ਪਾਕਿ ''ਚ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਦੀ ਕੀਤੀ ਗਈ ਭੰਨ-ਤੋੜ
Sunday, Dec 13, 2020 - 10:36 AM (IST)
ਇਸਲਾਮਾਬਾਦ (ਬਿਊਰੋ): ਪਾਕਿਸਤਾਨ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਲਾਹੌਰ ਕਿਲੇ ਵਿਚ ਸਥਿਤ ਇਕ ਮੂਰਤੀ ਦੀ ਭੰਨ-ਤੋੜ ਕੀਤੀ ਗਈ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਜੂਨ 2019 ਵਿਚ ਇਸ ਮੂਰਤੀ ਦਾ ਉਦਘਾਟਨ ਕੀਤੇ ਜਾਣ ਤੋਂ ਬਾਅਦ ਇਹ ਦੂਜਾ ਮੌਕਾ ਹੈ ਜਦੋਂ ਕਿਲੇ ਵਿਚ ਸਥਿਤ ਜ਼ਿੰਦਾ ਹਵੇਲੀ ਵਿਚ 19ਵੀਂ ਸਦੀ ਦੇ ਸਿੱਖ ਸ਼ਾਸਕ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਇਆ ਗਿਆ।
ਇਸ ਘਟਨਾ ਦੇ ਬਾਅਦ ਅਧਿਕਾਰੀਆਂ ਨੇ ਉਸ ਕੰਪਲੈਕਸ ਨੂੰ ਬੰਦ ਕਰ ਦਿੱਤਾ, ਜਿਸ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਕਾਂਸੇ ਦੀ ਮੂਰਤੀ ਸਥਿਤ ਹੈ। ਲਾਹੌਰ ਵਾਲਡ ਸਿਟੀ ਅਥਾਰਿਟੀ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਕ ਨੌਜਵਾਨ ਟੂਰਿਸਟ ਨੇ ਸ਼ੁੱਕਰਵਾਰ ਨੂੰ ਮਹਾਰਾਜਾ ਦੀ ਮੂਰਤੀ ਦੀ ਬਾਂਹ ਤੋੜ ਦਿੱਤੀ। ਉਹਨਾਂ ਨੇ ਕਿਹਾ ਕਿ ਉੱਥੇ ਤਾਇਨਾਤ ਸੁਰੱਖਿਆ ਗਾਰਡ ਨੇ ਮੁੰਡੇ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ।
ਪੜ੍ਹੋ ਇਹ ਅਹਿਮ ਖਬਰ- ਕਿਸਾਨੀ ਸੰਘਰਸ਼ ਨੂੰ ਲੈ ਕੇ ਕੈਨੇਡਾ 'ਚ ਭਾਰਤੀ ਕੌਂਸਲੇਟ ਦਫ਼ਤਰ ਅੱਗੇ ਵਿਸ਼ਾਲ ਰੋਸ ਮੁਜ਼ਾਹਰਾ (ਤਸਵੀਰਾਂ)
ਸ਼ੱਕੀ 'ਤੇ ਪਾਕਿਸਤਾਨ ਪੀਨਲ ਕੋਡ ਸੈਕਸ਼ਨ ਦੀ ਧਾਰਾ 295, 295-ਏ ਅਤੇ 427 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਸ਼ੱਕੀ ਨੇ ਪੁਲਸ ਨੂੰ ਦੱਸਿਆ ਕਿ ਕਿਲੇ ਵਿਚ ਇਕ ਸਿੱਖ ਸ਼ਾਸਕ ਦੀ ਮੂਰਤੀ ਨੂੰ ਦੇਖ ਕੇ ਉਸ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ। ਅਗਸਤ 2019 ਦੀ ਸ਼ੁਰੂਆਤ ਵਿਚ ਵੀ ਇਕ ਧਾਰਮਿਕ ਪਾਰਟੀ ਅਤੇ ਮੌਲਾਨਾ ਖੈਮ ਰਿਜ਼ਵੀ ਦੇ ਤਹਿਰੀਕ-ਏ-ਲਬੈਕ ਪਾਕਿਸਤਾਨ ਨਾਲ ਜੁੜੇ ਦੋ ਨੌਜਵਾਨਾਂ ਨੇ ਮੂਰਤੀ ਨਾਲ ਛੇੜਛਾੜ ਕੀਤੀ ਸੀ।
ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।