US ਨੇ ਪਾਕਿਸਤਾਨ ਦੇ 3 ਵੱਡੇ ਅਧਿਕਾਰੀਆਂ 'ਤੇ ਲਾਈ ਵੀਜ਼ਾ ਪਾਬੰਦੀ

05/15/2019 3:03:15 PM

ਇਸਲਾਮਾਬਾਦ (ਬਿਊਰੋ)— ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਰਹਿ ਰਹੇ ਨਾਗਰਿਕਾਂ ਦੀ ਹਵਾਲਗੀ 'ਤੇ ਵੱਧਦੇ ਵਿਵਾਦ ਵਿਚਾਲੇ ਹੁਣ ਅਮਰੀਕਾ ਨੇ ਪਾਕਿਸਤਾਨ ਦੇ ਤਿੰਨ ਸੀਨੀਅਰ ਅਧਿਕਾਰੀਆਂ 'ਤੇ ਵੀਜ਼ਾ ਪਾਬੰਦੀ ਲਗਾ ਦਿੱਤੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਮੰਗਲਵਾਰ ਨੂੰ ਦੱਸਿਆ ਕਿ ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਦੇ ਤਿੰਨ ਸੀਨੀਅਰ ਅਧਿਕਾਰੀਆਂ ਦੇ ਵੀਜ਼ਾ 'ਤੇ ਅਮਰੀਕਾ ਨੇ ਰੋਕ ਲਗਾ ਦਿੱਤੀ ਹੈ। ਜਿਹੜੇ ਪਾਕਿਸਤਾਨੀ ਅਧਿਕਾਰੀਆਂ 'ਤੇ ਪਾਬੰਦੀ ਲਗਾਈ ਗਈ ਹੈ ਉਨ੍ਹਾਂ ਵਿਚ ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਦੇ ਇਲਾਵਾ ਸਕੱਤਰ ਅਤੇ ਸੰਯੁਕਤ ਸਕੱਤਰ ਸ਼ਾਮਲ ਹਨ।

ਵੀਜ਼ਾ ਮਿਆਦ ਖਤਮ ਹੋਣ ਦੇ ਬਾਅਦ ਵੀ ਅਮਰੀਕਾ ਵਿਚ ਰਹਿ ਰਹੇ ਪਾਕਿਸਤਾਨੀ ਨਾਗਰਿਕਾਂ ਦੀ ਹਵਾਲਗੀ ਨੂੰ ਲੈ ਕੇ ਦੋਹਾਂ ਦੇਸ਼ਾਂ ਵਿਚਾਲੇ ਵਿਵਾਦ ਜਾਰੀ ਹੈ। ਰਿਪੋਰਟ ਮੁਤਾਬਕ ਪਾਕਿਸਤਾਨ ਅਮਰੀਕਾ ਵੱਲੋਂ ਡਿਪੋਰਟ ਆਪਣੇ ਨਾਗਰਿਕਾਂ ਨੂੰ ਵਾਪਸ ਲੈਣ ਤੋਂ ਇਨਕਾਰ ਕਰ ਰਿਹਾ ਹੈ। ਕੁਰੈਸ਼ੀ ਨੇ ਕਿਹਾ ਕਿ ਯੂ.ਐੱਸ. ਅਧਿਕਾਰੀ 70 ਤੋਂ ਜ਼ਿਆਦਾ ਪਾਕਿਸਤਾਨੀ ਨਾਗਰਿਕਾਂ ਨੂੰ ਡਿਪੋਰਟ ਕਰਨਾ ਚਾਹੁੰਦਾ ਹੈ ਪਰ ਸਾਡੀ ਸਰਕਾਰ ਨੇ ਪਹਿਲਾਂ ਕਾਨੂੰਨੀ ਕਾਰਵਾਈ ਪੂਰੀ ਕਰਨ ਲਈ ਕਿਹਾ ਹੈ। 

ਵਿਦੇਸ਼ ਮੰੰਤਰੀ ਕੁਰੈਸ਼ੀ ਨੇ ਇਹ ਸਪੱਸ਼ਟ ਕੀਤਾ ਕਿ ਯੂ.ਐੱਸ. ਸਰਕਾਰ ਨੇ ਪਾਕਿਸਤਾਨੀ ਨਾਗਰਿਕਾਂ ਦੇ ਵੀਜ਼ਾ 'ਤੇ ਕਿਸੇ ਤਰ੍ਹਾਂ ਦੀ ਰੋਕ ਨਹੀਂ ਲਗਾਈ ਹੈ। ਇਸਲਾਮਾਬਾਦ ਵਿਚ ਯੂ.ਐੱਸ. ਦੂਤਘਰ ਤੋਂ ਯੋਗ ਬਿਨੈਕਾਰਾਂ ਨੂੰ ਵੀਜ਼ਾ ਦਿੱਤੇ ਜਾ ਰਹੇ ਹਨ। ਪਾਕਿਸਤਾਨ 'ਤੇ ਅਮਰੀਕਾ ਦਾ ਗੈਰ ਕਾਨੂੰਨੀ ਨਾਗਰਿਕ ਸਬੰਧੀ ਕਾਨੂੰਨ ਲਾਗੂ ਹੈ। ਇਸ ਕਾਨੂੰਨ ਦੇ ਤਹਿਤ ਜਿਹੜੇ ਦੇਸ਼ ਵੀਜ਼ਾ ਮਿਆਦ ਖਤਮ ਹੋਣ ਦੇ ਬਾਅਦ ਅਮਰੀਕਾ ਵੱਲੋਂ ਬਾਹਰ ਕੱਢੇ ਗਏ ਆਪਣੇ ਨਾਗਰਿਕਾਂ ਨੂੰ ਵਾਪਸ ਨਹੀਂ ਲੈਂਦੇ ਤਾਂ ਉਨ੍ਹਾਂ ਦੇ ਨਾਗਰਿਕਾਂ ਦੇ ਵੀਜ਼ਾ 'ਤੇ ਰੋਕ ਲੱਗ ਸਕਦੀ ਹੈ। 

ਰਿਪੋਰਟ ਮੁਤਾਬਕ ਪਾਕਿਸਤਾਨ ਨੇ ਅਮਰੀਕਾ ਵੱਲੋਂ ਡਿਪੋਰਟ ਕੀਤੇ ਨਾਗਰਿਕਾਂ ਨੂੰ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਦੇ ਬਾਅਦ ਅਮਰੀਕਾ ਨੇ ਚਿਤਾਵਨੀ ਜਾਰੀ ਕੀਤੀ ਸੀ ਕਿ ਉਹ ਉਸ ਦੇ ਸੀਨੀਅਰ ਅਧਿਕਾਰੀਆਂ ਦਾ ਵੀਜ਼ਾ ਰੋਕ ਕੇ ਉਹ ਇਸ ਦੀ ਸ਼ੁਰੂਆਤ ਕਰ ਸਕਦਾ ਹੈ। ਜੇਕਰ ਪਾਕਿਸਤਾਨੀ ਅਧਿਕਾਰੀਆਂ ਨੇ ਹਵਾਲਗੀ ਦੀਆਂ ਕਾਨੂੰਨੀ ਲੋੜਾਂ ਦੇ ਸਬੰਧ ਵਿਚ ਅਮਰੀਕਾ ਦੀਆਂ ਅਪੀਲਾਂ ਨੂੰ ਨਜ਼ਰ ਅੰਦਾਜ਼ ਕਰਨਾ ਜਾਰੀ ਰੱਖਿਆ ਤਾਂ ਯੂ.ਐੱਸ. ਭਵਿੱਖ ਵਿਚ ਉਸ ਦੇ ਨਾਗਰਿਕਾਂ ਦੇ ਵੀਜ਼ਾ 'ਤੇ ਰੋਕ ਲਗਾਉਣ ਜਿਹਾ ਸਖਤ ਕਦਮ ਚੁੱਕ ਸਕਦਾ ਹੈ।

Vandana

This news is Content Editor Vandana