ਪਾਕਿਸਤਾਨ ''ਚ ਦੋ ਯਾਤਰੀ ਬੱਸਾਂ ਦੀ ਜ਼ੋਰਦਾਰ ਟੱਕਰ, 5 ਲੋਕਾਂ ਦੀ ਮੌਤ ਤੇ 25 ਜ਼ਖਮੀ
Tuesday, Apr 18, 2023 - 06:17 PM (IST)
ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਦੱਖਣੀ ਸਿੰਧ ਸੂਬੇ 'ਚ ਮੰਗਲਵਾਰ ਨੂੰ ਦੋ ਯਾਤਰੀ ਬੱਸਾਂ ਦੀ ਆਹਮੋ-ਸਾਹਮਣੇ ਟੱਕਰ 'ਚ 5 ਲੋਕਾਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖਮੀ ਹੋ ਗਏ। ਪੁਲਸ ਅਤੇ ਬਚਾਅ ਟੀਮ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਮੀਡੀਆ ਨੂੰ ਦੱਸਿਆ ਕਿ ਇਹ ਘਟਨਾ ਸੁੱਕਰ ਜ਼ਿਲ੍ਹੇ ਵਿੱਚ ਵਾਪਰੀ ਜਦੋਂ ਪੂਰਬੀ ਪੰਜਾਬ ਸੂਬੇ ਵੱਲ ਜਾ ਰਹੀ ਇੱਕ ਬੱਸ ਕੌਮੀ ਰਾਜਮਾਰਗ 'ਤੇ ਪੰਜਾਬ ਤੋਂ ਆ ਰਹੀ ਇੱਕ ਹੋਰ ਬੱਸ ਨਾਲ ਟਕਰਾ ਗਈ। ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਜਦਕਿ 25 ਹੋਰ ਜ਼ਖਮੀ ਹੋ ਗਏ।
ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ 'ਚ ਜ਼ਮੀਨ ਖਿਸਕਣ ਕਾਰਨ ਦੋ ਅਫਗਾਨ ਨਾਗਰਿਕਾਂ ਦੀ ਮੌਤ, ਦੱਬੇ ਗਏ 20 ਟਰੱਕ (ਤਸਵੀਰਾਂ)
ਸਾਰੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਇਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵੱਲ ਜਾ ਰਹੀ ਬੱਸ ਦਾ ਡਰਾਈਵਰ ਤੇਜ਼ ਰਫ਼ਤਾਰ ਕਾਰਨ ਕੰਟਰੋਲ ਗੁਆ ਬੈਠਾ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਪਾਕਿਸਤਾਨ ਵਿੱਚ ਖਰਾਬ ਸੜਕਾਂ, ਸੜਕ ਸੁਰੱਖਿਆ ਨਿਯਮਾਂ ਦੀ ਉਲੰਘਣਾ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਕਾਰਨ ਅਕਸਰ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ।
ਪੜ੍ਹੋ ਇਹ ਅਹਿਮ ਖ਼ਬਰ-ਦੁਖਦਾਇਕ ਖ਼ਬਰ: ਵਿਦਿਆਰਥੀ ਵੀਜ਼ੇ 'ਤੇ ਆਸਟ੍ਰੇਲੀਆ ਗਈ ਭਾਰਤੀ ਕੁੜੀ ਦੀ ਮੌਤ
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਿਦਓ ਰਾਏ।