ਪਾਕਿਸਤਾਨ 'ਚ ਈਸ਼ਨਿੰਦਾ ਦੇ ਦੋਸ਼ੀ ਨੂੰ ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ
Monday, May 08, 2023 - 11:31 AM (IST)
ਖੈਬਰ ਪਖਤੂਨਖਵਾ (ਏ.ਐੱਨ.ਆਈ.)- ਪਾਕਿਸਤਾਨ ਵਿਚ ਈਸ਼ਨਿੰਦਾ ਦੇ ਦੋਸ਼ ਵਿਚ ਹੱਤਿਆ ਦੀ ਇਕ ਹੋਰ ਘਟਨਾ ਸਾਹਮਣੇ ਆਈ ਹੈ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਹ ਹੱਤਿਆ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਿਆਸੀ ਸੰਗਠਨ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਰੈਲੀ ’ਚ ਹੋਈ। ਭੀੜ ਨੇ ਮੌਲਾਨਾ ਨਿਗਾਰ ਆਲਮ ਨਾਂ ਦੇ ਵਿਅਕਤੀ ’ਤੇ ਈਸ਼ਨਿੰਦਾ ਦਾ ਦੋਸ਼ ਲਗਾ ਕੇ ਉਸ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ।
ਦੱਸਿਆ ਗਿਆ ਹੈ ਕਿ ਇਮਰਾਨ ਖਾਨ ਦੀ ਰੈਲੀ ਖ਼ਤਮ ਹੋਣ ਤੋਂ ਪਹਿਲਾਂ ਪੀ.ਟੀ.ਆਈ. ਵਰਕਰ ਮੌਲਾਨਾ ਨਿਗਾਰ ਆਲਮ ਨੂੰ ਨਮਾਜ਼ ਕਰਨ ਲਈ ਕਿਹਾ ਗਿਆ। ਇਲਜ਼ਾਮ ਇਹ ਹੈ ਕਿ ਮੌਲਾਨਾ ਨਿਗਾਰ ਆਲਮ ਨੇ ਕਿਹਾ ਕਿ ‘ਉਹ ਪੀ.ਟੀ.ਆਈ. ਦੇ ਪ੍ਰਧਾਨ ਇਮਰਾਨ ਖਾਨ ਦਾ ਇਕ ਪੈਗੰਬਰ ਵਾਂਗ ਸਤਿਕਾਰ ਕਰਦਾ ਹੈ ਕਿਉਂਕਿ ਉਹ ਇੱਕ ਇਮਾਨਦਾਰ ਵਿਅਕਤੀ ਹਨ। ਦੇਵਬੰਦੀ ਵਿਚਾਰਧਾਰਾ ਦੇ ਕੁਝ ਮੌਲਵੀਆਂ ਨੇ ਸਭ ਤੋਂ ਪਹਿਲਾਂ ਇਸ ਬਿਆਨ ’ਤੇ ਇਤਰਾਜ਼ ਕੀਤਾ ਅਤੇ ਮੰਗ ਕੀਤੀ ਕਿ ਮੌਲਾਨਾ ਨਿਗਾਰ ਆਲਮ ਖ਼ਿਲਾਫ਼ ਈਸ਼ਨਿੰਦਾ ਦੇ ਦੋਸ਼ ਵਿਚ ਕੇਸ ਦਰਜ ਕੀਤਾ ਜਾਵੇ। ਇਸ ਤੋਂ ਬਾਅਦ ਭੀੜ ਨੇ ਉਸ ’ਤੇ ਹਮਲਾ ਕਰ ਦਿੱਤਾ ਅਤੇ ਉਸ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ-ਮਾਣ ਦੀ ਗੱਲ, ਕੈਨੇਡਾ 'ਚ ਭਾਰਤੀ ਮੂਲ ਦੇ ਸਚਿਤ ਮਹਿਰਾ ਬਣੇ ਲਿਬਰਲ ਪਾਰਟੀ ਦੇ ਨਵੇਂ ਪ੍ਰਧਾਨ
ਕਤਲ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ। ਵੀਡੀਓ ’ਚ ਕਈ ਲੋਕ ਆਲਮ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਭੀੜ ਨੇ ਉਸ ਨੂੰ ਸੜਕ ’ਤੇ ਵੀ ਘੜੀਸਿਆ। ਭੀੜ ਤੋਂ ਬਚਣ ਲਈ ਉਹ ਆਪਣੇ ਰਿਸ਼ਤੇਦਾਰ ਦੇ ਘਰ ਲੁਕ ਗਿਆ ਪਰ ਭੀੜ ਨੇ ਉਸ ਘਰ ਦਾ ਦਰਵਾਜ਼ਾ ਤੋੜ ਕੇ ਉਸ ਨੂੰ ਬਾਹਰ ਕੱਢ ਲਿਆ ਅਤੇ ਕੰਧ ਟੱਪ ਕੇ ਉਸ ਦੀ ਕੁੱਟਮਾਰ ਕਰ ਕੇ ਹੱਤਿਆ ਕਰ ਦਿੱਤੀ। ਪੁਲਸ ਨੇ ਭੀੜ ਨੂੰ ਪਿੱਛੇ ਧੱਕਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਕਾਮਯਾਬ ਨਹੀਂ ਹੋਈ। ਇਸ ਕੁੱਟਮਾਰ ਦੇ ਸਮੇਂ ਇਮਰਾਨ ਖਾਨ ਉੱਥੇ ਮੌਜੂਦ ਨਹੀਂ ਸਨ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।