ਪਾਕਿਸਤਾਨ : ਕਵੇਟਾ ਜਾ ਰਹੀ ਜਾਫਰ ਐਕਸਪ੍ਰੈਸ 'ਚ ਧਮਾਕਾ, ਦੋ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ

02/16/2023 12:44:19 PM

ਇਸਲਾਮਾਬਾਦ (ਏ.ਐੱਨ.ਆਈ.): ਆਰਥਿਕ ਸੰਕਟ ਵਿੱਚ ਘਿਰੇ ਪਾਕਿਸਤਾਨ ਵਿੱਚ ਅਸ਼ਾਂਤੀ ਅਤੇ ਅਰਾਜਕਤਾ ਵਧਦੀ ਜਾ ਰਹੀ ਹੈ। ਪਾਕਿਸਤਾਨ 'ਚ ਇਕ ਟਰੇਨ 'ਚ ਬੰਬ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ 'ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ ਹਨ। ਇਹ ਧਮਾਕਾ ਕਵੇਟਾ ਜਾ ਰਹੀ ਜਾਫਰ ਐਕਸਪ੍ਰੈਸ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ। 

 

#BREAKING: Bomb Blast reported inside Jafar Express between Pakistan’s Peshawar and Quetta. Two passengers killed apparently and 8 injured as per initial reports. pic.twitter.com/x61apodfLR

— Aditya Raj Kaul (@AdityaRajKaul) February 16, 2023

ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਪੇਸ਼ਾਵਰ ਤੋਂ ਕਵੇਟਾ ਜਾ ਰਹੀ ਜਾਫਰ ਐਕਸਪ੍ਰੈਸ ਚੀਚਾਵਟਨੀ ਰੇਲਵੇ ਸਟੇਸ਼ਨ ਨੂੰ ਪਾਰ ਕਰ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਇਕਾਨਮੀ ਕਲਾਸ ਦੀ ਬੋਗੀ ਨੰਬਰ 6 'ਚ ਹੋਇਆ। ਜ਼ਖਮੀਆਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਹਾਲਾਂਕਿ ਅਜੇ ਤੱਕ ਧਮਾਕਿਆਂ ਦੇ ਕਾਰਨਾਂ ਦੀ ਪੁਸ਼ਟੀ ਨਹੀਂ ਹੋ ਸਕੀ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਇੱਕ ਮਸਜਿਦ ਵਿੱਚ ਭਿਆਨਕ ਆਤਮਘਾਤੀ ਧਮਾਕਾ ਹੋਇਆ ਸੀ, ਜਿਸ ਵਿੱਚ 100 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਸੀ।

ਪੜ੍ਹੋ ਇਹ ਅਹਿਮ ਖ਼ਬਰ-ਲੀਬੀਆ : ਯਾਤਰੀਆਂ ਨਾਲ ਭਰੀ ਕਿਸ਼ਤੀ ਹਾਦਸਾਗ੍ਰਸਤ, 73 ਪ੍ਰਵਾਸੀਆਂ ਦੇ ਮਾਰੇ ਜਾਣ ਦਾ ਖਦਸ਼ਾ

ਪਾਕਿਸਤਾਨੀ ਨਿਊਜ਼ ਵੈੱਬਸਾਈਟ ARY ਦੀ ਖਬਰ ਮੁਤਾਬਕ ਕਵੇਟਾ ਜਾ ਰਹੀ ਜਾਫਰ ਐਕਸਪ੍ਰੈਸ ਨੂੰ ਨਿਸ਼ਾਨਾ ਬਣਾ ਕੇ ਹੋਏ ਧਮਾਕੇ 'ਚ ਹੁਣ ਤੱਕ ਦੋ ਯਾਤਰੀਆਂ ਦੇ ਮਾਰੇ ਜਾਣ ਦੀ ਖ਼ਬਰ ਆ ਰਹੀ ਹੈ। ਧਮਾਕੇ 'ਚ 9 ਹੋਰ ਜ਼ਖਮੀ ਵੀ ਹੋਏ ਹਨ, ਜੋ ਵਧ ਸਕਦੀ ਹੈ। ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਗਈ ਵੀਡੀਓ 'ਚ ਹਾਦਸਾਗ੍ਰਸਤ ਕੋਚ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਸੁਰੱਖਿਆ ਕਰਮਚਾਰੀ ਦਿਖਾਈ ਦਿੱਤੇ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News