US ਦੇ ਬਾਅਦ ਹੁਣ ਵਿਸ਼ਵ ਬੈਂਕ ਤੇ ADB ਪਾਕਿ ਨੂੰ ਦੇਣਗੇ 588 ਮਿਲੀਅਨ ਡਾਲਰ

03/20/2020 5:38:46 PM

ਇਸਲਾਮਾਬਾਦ (ਬਿਊਰੋ): ਪਾਕਿਸਤਾਨ ਵਿਚ ਕੋਰੋਨਾਵਾਇਰਸ ਮਹਾਮਾਰੀ ਕਾਰਨ ਹਾਲਾਤ ਬਹੁਤ ਜ਼ਿਆਦਾ ਖਰਾਬ ਹੁੰਦੇ ਜਾ ਰਹੇ ਹਨ। ਇੱਥੇ ਕੋਰੋਨਾਵਾਇਰਸ ਦੇ ਇਨਫੈਕਸ਼ਨ ਨਾਲ 3 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 451 ਵਿਚ ਇਨਫੈਕਸ਼ਨ ਦੀ ਪੁਸ਼ਟੀ ਹੋਈ ਹੈ। ਆਰਥਿਕ ਤੰਗੀ ਨਾਲ ਜੂਝ ਰਹੇ ਪਾਕਿਸਤਾਨ ਨੇ ਬੀਤੇ ਦਿਨੀਂ ਕੋਰੋਨਾਵਾਇਰਸ ਨਾਲ ਮੁਕਾਬਲੇ ਲਈ ਵਿਸ਼ਵ ਬੈਂਕ ਤੋਂ ਮਦਦ ਮੰਗੀ ਸੀ। ਹੁਣ ਵਿਸ਼ਵ ਬੈਂਕ ਅਤੇ ਏਸ਼ੀਆਈ ਵਿਕਾਸ ਬੈਂਕ (ADB) ਨੇ ਪਾਕਿਸਤਾਨ ਨੂੰ 58.8 ਕਰੋੜ ਮਤਲਬ 588 ਮਿਲੀਅਨ ਡਾਲਰ ਦੀ ਮਦਦ ਦੇਣ ਦਾ ਭਰੋਸਾ ਦਿੱਤਾ ਹੈ।

ਗੌਰਤਲਬ ਹੈ ਕਿ ਸਰੋਤਾਂ ਦੀ ਕਮੀ ਨਾਲ ਜੂਝ ਰਹੇ ਪਾਕਿਸਤਾਨ ਨੇ 270 ਸਰਕਾਰੀ ਹਸਪਤਾਲਾਂ ਅਤੇ ਲੈਬ ਸਮੱਰਥਾ ਵਧਾਉਣ ਲਈ ਇਹ ਕਰਜ਼ ਮੰਗਿਆ ਸੀ। ਸਮਾਚਾਰ ਏਜੰਸੀ ਪੀ.ਟੀ.ਆਈ. ਦੀ ਮੰਨੀਏ ਤਾਂ ਵਿਸ਼ਵ ਬੈਂਕ ਅਤੇ ਏਸ਼ੀਆਈ ਵਿਕਾਸ ਬੈਂਕ ਨੇ ਕੋਰੋਨਾ ਵਿਰੁੱਧ ਤੇਜ਼ੀ ਨਾਲ ਕਦਮ ਚੁੱਕਣ ਲਈ ਪਾਕਿਸਤਾਨ ਨੂੰ ਇਹ ਮਦਦ ਦਿੱਤੀ ਹੈ। ਅਧਿਕਾਰਤ ਬਿਆਨ ਵਿਚ ਦੱਸਿਆ ਗਿਆ ਹੈਕਿ ਮਹਾਮਾਰੀ ਨਾਲ ਲੜਨ ਲਈ ਵਿਸ਼ਵ ਬੈਂਕ 238 ਮਿਲੀਅਨ ਜਦਕਿ ਏਸ਼ੀਆਈ ਵਿਕਾਸ ਬੈਂਕ 350 ਮਿਲੀਅਨ ਡਾਲਰ ਦੀ ਰਾਸ਼ੀ ਪਾਕਿਸਤਾਨ ਨੂੰ ਦੇਣਗੇ।

ਪੜ੍ਹੋ ਇਹ ਅਹਿਮ ਖਬਰ- ਅਮਰੀਕਾ ਕੋਰੋਨਾ ਨਾਲ ਨਜਿੱਠਣ ਲਈ ਪਾਕਿ ਨੂੰ ਦੇਵੇਗਾ 10 ਲੱਖ ਡਾਲਰ

ਪਾਕਿਸਤਾਨ ਅਖਬਾਰ ਡਾਨ ਦੀ ਰਿਪੋਰਟ ਦੇ ਮੁਤਾਬਕ ਦੇਸ਼ ਵਿਚ ਮਹਾਮਾਰੀ ਨਾਲ ਨਜਿੱਠਣ ਲਈ ਬਣਾਈਆਂ ਗਈਆਂ ਟੀਮਾਂ ਦੇ ਨਾਲ ਹੋਈ ਬੈਠਕ ਦੇ ਬਾਅਦ ਦੇਸ਼ ਦੇ ਯੋਜਨਾ ਕਮਿਸ਼ਨ ਨੇ ਇਹ ਐਲਾਨ ਕੀਤਾ। ਪਾਕਿਸਤਾਨ ਦੇ ਬਲੋਚਿਸਤਾਨ, ਪੰਜਾਬ, ਸਿੰਧ, ਗਿਲਗਿਤ-ਬਾਲਟੀਸਤਾਨ ਅਤੇ ਖੈਬਰ ਪਖਤੂਨਖਵਾ ਵਿਚ ਨਵੇਂ ਮਾਮਲੇ ਸਾਹਮਣੇ ਆਏ ਹਨ। ਬਲੋਚਿਸਤਾਨ ਦੇ ਮੁੱਖ ਮੰਤਰੀ ਜਮ ਕਮਾਲ ਖਾਨ ਦੇ ਮੁਤਾਬਕ ਸੂਬੇ ਵਿਚ ਕੋਰੋਨਾਵਾਇਰਸ ਦੇ 60 ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਥੇ ਹਾਲਾਤ ਇੰਨੇ ਤੇਜ਼ੀ ਨਾਲ ਖਰਾਬ ਹੋ ਰਹੇ ਹਨ ਕਿ ਬਲੋਚਿਸਤਾਨ ਵਿਚ ਜਨਤਕ ਟਰਾਂਸਪੋਰਟ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਅਮਰੀਕਾ ਨੇ ਵੀ ਕੋਰੋਨਾਵਾਇਰਸ ਨਾਲ ਨਜਿੱਠਣ ਲਈ 10 ਲੱਖ ਡਾਲਰ ਦੇਣ ਦੀ ਪੇਸ਼ਕਸ਼ ਕੀਤੀ ਹੈ।

Vandana

This news is Content Editor Vandana