ਪਾਕਿਸਤਾਨ: ਹਸਪਤਾਲ 'ਚ ਗਲਤ ਟੀਕਾ ਲਗਾਉਣ ਨਾਲ 4 ਸਾਲ ਦੇ ਬੱਚੇ ਦੀ ਮੌਤ
Monday, Feb 14, 2022 - 10:31 AM (IST)
ਹੈਦਰਾਬਾਦ (ਏ.ਐਨ.ਆਈ.): ਪਾਕਿਸਤਾਨ ਵਿਚ ਸਿੰਧ ਸੂਬੇ ਦੇ ਹੈਦਰਾਬਾਦ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਐਤਵਾਰ ਨੂੰ ਗਲਤ ਟੀਕਾ ਲਗਾਉਣ ਕਾਰਨ ਚਾਰ ਸਾਲ ਦੀ ਬੱਚੀ ਦੀ ਮੌਤ ਹੋ ਗਈ।ਏਆਰਵਾਈ ਨਿਊਜ਼ ਦੀ ਰਿਪੋਰਟ ਮੁਤਾਬਕ ਹੈਦਰਾਬਾਦ ਦੇ ਲਤੀਫਾਬਾਦ ਖੇਤਰ ਦੇ ਇੱਕ ਨਿੱਜੀ ਹਸਪਤਾਲ ਵਿਚ ਇੱਕ ਸਟਾਫ ਮੈਂਬਰ ਨੇ ਕਥਿਤ ਤੌਰ 'ਤੇ ਉਸ ਨੂੰ ਗਲਤ ਟੀਕਾ ਲਗਾ ਦਿੱਤਾ।
ਪੜ੍ਹੋ ਇਹ ਅਹਿਮ ਖ਼ਬਰ- ਪਾਕਿਸਤਾਨ 'ਚ 'ਕੁਰਾਨ' ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਲੋਕਾਂ ਨੇ ਦਿੱਤੀ ਦਰਦਨਾਕ ਮੌਤ
ਪਰਿਵਾਰ ਮੁਤਾਬਕ ਕੁੜੀ ਨੂੰ ਖੰਘ ਅਤੇ ਮਤਲੀ ਦੇ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਸੀ। ਉਨ੍ਹਾਂ ਨੇ ਡਾਕਟਰ ਅਤੇ ਮੈਡੀਕਲ ਕਰਮਚਾਰੀਆਂ ਦੀ ਅਣਗਹਿਲੀ ਨੂੰ ਬੱਚੀ ਦੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ।ਨਿਊਜ਼ ਚੈਨਲ ਨੇ ਦੱਸਿਆ ਕਿ ਉਨ੍ਹਾਂ ਦੇ ਵਿਰੋਧ ਤੋਂ ਬਾਅਦ ਡਾਕਟਰ ਅਤੇ ਹਸਪਤਾਲ ਦਾ ਸਟਾਫ ਹਸਪਤਾਲ ਤੋਂ ਭੱਜ ਗਿਆ।ਇਸੇ ਤਰ੍ਹਾਂ ਦੀ ਇੱਕ ਘਟਨਾ ਵਿੱਚ ਪਿਛਲੇ ਸਾਲ ਦਸੰਬਰ ਵਿੱਚ ਸਿੰਧ ਦੇ ਨਵਾਬਸ਼ਾਹ ਜ਼ਿਲ੍ਹੇ ਦੇ ਇੱਕ ਤਾਲੁਕਾ ਕਾਜ਼ੀ ਅਹਿਮਦ ਵਿੱਚ ਇੱਕ 14 ਸਾਲਾ ਮੁੰਡੇ ਦੀ ਗਲਤ ਟੀਕਾ ਲੱਗਣ ਨਾਲ ਮੌਤ ਹੋ ਗਈ ਸੀ।ਮੁੰਡੇ ਦੀ ਹਾਲਤ ਵਿਗੜਦੀ ਗਈ ਅਤੇ ਉਸ ਨੂੰ ਕਾਜ਼ੀ ਅਹਿਮਦ ਦੇ ਇੱਕ ਨਿੱਜੀ ਕਲੀਨਿਕ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਮੁੰਡੇ ਨੂੰ ਗਲਤ ਟੀਕਾ ਲਗਾ ਦਿੱਤਾ ਅਤੇ ਮੁੰਡੇ ਦੀ ਜਾਨ ਚਲੀ ਗਈ। ਪੁਲਸ ਨੇ ਡਾਕਟਰ ਦੇ ਕਲੀਨਿਕ ’ਤੇ ਛਾਪਾ ਮਾਰਿਆ ਸੀ ਪਰ ਡਾਕਟਰ ਉੱਥੋਂ ਫਰਾਰ ਹੋ ਚੁੱਕਾ ਸੀ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।