ਪਾਕਿਸਤਾਨ: ਭਾਰੀ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 27 ਲੋਕਾਂ ਦੀ ਮੌਤ

07/13/2022 11:31:14 AM

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਦੋਹਰੀ ਮਾਰ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇਸ ਕੁਦਰਤੀ ਆਫ਼ਤ ਕਾਰਨ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੱਥੋਂ ਦੇ ਕਈ ਪਿੰਡ ਪਾਣੀ ਵਿੱਚ ਡੁੱਬ ਗਏ ਹਨ, ਬਿਜਲੀ ਸਪਲਾਈ ਵਿੱਚ ਵਿਘਨ ਪਿਆ ਹੈ, ਫਸਲਾਂ ਤਬਾਹ ਹੋ ਗਈਆਂ ਹਨ, ਬੁਨਿਆਦੀ ਢਾਂਚਾ ਢਹਿ ਗਿਆ ਹੈ ਅਤੇ ਕਈ ਥਾਵਾਂ ਦਾ ਸੰਪਰਕ ਪੂਰੀ ਤਰ੍ਹਾਂ ਕੱਟਿਆ ਗਿਆ ਹੈ। ਡਾਨ ਅਖ਼ਬਾਰ ਨੇ ਇਹ ਜਾਣਕਾਰੀ ਦਿੱਤੀ। 

ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਸਬੰਧਤ ਅਧਿਕਾਰੀਆਂ ਨੂੰ ਸਿੰਧ, ਬਲੋਚਿਸਤਾਨ ਅਤੇ ਦੱਖਣੀ ਪੰਜਾਬ ਵਿੱਚ ਇੱਕ ਹੋਰ ਦੌਰ ਦੇ ਮੋਹਲੇਧਾਰ ਮੀਂਹ ਦੇ ਆਉਣ ਵਾਲੇ ਖਤਰੇ ਨਾਲ ਨਜਿੱਠਣ ਲਈ ਚੁੱਕੇ ਗਏ ਉਪਾਵਾਂ ਦੀ ਨੇੜਿਓਂ ਨਿਗਰਾਨੀ ਕਰਨ ਲਈ ਕਿਹਾ ਹੈ। ਕਰਾਚੀ ਵਿੱਚ ਪੁਲਸ ਅਤੇ ਬਚਾਅ ਅਧਿਕਾਰੀਆਂ ਨੇ ਭਾਰੀ ਮੀਂਹ ਕਾਰਨ ਘੱਟੋ-ਘੱਟ 10 ਮੌਤਾਂ ਦੀ ਸੂਚਨਾ ਦਿੱਤੀ ਹੈ। ਇਸ ਤੋਂ ਇਲਾਵਾ ਕਈ ਇਲਾਕਿਆਂ ਵਿਚ ਬਿਜਲੀ ਗੁੱਲ ਹੈ ਅਤੇ ਕਈ ਇਲਾਕੇ ਅਜੇ ਵੀ ਪਾਣੀ ਵਿਚ ਡੁੱਬੇ ਹੋਏ ਹਨ। 

ਪੜ੍ਹੋ ਇਹ ਅਹਿਮ ਖ਼ਬਰ- 1000 ਰੁਪਏ ਜਿੱਤਣ ਲਈ ਪੀਤੀ 'ਦਾਰੂ', ਸ਼ਰਤ ਜਿੱਤਿਆ ਪਰ 'ਜ਼ਿੰਦਗੀ' ਹਾਰਿਆ ਨੌਜਵਾਨ (ਵੀਡੀਓ)

ਪਾਕਿਸਤਾਨ 'ਚ ਮਾਨਸੂਨ ਦਾ ਪਹਿਲਾ ਮੀਂਹ ਮੰਗਲਵਾਰ ਨੂੰ ਖ਼ਤਮ ਹੋਇਆ ਅਤੇ ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਵੀਰਵਾਰ ਤੋਂ ਦੂਜਾ ਦੌਰ ਸ਼ੁਰੂ ਹੋਣ ਜਾ ਰਿਹਾ ਹੈ। ਇਹ ਚਾਰ ਦਿਨ ਯਾਨੀ ਐਤਵਾਰ ਤੱਕ ਜਾਰੀ ਰਹਿ ਸਕਦਾ ਹੈ। ਇਸ ਕਾਰਨ ਸਿੰਧ ਅਤੇ ਬਲੋਚਿਸਤਾਨ 'ਚ ਤੇਜ਼ ਮੀਂਹ ਅਤੇ ਗਰਜ ਨਾਲ ਮੀਂਹ ਪਵੇਗਾ ਅਤੇ ਹਵਾ ਦੀ ਦਿਸ਼ਾ ਵੀ ਤੇਜ਼ ਰਹੇਗੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News