ਪਾਕਿਸਤਾਨ ਨੇ ਕਸ਼ਮੀਰ ਮੁੱਦੇ ''ਤੇ ਫਿਰ ਤੋਂ ਯੂ.ਐਨ.ਐਚ.ਸੀ.ਐਚ.ਆਰ. ਨੂੰ ਲਿਖੀ ਚਿੱਠੀ

08/23/2019 6:00:11 PM

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਨੇ ਜੰਮੂ-ਕਸ਼ਮੀਰ ਵਿਚ ਮਨੁੱਖੀ ਅਧਿਕਾਰ ਦੀ ਸਥਿਤੀ 'ਤੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਹਾਈ ਕਮਿਸ਼ਨਰ ਨੂੰ ਇਕ ਹੋਰ ਚਿੱਠੀ ਭੇਜੀ ਹੈ। ਵਿਦੇਸ਼ ਦਫਤਰ ਨੇ ਕਿਹਾ ਕਿ ਇਹ ਚਿੱਠੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਵਲੋਂ ਭੇਜੀ ਗਈ। ਉਸ ਨੇ ਕਿਹਾ ਕਿ ਚਿੱਠੀ ਵਿਚ ਭਾਰਤ ਵਲੋਂ ਪੰਜ ਅਗਸਤ ਨੂੰ ਜੰਮੂ-ਕਸ਼ਮੀਰ ਤੋਂ ਵਿਸ਼ੇਸ਼ ਦਰਜਾ ਵਾਪਸ ਲੈਣ ਤੋਂ ਬਾਅਦ ਦੇ ਨਤੀਜੇ 'ਤੇ ਵਿਸਥਾਰ ਨਾਲ ਰੌਸ਼ਨੀ ਪਾਈ ਗਈ ਹੈ। ਵਿਦੇਸ਼ ਦਫਤਰ ਨੇ ਕਿਹਾ ਕਿ ਵਿਦੇਸ਼ ਮੰਤਰੀ ਦੀ ਚਿੱਠੀ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਅਤੇ ਸੰਯੁਕਤ ਰਾਸ਼ਟਰ ਦੇ ਸਾਰੇ ਮੈਂਬਰਾਂ ਨਾਲ ਸਾਂਝੀ ਕੀਤੀ ਜਾ ਰਹੀ ਹੈ। ਭਾਰਤ ਨੇ ਕੌਮਾਂਤਰੀ ਭਾਈਚਾਰੇ ਨੂੰ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਜੰਮੂ-ਕਸ਼ਮੀਰ ਤੋਂ ਵਿਸ਼ੇਸ਼ ਦਰਜਾ ਵਾਪਸ ਲੈਣ ਦਾ ਉਸ ਦਾ ਕਦਮ ਪੂਰੀ ਤਰ੍ਹਾਂ ਨਾਲ ਅੰਦਰੂਨੀ ਮਾਮਲਾ ਹੈ ਅਤੇ ਉਸ ਨੇ ਪਾਕਿਸਤਾਨ ਨੂੰ ਅਸਲੀਅਤ ਸਵੀਕਾਰ ਕਰਨ ਦੀ ਸਲਾਹ ਦਿੱਤੀ। ਵਿਦੇਸ਼ ਦਫਤਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਕੁਰੈਸ਼ੀ ਨੇ ਚਾਰ ਅਗਸਤ ਨੂੰ ਚਿੱਠੀ ਲਿਖੀ ਸੀ।

Sunny Mehra

This news is Content Editor Sunny Mehra