IHC ਨੇ ਪਾਕਿ ਸਰਕਾਰ ਨੂੰ ਹਿੰਦੂ ਕੁੜੀਆਂ ਦੀ ਸੁਰੱਖਿਆ ਦੇ ਦਿੱਤੇ ਆਦੇਸ਼

03/26/2019 2:40:10 PM

ਲਾਹੌਰ (ਬਿਊਰੋ)— ਪਾਕਿਸਤਾਨ ਵਿਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਦੀ ਸ਼ਿਕਾਰ ਦੋ ਨਾਬਾਲਗ ਹਿੰਦੂ ਕੁੜੀਆਂ ਨੇ ਅਦਾਲਤ ਵਿਚ ਸੁਰੱਖਿਆ ਦੀ ਅਪੀਲ ਕੀਤੀ ਸੀ। ਹੁਣ ਇਸਲਾਮਾਬਾਦ ਹਾਈ ਕੋਰਟ ਨੇ ਸਰਕਾਰ ਨੂੰ ਇਨ੍ਹਾਂ ਦੋਹਾਂ ਭੈਣਾਂ ਦੀ ਸੁਰੱਖਿਆ ਯਕੀਨੀ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਉਨ੍ਹਾਂ ਨੂੰ ਆਪਣੀ ਕਸਟਡੀ ਵਿਚ ਲੈਣ ਲਈ ਕਿਹਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਇਸ ਮਾਮਲੇ ਦੇ ਦੋਸ਼ੀਆਂ ਨੂੰ ਹਿਰਾਸਤ ਵਿਚ ਲੈਣ ਦੇ ਆਦੇਸ਼ ਦਿੱਤੇ ਹਨ।

ਹੋਲੀ ਦੇ ਮੌਕੇ ਪਾਕਿਸਤਾਨ ਦੇ ਸਿੰਧ ਸੂਬੇ ਦੇ ਘੋਟਕੀ ਜ਼ਿਲੇ ਤੋਂ 13 ਸਾਲ ਰਵੀਨਾ ਅਤੇ 15 ਸਾਲਾ ਰੀਨਾ ਨੂੰ ਕੁਝ ਪ੍ਰਭਾਵਸ਼ਾਲੀ ਲੋਕਾਂ ਦੇ ਗਿਰੋਹ ਨੇ ਅਗਵਾ ਕਰ ਲਿਆ ਸੀ। ਅਗਵਾ ਕਰਨ ਦੇ ਕੁਝ ਸਮੇਂ ਬਾਅਦ ਹੀ ਇਕ ਵੀਡੀਓ ਵਾਇਰਲ ਹੋਈ ਜਿਸ ਵਿਚ ਇਕ ਕਾਜ਼ੀ ਕਥਿਤ ਤੌਰ 'ਤੇ ਦੋਹਾਂ ਦਾ ਵਿਆਹ ਕਰਵਾ ਰਿਹਾ ਸੀ। ਇਕ ਹੋਰ ਵੀਡੀਓ ਵਿਚ ਦੋਵੇਂ ਕੁੜੀਆਂ ਨੂੰ ਇਸਲਾਮ ਧਰਮ ਕਬੂਲ ਕਰਦਿਆਂ ਦਿਖਾਇਆ ਗਿਆ। ਸੋਸ਼ਲ ਮੀਡੀਆ 'ਤੇ ਇਹ ਵੀਡੀਓ ਵਾਇਰਲ ਹੁੰਦੇ ਹੀ ਗੁੱਸੇ ਦਾ ਮਾਹੌਲ ਪੈਦਾ ਹੋ ਗਿਆ। 

ਇਸ ਮਾਮਲੇ ਵਿਚ ਹੁਣ ਤੱਕ ਕਰੀਬ 7 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਦੋਹਾਂ ਭੈਣਾਂ ਦੇ ਪਿਤਾ ਨੇ ਸੋਮਵਾਰ ਨੂੰ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਸਥਾਨਕ ਲੋਕਾਂ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ ਸੀ। ਲੋਕਾਂ ਵੱਲੋਂ ਰੋਕੇ ਜਾਣ ਦੇ ਪਿਤਾ ਨੇ ਨਿਆਂ ਦੀ ਮੰਗ ਕੀਤੀ ਸੀ। ਅਗਵਾ ਹੋਈਆਂ ਭੈਣਾਂ ਦੇ ਪਰਿਵਾਰ ਨੇ 20 ਮਾਰਚ ਨੂੰ ਐੱਫ.ਆਈ.ਆਰ. ਵੀ ਦਰਜ ਕਰਵਾਈ ਸੀ।


Vandana

Content Editor

Related News