ਪਾਕਿ ਸਰਕਾਰ ਦੀਆਂ ਮੁਸ਼ਕਲਾਂ ਵਧੀਆਂ, ਅਧਿਆਪਕਾਂ ਵੱਲੋਂ ਵਿਰੋਧ ਪ੍ਰਦਰਸ਼ਨ

Tuesday, Feb 23, 2021 - 05:53 PM (IST)

ਇਸਲਾਮਾਬਾਦ (ਬਿਊਰੋ) :ਪਾਕਿਸਤਾਨ ਵਿਖੇ ਮਕਬੂਜਾ ਕਸ਼ਮੀਰ (ਪੀ.ਓ.ਕੇ.) ਦੇ ਮੁਜ਼ਫਰਾਬਾਦ ਸ਼ਹਿਰ ਵਿਚ ਸੈਂਕੜੇ ਅਧਿਆਪਕ ਤਨਖ਼ਾਹ ਵਿਚ ਵਾਧੇ ਦੀ ਮੰਗ ਨੂੰ ਲੈਕੇ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਗੌਰਤਲਬ ਹੈ ਕਿ ਦੇਸ਼ ਪਹਿਲਾਂ ਹੀ ਕੋਰੋਨਾ ਲਾਗ ਦੀ ਬੀਮਾਰੀ ਨਾਲ ਜੂਝ ਰਿਹਾ ਹੈ।ਅਜਿਹੇ ਵਿਚ ਇਹ ਵਿਰੋਧ ਪ੍ਰਦਰਸ਼ਨ ਹੋਰ ਵੀ ਤੇਜ਼ ਹੋ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਦੇਸ਼ ਵਿਚ ਚੋਣਾਂ ਦੇ ਕੰਮ ਦਾ ਬਾਈਕਾਟ ਕਰਨ ਦੀ ਧਮਕੀ ਦਿੱਤੀ ਹੈ। ਪ੍ਰਦਰਸ਼ਨ ਦੌਰਾਨ ਸੜਕਾਂ 'ਤੇ ਉਤਰ ਕੇ ਅਧਿਆਪਕਾਂ ਵੱਲੋਂ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਪੂਰਾ ਕਰਨ ਦੀ ਅਪੀਲ ਕੀਤੀ ਗਈ ਹੈ। ਇਕ ਪ੍ਰਦਰਸ਼ਨਕਾਰੀ ਨੇ ਕਿਹਾ ਹੈ ਕਿ ਇਹ ਸਾਡਾ ਮੁੱਢਲਾ ਅਧਿਕਾਰ ਹੈ। ਅਸੀਂ ਚਾਹੁੰਦੇ ਹਾਂ ਕਿ ਤਨਖ਼ਾਹ ਵਿਚ ਵਾਧਾ ਹੋਵੇ। ਉਹਨਾਂ ਨੇ ਧਮਕੀ ਦਿੱਤੀ ਕਿ ਜੇਕਰ ਉਹਨਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਸਰਕਾਰ ਨੂੰ ਬਹੁਤ ਮੁਸ਼ਕਲ ਹੋਵੇਗੀ।

PunjabKesari

ਸਕੂਲ ਬੰਦ ਕਰਨ ਦੀ ਦਿੱਤੀ ਧਮਕੀ
ਇਮਰਾਨ ਖਾਨ ਦੀ ਸਰਕਾਰ ਨੂੰ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੰਦੇ ਹੋਏ ਇਕ ਹੋਰ ਪ੍ਰਦਰਸ਼ਨਕਾਰੀ ਨੇ ਕਿਹਾ ਕਿ ਅਸੀਂ ਨਾ ਸਿਰਫ ਸਕੂਲਾਂ ਨੂੰ ਬੰਦ ਕਰਾਂਗੇ ਸਗੋਂ ਸੜਕਾਂ ਨੂੰ ਰੋਕਾਂਗੇ। ਸਰਕਾਰ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਦਾ ਬਾਈਕਾਟ ਕਰਾਂਗੇ ਜਿਸ ਵਿਚ ਬਲਾਕ ਦਾ ਕੰਮ,ਅਧਿਆਪਨ, ਚੋਣ ਕਾਰਜ, ਬੋਰਡ ਕੰਮ ਸ਼ਾਮਲ ਹਨ।

ਪੜ੍ਹੋ ਇਹ ਅਹਿਮ ਖਬਰ- ਕੋਰੋਨਾ ਆਫ਼ਤ : ਬ੍ਰਿਟੇਨ ਨੇ ਗੈਰ ਲੋੜੀਂਦੀ ਅੰਤਰਰਾਸ਼ਟਰੀ ਯਾਤਰਾ 'ਤੇ ਲਗਾਈ ਪਾਬੰਦੀ

ਪੁਲਸ ਨੇ ਕੀਤਾ ਲਾਠੀਚਾਰਜ
ਤੀਜੇ ਪ੍ਰਦਰਸ਼ਨਕਾਰੀ ਨੇ ਕਿਹਾ ਕਿ ਜਦੋਂ ਤੱਕ ਸਾਡੇ ਅਧਿਕਾਰ ਨਹੀਂ ਮਿਲਦੇ ਅਸੀਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਮੁੜ ਤੋਂ ਸ਼ੁਰੂ ਨਹੀਂ ਕਰਾਂਗੇ। ਇਹ ਗੈਰ ਕਾਨੂੰਨੀ ਮੰਗ ਨਹੀਂ ਹੈ। ਇੱਥੇ ਦੱਸ ਦਈਏ ਕਿ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਤਨਖ਼ਾਹ ਵਾਧੇ ਲਈ ਨਾਅਰੇ ਲਗਾ ਰਹੇ ਸਨ। ਇਸ ਦੌਰਾਨ ਪੁਲਸ ਨੇ ਲਾਠੀਚਾਰਜ ਕੀਤਾ ਅਤੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਹੰਝੂ ਗੈਸ ਦੇ ਗੋਲਿਆਂ ਨਾਲ ਪਾਣੀ ਦੀਆਂ ਵੁਛਾੜਾਂ ਦੀ ਵੀ ਵਰਤੋਂ ਕੀਤੀ।

ਨੋਟ- ਪਾਕਿ ਵਿਚ ਅਧਿਆਪਕਾਂ ਵੱਲੋਂ ਵਿਰੋਧ ਪ੍ਰਦਰਸ਼ਨ, ਖ਼ਬਰ 'ਤੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News