ਪਾਕਿ : ਚੀਨੀ ਇੰਜੀਨੀਅਰਾਂ ਅਤੇ ਸੈਨਿਕਾਂ ਨੂੰ ਲਿਜਾ ਰਹੀ ਬੱਸ 'ਚ ਧਮਾਕਾ, 13 ਦੀ ਮੌਤ

Thursday, Jul 15, 2021 - 02:28 AM (IST)

ਪਾਕਿ : ਚੀਨੀ ਇੰਜੀਨੀਅਰਾਂ ਅਤੇ ਸੈਨਿਕਾਂ ਨੂੰ ਲਿਜਾ ਰਹੀ ਬੱਸ 'ਚ ਧਮਾਕਾ, 13 ਦੀ ਮੌਤ

ਇਸਲਾਮਾਬਾਦ (ਬਿਊਰੋ): ਪਾਕਿਸਤਾਨ ਵਿਚ ਵੱਡੇ ਪੱਧਰ 'ਤੇ ਅੱਤਵਾਦੀ ਹਮਲਾ ਹੋਇਆ ਹੈ। ਚੀਨੀ ਇੰਜੀਨੀਅਰਾਂ ਅਤੇ ਪਾਕਿਸਤਾਨੀ ਸੈਨਿਕਾਂ ਨੂੰ ਲਿਜਾ ਰਹੀ ਬੱਸ ਵਿਚ ਆਈ.ਈ.ਡੀ. ਧਮਾਕਾ ਹੋਇਆ ਹੈ। ਇਸ ਹਮਲੇ ਵਿਚ 9 ਚੀਨੀ ਇੰਜੀਨੀਅਰਾਂ ਸਮੇਤ 13 ਲੋਕਾਂ ਦੀ ਮੌਤ ਹੋਣ ਦੀ ਰਿਪੋਰਟ ਹੈ। ਕਈ ਜ਼ਖਮੀਆਂ ਦੀ ਹਾਲਤ ਗੰਭੀਰ ਹੈ।

ਪਾਕਿਸਤਾਨ ਤੋਂ ਮਿਲੀ ਖ਼ਬਰ ਮੁਤਾਬਕ ਬੱਸ ਦਸੂ ਪੁਲ 'ਤੇ ਕੰਮ ਕਰ ਰਹੇ ਚੀਨੀ ਇੰਜੀਨੀਅਰਾਂ ਨੂੰ ਲਿਜਾ ਰਹੀ ਸੀ। ਬੱਸ ਵਿਚ 30 ਇੰਜੀਨੀਅਰ ਅਤੇ ਕਰਮਚਾਰੀ ਸਵਾਰ ਸਨ। ਬੱਸ ਦੀ ਸੁਰੱਖਿਆ ਪਾਕਿਸਤਾਨੀ ਸੈਨਿਕ ਕਰ ਰਹੇ ਸਨ। ਅਚਾਨਕ ਬੱਸ ਵਿਚ ਧਮਾਕਾ ਹੋਇਆ। ਹੁਣ ਤੱਕ 13 ਲੋਕਾਂ ਦੀ ਮੌਤ ਦੀ ਖ਼ਬਰ ਹੈ। ਕਈ ਜ਼ਖਮੀਆਂ ਦੀ ਹਾਲਤ ਗੰਭੀਰ ਹੋਣ ਕਾਰਨ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਪਾਕਿਸਤਾਨ ਦੀ ਸਥਾਨਕ ਮੀਡੀਆ ਮੁਤਾਬਕ ਲਾਸ਼ਾਂ ਅਤੇ ਜ਼ਖਮੀਆਂ ਨੂੰ ਪੇਂਡੂ ਸਿਹਤ ਕੇਂਦਰ ਦਾਸੂ ਭੇਜ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਮੁਹੰਮਦ ਆਰਿਫ ਨੇ ਕਿਹਾ ਕਿ ਧਮਾਕੇ ਦੀ ਤੀਬਰਤਾ ਦਾ ਪਤਾ ਲਗਾਉਣ ਅਤੇ ਇਸ ਬਾਰੇ ਹੋਰ ਜਾਨਣ ਲਈ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਅਹਿਮ ਖਬਰ- ਇਟਲੀ : ਬੱਚਿਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, ਡਰਾਈਵਰ ਦੀ ਸੂਝ ਬੂਝ ਨਾਲ ਬਚੀਆਂ ਜਾਨਾਂ 

ਖੈਬਰ ਪਖਤੂਨਖਵਾ ਵਿਚ ਵੀ ਅੱਤਵਾਦੀ ਹਮਲਾ
ਇਸ ਤੋਂ ਪਹਿਲਾਂ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿਚ ਪਾਕਿਸਤਾਨੀ ਸੈਨਾ 'ਤੇ ਅੱਤਵਾਦੀ ਹਮਲਾ ਹੋਇਆ ਸੀ। ਇਹ ਹਮਲਾ ਹੰਗੂ ਵਿਚ ਹੋਇਆ। ਇਸ ਹਮਲੇ ਵਿਚ ਪਾਕਿਸਤਾਨੀ ਸੈਨਾ ਦੇ ਕੈਪਟਨ ਅਬਦੁੱਲ ਬਾਸਿਤ ਸਮੇਤ 12 ਜਵਾਨਾਂ ਦੀ ਮੌਤ ਹੋ ਗਈ. ਜਦਕਿ 15 ਜਵਾਨ ਜ਼ਖਮੀ ਹੋਏ। ਦੱਸਿਆ ਗਿਆ ਸੀ ਕਿ ਅੱਤਵਾਦੀਆਂ ਨੇ ਕੁਝ ਜਵਾਨਾਂ ਨੂੰ ਬੰਧਕ ਵੀ ਬਣਾਲਿਆ ਸੀ। ਇਸ ਹਮਲੇ ਪਿੱਛੇ  ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਨੂੰ ਜ਼ਿੰਮੇਵਾਰ ਮੰਨਿਆ ਜਾ ਰਿਹਾ ਹੈ। 


author

Vandana

Content Editor

Related News