550ਵੇਂ ਪ੍ਰਕਾਸ਼ ਪੁਰਬ ਮੌਕੇ 10,000 ਭਾਰਤੀ ਸ਼ਰਧਾਲੂਆਂ ਨੂੰ ਵੀਜ਼ਾ ਦੇਵੇਗਾ ਪਾਕਿ

08/21/2019 11:36:30 AM

ਇਸਲਾਮਾਬਾਦ (ਏਜੰਸੀ)— ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਅਤੇ ਈਵੈਕੁਈ ਟਰੱਸਟ ਪ੍ਰਾਪਟੀ ਬੋਰਡ (ETPB) ਨੇ ਮੰਗਲਵਾਰ ਨੂੰ ਇਕ ਬਿਆਨ ਜਾਰੀ ਕੀਤਾ। ਇਸ ਬਿਆਨ ਮੁਤਾਬਕ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮਾਰੋਹਾਂ ਲਈ ਪਾਕਿਸਤਾਨ ਆਉਣ ਵਾਲੇ ਸ਼ਰਧਾਲੂਆਂ ਲਈ ਸਾਰੇ ਇੰਤਜ਼ਾਮ ਪੂਰੇ ਕਰ ਲਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਰਤਾਰਪੁਰ ਕੋਰੀਡੋਰ ਦਾ ਕੰਮ ਨਵੰਬਰ ਤੋਂ ਪਹਿਲਾਂ ਪੂਰਾ ਹੋ ਜਾਵੇਗਾ।

ਪੀ.ਐੱਸ.ਜੀ.ਪੀ.ਸੀ. ਦੇ ਪ੍ਰਧਾਨ ਸਤਵੰਤ ਸਿੰਘ ਅਤੇ ਈ.ਟੀ.ਪੀ.ਬੀ. ਦੇ ਪ੍ਰਧਾਨ ਅਮੀਰ ਅਹਿਮਦ ਦੀ ਅਗਵਾਈ ਵਿਚ ਦੋਹਾਂ ਸੰਗਠਨਾਂ ਦੇ ਅਹੁਦੇਦਾਰਾਂ ਨੇ ਆਉਣ ਵਾਲੇ ਮੈਗਾ ਪ੍ਰੋਗਰਾਮ ਦੀਆਂ ਤਿਆਰੀਆਂ ਦੀ ਤਰੱਕੀ ਦੀ ਸਮੀਖਿਆ ਸਬੰਧੀ ਲਾਹੌਰ ਵਿਚ ਇਕ ਬੈਠਕ ਕੀਤੀ। ਈ.ਟੀ.ਪੀ.ਬੀ. ਦੇ ਇਕ ਮੈਂਬਰ ਨੇ ਦੱਸਿਆ,''ਮੀਟਿੰਗ ਵਿਚ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ 10,000 ਭਾਰਤੀ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਦਾ ਫੈਸਲਾ ਲਿਆ ਗਿਆ ਸੀ। ਭਾਵੇਂਕਿ ਦੋ-ਪੱਖੀ ਸਮਝੌਤੇ ਤਹਿਤ 3,000 ਵੀਜ਼ਾ ਦੇਣ ਦੀ ਵਿਵਸਥਾ ਹੈ।'' 

ਈ.ਟੀ.ਪੀ.ਬੀ. ਦੇ ਇਕ ਅਹੁਦੇਦਾਰ, ਇਕ ਵਿਧਾਨਿਕ ਬੋਰਡ ਜੋ ਹਿੰਦੂਆਂ ਅਤੇ ਸਿੱਖਾਂ ਦੇ ਧਾਰਮਿਕ ਸਥਾਨਾਂ ਦੀ ਵਿਵਸਥਾ ਕਰਦਾ ਹੈ ਅਤੇ ਜੋ ਵੰਡ ਮਗਰੋਂ ਭਾਰਤ ਚਲੇ ਗਏ ਸਨ, ਨੇ ਫੋਨ 'ਤੇ ਕਿਹਾ ਕਿ ਉਹ ਕੋਰੀਡੋਰ ਨੂੰ ਯਕੀਨੀ ਬਣਾਉਣਗੇ, ਜਿਸ ਦਾ ਨਿਰਮਾਣ ਭਾਰਤੀ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਲਈ ਕੀਤਾ ਜਾ ਰਿਹਾ ਹੈ।


Vandana

Content Editor

Related News