ਪਾਕਿਸਤਾਨ : ਰੇਲ ਹਾਦਸੇ 'ਚ 3 ਲੋਕਾਂ ਦੀ ਮੌਤ

Sunday, Jan 09, 2022 - 02:59 PM (IST)

ਪਾਕਿਸਤਾਨ : ਰੇਲ ਹਾਦਸੇ 'ਚ 3 ਲੋਕਾਂ ਦੀ ਮੌਤ

ਇਸਲਾਮਾਬਾਦ (ਯੂ.ਐੱਨ.ਆਈ.): ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਐਤਵਾਰ ਨੂੰ ਇਕ ਯਾਤਰੀ ਰੇਲਗੱਡੀ ਇਕ ਵਾਹਨ ਨਾਲ ਟਕਰਾ ਗਈ। ਇਸ ਟੱਕਰ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਰਾਵਲਪਿੰਡੀ 'ਚ ਸਵੇਰੇ ਉਸ ਸਮੇਂ ਵਾਪਰੀ, ਜਦੋਂ ਰੇਲਗੱਡੀ ਰੇਲਵੇ ਕ੍ਰਾਸਿੰਗ ਨੇੜੇ ਖੜ੍ਹੀ ਗੱਡੀ 'ਚ ਜਾ ਟਕਰਾਈ।

ਪੜ੍ਹੋ ਇਹ ਅਹਿਮ ਖਬਰ - ਬ੍ਰਾਜ਼ੀਲ : ਝੀਲ 'ਚ ਡਿੱਗੀ ਚੱਟਾਨ, 6 ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ

ਸਮਾਚਾਰ ਏਜੰਸੀ ਸ਼ਿਨਹੂਆ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ ਅਤੇ ਹਸਪਤਾਲ 'ਚ ਉਨ੍ਹਾਂ ਦੀ ਮੌਤ ਹੋ ਗਈ। ਜਦੋਂ ਇਹ ਹਾਦਸਾ ਵਾਪਰਿਆ, ਟਰੇਨ ਮੁਲਤਾਨ ਜ਼ਿਲ੍ਹੇ ਤੋਂ ਰਾਵਲਪਿੰਡੀ ਜਾ ਰਹੀ ਸੀ। ਖ਼ਬਰ ਲਿਖੇ ਜਾਣ ਤੱਕ ਹੋਰ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News