ਪਾਕਿਸਤਾਨ ਹਵਾਈ ਫੌਜ ਦਾ ਜਹਾਜ਼ ਹੋਇਆ ਹਾਦਸਾਗ੍ਰਸਤ

Wednesday, Sep 22, 2021 - 09:05 PM (IST)

ਪਾਕਿਸਤਾਨ ਹਵਾਈ ਫੌਜ ਦਾ ਜਹਾਜ਼ ਹੋਇਆ ਹਾਦਸਾਗ੍ਰਸਤ

ਇਸਲਾਮਾਬਾਦ-ਪਾਕਿਸਤਾਨ ਹਵਾਈ ਫੌਜ ਦਾ ਇਕ ਸਿਖਲਾਈ ਜਹਾਜ਼ ਬੁੱਧਵਾਰ ਨੂੰ ਖੈਬਰ ਪਖਤੂਨਖਵਾ 'ਚ ਹਾਦਸਾਗ੍ਰਸਤ ਹੋ ਗਿਆ। ਇਕ ਅਧਿਕਾਰਤ ਬਿਆਨ 'ਚ ਇਹ ਜਾਣਕਾਰੀ ਦਿੱਤੀ ਗਈ ਹੈ ਪਰ ਕਿਸੇ ਦੇ ਜਾਨੀ ਨੁਕਸਾਨ ਹੋਣ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਪਾਕਿਸਤਾਨ ਹਵਾਈ ਫੌਜ ਨੇ ਦੱਸਿਆ ਕਿ ਜਹਾਜ਼ ਸੂਬੇ ਦੇ ਮਰਦਾਨ ਖੇਤਰ 'ਚ ਰੋਜ਼ਾਨਾ ਸਿਖਲਾਈ ਦੌਰਾਨ ਹਾਦਸਾਗ੍ਰਸਤ ਹੋ ਗਿਆ। ਇਸ ਦੁਰਘਟਨਾ ਦੀ ਜਾਂਚ ਲਈ ਇਕ ਉੱਚ ਪੱਧਰੀ ਬੋਰਡ ਦਾ ਗਠਨ ਕੀਤਾ ਗਿਆ ਹੈ। ਹਵਾਈ ਫੌਜ ਨੇ ਪਾਇਲਟ ਦੀ ਹਾਲਤ ਦੇ ਬਾਰੇ 'ਚ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਕੋਵਿਡ-19 ਦੇ ਨਵੇਂ ਮਾਮਲਿਆਂ ਦੀ ਗਿਣਤੀ ਲਗਾਤਾਰ ਘਟਨੀ ਪਿਛਲੇ ਹਫ਼ਤੇ ਵੀ ਜਾਰੀ ਰਹੀ : WHO

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News