ਪਾਕਿ : ਅੱਤਵਾਦੀਆਂ ਨੇ ਤੇਲ ਤੇ ਗੈਸ ਜਾਂਚ ਏਜੰਸੀ ਦੇ 4 ਕਰਮਚਾਰੀਆਂ ਨੂੰ ਮਾਰਿਆ
Wednesday, Oct 24, 2018 - 02:24 PM (IST)

ਪੇਸ਼ਾਵਰ (ਭਾਸ਼ਾ)— ਪਾਕਿਸਤਾਨ ਵਿਚ ਅੱਤਵਾਦੀਆਂ ਨੇ ਤੇਲ ਅਤੇ ਗੈਸ ਜਾਂਚ ਕਰਨ ਵਾਲੀ ਇਕ ਕੰਪਨੀ ਦੇ ਅਗਵਾ ਕੀਤੇ ਗਏ 4 ਕਰਮਚਾਰੀਆਂ ਨੂੰ ਮਾਰ ਦਿੱਤਾ। ਇਹ ਕਰਮਚਾਰੀ ਅਫਗਾਨਿਸਤਾਨ ਦੀ ਸੀਮਾ ਨਾਲ ਲੱਗਣ ਵਾਲੇ ਅਸ਼ਾਂਤ ਪੱਛਮੀ-ਉੱਤਰੀ ਕਬਾਇਲੀ ਇਲਾਕੇ ਨਾਲ ਲੱਗਦੀ ਇਕ ਕੰਪਨੀ ਵਿਚ ਕੰਮ ਕਰਦੇ ਸਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚਾਰੇ ਕਰਮਚਾਰੀਆਂ ਨੂੰ ਮੰਗਲਵਾਰ ਨੂੰ ਉੱਤਰੀ ਵਜ਼ੀਰਿਸਤਾਨ ਦੇ ਸਪਿਨਵਾਮ ਅਬਾਖੇਲ ਇਲਾਕੇ ਤੋਂ ਅਗਵਾ ਕੀਤਾ ਗਿਆ ਸੀ। ਬਾਅਦ ਵਿਚ ਗੋਲੀਆਂ ਨਾਲ ਵਿੰਨ੍ਹੀਆਂ ਉਨ੍ਹਾਂ ਦੀਆਂ ਲਾਸ਼ਾਂ ਮਿਲੀਆਂ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਫੜਨ ਲਈ ਮੁਹਿੰਮ ਚਲਾਈ ਹੈ। ਹੁਣ ਤੱਕ ਕਿਸੇ ਵੀ ਸਮੂਹ ਨੇ ਘਟਨਾ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਬੀਤੇ ਹਫਤੇ ਕੰਪਨੀ ਦੇ ਦੋ ਕਰਮਚਾਰੀਆਂ ਨੂੰ ਅਗਵਾ ਕੀਤਾ ਗਿਆ ਸੀ। ਉਨ੍ਹਾਂ ਵਿਚੋਂ ਇਕ ਨੂੰ ਬਾਅਦ ਵਿਚ ਰਿਹਾਅ ਕਰ ਦਿੱਤਾ ਗਿਆ ਸੀ।