ਪਾਕਿਸਤਾਨ : ਯਾਤਰੀਆਂ ਨਾਲ ਭਰੀ ਬੱਸ 'ਚ ਲੱਗੀ ਅੱਗ, 20 ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖ਼ਮੀ
Sunday, Aug 20, 2023 - 12:39 PM (IST)
ਇਸਲਾਮਾਬਾਦ (ਏ.ਐਨ.ਆਈ.):ਪਾਕਿਸਤਾਨ ਦੇ ਪੰਜਾਬ ਦੇ ਪਿੰਡੀ ਭੱਟੀਆਂ ਇਲਾਕੇ ਨੇੜੇ ਭਿਆਨਕ ਸੜਕ ਹਾਦਸ ਵਾਪਰਿਆ। ਜਾਣਕਾਰੀ ਮੁਤਾਬਕ ਫੈਸਲਾਬਾਦ ਮੋਟਰਵੇਅ 'ਤੇ ਐਤਵਾਰ ਤੜਕੇ ਇਕ ਬੱਸ ਨੂੰ ਅੱਗ ਲੱਗਣ ਕਾਰਨ ਔਰਤਾਂ ਅਤੇ ਬੱਚਿਆਂ ਸਮੇਤ 20 ਲੋਕਾਂ ਦੀ ਮੌਤ ਹੋ ਗਈ ਅਤੇ 16 ਹੋਰ ਜ਼ਖਮੀ ਹੋ ਗਏ। ਬੱਸ ਕਰਾਚੀ ਤੋਂ ਇਸਲਾਮਾਬਾਦ ਜਾ ਰਹੀ ਸੀ।ਪਾਕਿਸਤਾਨ ਦੇ ਨਿਊਜ਼ ਚੈਨਲ ਜੀਓ ਨਿਊਜ਼ ਨੇ ਬਚਾਅ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਬੱਸ 35 ਤੋਂ 40 ਯਾਤਰੀਆਂ ਨੂੰ ਲੈ ਕੇ ਕਰਾਚੀ ਤੋਂ ਇਸਲਾਮਾਬਾਦ ਜਾ ਰਹੀ ਸੀ। ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਜ਼ਿਲ੍ਹਾ ਪੁਲਸ ਅਧਿਕਾਰੀ ਡਾਕਟਰ ਫਹਾਦ ਨੇ ਦੱਸਿਆ ਕਿ ਡੀਜ਼ਲ ਦੇ ਡਰੰਮ ਲੈ ਕੇ ਜਾ ਰਹੀ ਪਿਕਅੱਪ ਵੈਨ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ। ਮੋਟਰਵੇਅ ਪੁਲਸ ਦੇ ਇੰਸਪੈਕਟਰ ਜਨਰਲ (ਆਈਜੀ) ਸੁਲਤਾਨ ਖਵਾਜਾ ਨੇ ਕਿਹਾ ਕਿ ਮ੍ਰਿਤਕਾਂ ਦੀ ਗਿਣਤੀ ਵੱਧ ਸਕਦੀ ਹੈ ਕਿਉਂਕਿ ਕੁਝ ਜ਼ਖ਼ਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਖਿੜਕੀਆਂ ਤੋੜ ਕੇ ਯਾਤਰੀਆਂ ਨੂੰ ਬਚਾਇਆ ਗਿਆ
ਫਹਾਦ ਨੇ ਦੱਸਿਆ ਕਿ ਜ਼ਿਆਦਾਤਰ ਜ਼ਖਮੀ ਯਾਤਰੀਆਂ ਦੀ ਹਾਲਤ ਨਾਜ਼ੁਕ ਹੈ। ਰਿਪੋਰਟ ਵਿੱਚ ਅੱਗੇ ਕਿਹਾ ਗਿਆ ਕਿ ਦੋਵੇਂ ਵਾਹਨਾਂ ਦੇ ਡਰਾਈਵਰਾਂ ਦੀ ਮੌਤ ਹੋ ਗਈ, ਹਾਦਸੇ ਸਮੇਂ ਆਸਪਾਸ ਮੌਜੂਦ ਲੋਕਾਂ ਨੇ ਬੱਸ ਦੀਆਂ ਖਿੜਕੀਆਂ ਤੋੜ ਕੇ ਸਵਾਰੀਆਂ ਨੂੰ ਬਾਹਰ ਕੱਢਿਆ। 'ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੀ ਪਛਾਣ ਡੀਐਨਏ ਟੈਸਟ ਰਾਹੀਂ ਕੀਤੀ ਜਾਵੇਗੀ, ਜਿਸ ਤੋਂ ਬਾਅਦ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਪੰਜਾਬ ਦੇ ਕਾਰਜਕਾਰੀ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਇਸ ਹਾਦਸੇ 'ਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ: ਉੱਤਰੀ ਵਜ਼ੀਰਿਸਤਾਨ ਵਿੱਚ ਬੰਬ ਧਮਾਕਾ, 11 ਮਜ਼ਦੂਰਾਂ ਦੀ ਮੌਤ
ਸੜਕ ਹਾਦਸੇ
'ਡਾਨ' ਦੀ ਰਿਪੋਰਟ ਮੁਤਾਬਕ ਪਾਕਿਸਤਾਨ 'ਚ ਸੁਤੰਤਰਤਾ ਦਿਵਸ ਤੋਂ ਬਾਅਦ ਪੰਜਾਬ ਸੂਬੇ 'ਚ ਕਾਫੀ ਸੜਕ ਹਾਦਸੇ ਵਾਪਰੇ। 1,659 ਟ੍ਰੈਫਿਕ ਹਾਦਸਿਆਂ ਵਿੱਚ 17 ਲੋਕਾਂ ਦੀ ਮੌਤ ਹੋ ਗਈ ਅਤੇ 1,773 ਹੋਰ ਜ਼ਖਮੀ ਹੋਏ। ਸਭ ਤੋਂ ਵੱਧ ਸੜਕ ਹਾਦਸੇ ਲਾਹੌਰ ਵਿੱਚ ਦਰਜ ਕੀਤੇ ਗਏ। 14 ਅਗਸਤ ਨੂੰ ਲਾਹੌਰ ਦੇ ਵੱਡੇ ਸਰਕਾਰੀ ਹਸਪਤਾਲਾਂ ਵਿੱਚ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਮਰੀਜ਼ਾਂ ਦੀ ਇੱਕ ਵੱਡੀ ਗਿਣਤੀ ਦੇਖੀ ਗਈ। ਐਮਰਜੈਂਸੀ ਸਰਵਿਸਿਜ਼ ਡਿਪਾਰਟਮੈਂਟ (ਈਐਸਡੀ) ਦੁਆਰਾ ਇਕੱਤਰ ਕੀਤੇ ਅਧਿਕਾਰਤ ਅੰਕੜਿਆਂ ਅਨੁਸਾਰ 13 ਅਗਸਤ ਨੂੰ ਸੂਬੇ ਭਰ ਵਿੱਚ 1,234 ਸੜਕ ਹਾਦਸਿਆਂ ਵਿੱਚ 9 ਲੋਕਾਂ ਦੀ ਮੌਤ ਹੋ ਗਈ ਅਤੇ 1,338 ਹੋਰ ਜ਼ਖਮੀ ਹੋਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।