ਪਾਕਿ: ਪ੍ਰੀਖਿਆ ਕੇਂਦਰਾਂ ''ਤੇ ਨਕਲ ਕਰਾਉਣ ''ਚ ਸ਼ਾਮਲ ਲੋਕਾਂ ਨੇ ਮਹਿਲਾ ਪੱਤਰਕਾਰ ਨੂੰ ਕੁੱਟਿਆ
Sunday, May 19, 2024 - 02:24 PM (IST)
ਇਸਲਾਮਾਬਾਦ (ਏਐਨਆਈ): ਪਾਕਿਸਤਾਨ ਵਿਚ ਪ੍ਰੀਖਿਆ ਕੇਂਦਰਾਂ 'ਤੇ ਨਕਲ ਕਰਾਉਣ ਵਾਲੇ ਲੋਕਾਂ ਦੇ ਸਮੂਹ ਦੁਆਰਾ ਮਹਿਲਾ ਪੱਤਰਕਾਰ ਦੀ ਕੁੱਟਮਾਰ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ, ਜਿਸ ਵਿੱਚ ਕੋਰੰਗੀ ਵਿਖੇ ਇੱਕ ਸਕੂਲ ਵਿਚ ਲੋਕਾਂ ਦੇ ਸਮੂਹ ਨੂੰ ਮਹਿਲਾ ਪੱਤਰਕਾਰ ਦੀ ਕੁੱਟਮਾਰ ਕਰਦਿਆਂ ਦੇਖਿਆ ਜਾ ਸਕਦਾ ਹੈ।
ARY ਨਿਊਜ਼ ਦੀ ਰਿਪੋਰਟ ਮੁਤਾਬਕ ਚੱਲ ਰਹੀਆਂ ਮੈਟ੍ਰਿਕ ਪ੍ਰੀਖਿਆਵਾਂ ਦੌਰਾਨ ਪ੍ਰੀਖਿਆ ਕੇਂਦਰਾਂ ਵਿੱਚ ਨਕਲ ਕਰਾਉਣ ਦੀ ਸਹੂਲਤ ਦੇਣ ਵਿੱਚ ਸ਼ਾਮਲ ਲੋਕਾਂ ਦੇ ਇੱਕ ਸਮੂਹ ਦੁਆਰਾ ਇੱਕ ਮਹਿਲਾ ਪੱਤਰਕਾਰ ਨੂੰ ਕਥਿਤ ਤੌਰ 'ਤੇ ਤਸੀਹੇ ਦਿੱਤੇ ਗਏ। ਸਿੰਧ ਦੇ ਗ੍ਰਹਿ ਮੰਤਰੀ ਜ਼ਿਆਉਲ ਹਸਨ ਲੰਜਰ ਅਤੇ ਯੂਨੀਵਰਸਿਟੀਆਂ ਅਤੇ ਬੋਰਡਾਂ ਦੇ ਮੰਤਰੀ ਮੁਹੰਮਦ ਅਲੀ ਮਲਕਾਨੀ ਨੇ ਸਬੰਧਤ ਅਧਿਕਾਰੀਆਂ ਤੋਂ ਰਿਪੋਰਟ ਮੰਗੀ ਹੈ। ਜਿਸ ਤੋਂ ਬਾਅਦ ਗ੍ਰਹਿ ਮੰਤਰੀ ਨੇ ਸੀਨੀਅਰ ਪੁਲਸ ਕਪਤਾਨ (ਐਸ.ਐਸ.ਪੀ) ਕੋਰੰਗੀ ਹਸਨ ਸਰਦਾਰ ਖਾਨ ਨੂੰ ਘਟਨਾ ਦੀ ਜਲਦੀ ਤੋਂ ਜਲਦੀ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ।
ਪੜ੍ਹੋ ਇਹ ਅਹਿਮ ਖ਼ਬਰ-ਕਿਰਗਿਸਤਾਨ 'ਚ 3 ਪਾਕਿ ਵਿਦਿਆਰਥੀਆਂ ਦੀ ਲਿਚਿੰਗ, ਲਾਹੌਰ ਪਹੁੰਚਿਆ180 ਵਿਦਿਆਰਥੀਆਂ ਦਾ ਪਹਿਲਾ ਜੱਥਾ
ARY ਨਿਊਜ਼ ਦੀ ਰਿਪੋਰਟ ਅਨੁਸਾਰ ਪੁਲਸ ਨੇ ਵਾਇਰਲ ਵੀਡੀਓ 'ਤੇ ਕਾਰਵਾਈ ਕੀਤੀ ਅਤੇ ਸਕੂਲ ਦੇ ਮਾਲਕ ਸਮੇਤ ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ। ਜ਼ਿਕਰਯੋਗ ਹੈ ਕਿ ਕਰਾਚੀ ਵਿੱਚ ਮੈਟ੍ਰਿਕ ਦੀਆਂ ਪ੍ਰੀਖਿਆਵਾਂ ਗੰਭੀਰ ਬੇਨਿਯਮੀਆਂ ਨਾਲ ਹੋ ਰਹੀਆਂ ਹਨ, ਜਿਸ ਵਿੱਚ ਵਿਦਿਆਰਥੀਆਂ ਲਈ ਫਰਨੀਚਰ ਦੀ ਘਾਟ ਅਤੇ ਖੁੱਲ੍ਹੇਆਮ ਨਕਲ ਦੀਆਂ ਸ਼ਿਕਾਇਤਾਂ ਸ਼ਾਮਲ ਹਨ। ਇਸ ਤੋਂ ਇਲਾਵਾ ਪ੍ਰੀਖਿਆਵਾਂ ਸ਼ੁਰੂ ਹੋਣ ਤੋਂ ਪਹਿਲਾਂ ਪ੍ਰੀਖਿਆ ਦੇ ਪੇਪਰ ਵੀ ਲੀਕ ਹੋ ਗਏ ਸਨ। ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਕਰਾਚੀ (ਬੀ.ਐਸ.ਈ.ਕੇ) ਦੇ ਤਹਿਤ ਕਲਾਸ 9ਵੀਂ ਅਤੇ 10ਵੀਂ ਦੀ ਸਾਲਾਨਾ ਪ੍ਰੀਖਿਆ ਦੌਰਾਨ ਕਈ ਪ੍ਰੀਖਿਆ ਕੇਂਦਰਾਂ ਵਿੱਚ ਬਿਜਲੀ ਦੀ ਲੋਡ ਸ਼ੈਡਿੰਗ ਦੀ ਵੀ ਰਿਪੋਰਟ ਕੀਤੀ ਗਈ ਸੀ। ਕਰਾਚੀ ਵਿੱਚ ਵਿਦਿਆਰਥੀ ਗਰਮੀ ਦੇ ਮੌਸਮ ਵਿੱਚ ਬਿਜਲੀ ਬੰਦ ਹੋਣ ਦੀ ਸਮੱਸਿਆ ਦਾ ਵੀ ਸਾਹਮਣਾ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।