ਪਾਕਿਸਤਾਨ ਨੇ ਕਰ''ਤੀ ਏਅਰਸਟ੍ਰਾਈਕ ! ਖੋਸਤ ਤੇ ਕੁਨਾਰ ''ਚ ਵਿਛਾ''ਤੀਆਂ ਲਾਸ਼ਾਂ, ਜੰਗ ਦੇ ਮੁੜ ਮਘਣ ਦਾ ਖ਼ਤਰਾ

Wednesday, Jun 10, 2026 - 12:40 PM (IST)

ਪਾਕਿਸਤਾਨ ਨੇ ਕਰ''ਤੀ ਏਅਰਸਟ੍ਰਾਈਕ ! ਖੋਸਤ ਤੇ ਕੁਨਾਰ ''ਚ ਵਿਛਾ''ਤੀਆਂ ਲਾਸ਼ਾਂ, ਜੰਗ ਦੇ ਮੁੜ ਮਘਣ ਦਾ ਖ਼ਤਰਾ

ਇੰਟਰਨੈਸ਼ਨਲ ਡੈਸਕ- ਇਕ ਪਾਸੇ ਇਰਾਨ-ਇਜ਼ਰਾਈਲ ਤੇ ਅਮਰੀਕਾ ਵਿਚਾਲੇ ਛਿੜੀ ਜੰਗ ਨੇ ਪੂਰੀ ਦੁਨੀਆ ਨੂੰ ਪੰਗੇ 'ਚ ਪਾਇਆ ਹੋਇਆ ਹੈ, ਉੱਥੇ ਹੀ ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਨੇ ਵੀ ਅਫ਼ਗਾਨਿਸਤਾਨ 'ਤੇ ਤਾਜ਼ਾ ਤੇ ਭਿਆਨਕ ਹਮਲਾ ਕਰ ਕੇ ਤਬਾਹੀ ਮਚਾ ਦਿੱਤੀ ਹੈ। ਅਫ਼ਗਾਨਿਸਤਾਨ ਦੇ ਤਾਲਿਬਾਨ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਨੇ ਉਨ੍ਹਾਂ ਦੇ ਦੇਸ਼ ਦੇ ਅੰਦਰੂਨੀ ਇਲਾਕਿਆਂ ਵਿੱਚ ਹਵਾਈ ਹਮਲੇ ਕੀਤੇ ਹਨ, ਜਿਨ੍ਹਾਂ ਵਿੱਚ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 14 ਹੋਰ ਜ਼ਖਮੀ ਹੋ ਗਏ ਹਨ।

ਜਾਣਕਾਰੀ ਦਿੰਦੇ ਹੋਏ ਤਾਲਿਬਾਨ ਦੇ ਮੁੱਖ ਬੁਲਾਰੇ ਜ਼ਬੀਹੁੱਲ੍ਹਾ ਮੁਜਾਹਿਦ ਨੇ ਦੱਸਿਆ ਕਿ ਪਾਕਿਸਤਾਨੀ ਹਵਾਈ ਹਮਲਿਆਂ ਨੇ ਅਫ਼ਗਾਨਿਸਤਾਨ ਦੇ ਖੋਸਤ, ਕੁਨਾਰ ਅਤੇ ਪਕਤਿਕਾ ਸੂਬਿਆਂ ਨੂੰ ਨਿਸ਼ਾਨਾ ਬਣਾਇਆ ਹੈ। ਇਨ੍ਹਾਂ ਹਮਲਿਆਂ 'ਚ ਜਾਨ ਗਵਾਉਣ ਵਾਲਿਆਂ 'ਚ 11 ਬੱਚੇ, ਇੱਕ ਔਰਤ ਅਤੇ ਇੱਕ ਬਜ਼ੁਰਗ ਵਿਅਕਤੀ ਸ਼ਾਮਲ ਹਨ। ਹਾਲਾਂਕਿ, ਪਾਕਿਸਤਾਨ ਵੱਲੋਂ ਇਨ੍ਹਾਂ ਹਮਲਿਆਂ ਬਾਰੇ ਹਾਲੇ ਤੱਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।

13 innocent civilians killed as Pakistan violates Afghan airspace with deadly air strikes

Read @ANI Story |https://t.co/tqnYs893CF#Pakistan #Afghanistan #AirStrikes pic.twitter.com/nMQg3vJih9

— ANI Digital (@ani_digital) June 10, 2026

ਇਹ ਹਵਾਈ ਹਮਲੇ ਉਸ ਘਟਨਾ ਦੇ ਠੀਕ ਇੱਕ ਦਿਨ ਬਾਅਦ ਹੋਏ ਹਨ, ਜਦੋਂ ਅਫ਼ਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਹਸਨ ਖੇਲ ਇਲਾਕੇ ਵਿੱਚ ਸ਼ੱਕੀ 'ਪਾਕਿਸਤਾਨੀ ਤਾਲਿਬਾਨ' ਅੱਤਵਾਦੀਆਂ ਨੇ ਇੱਕ ਸੁਰੱਖਿਆ ਚੌਕੀ 'ਤੇ ਹਮਲਾ ਕਰ ਦਿੱਤਾ ਸੀ। ਉਸ ਭਿਆਨਕ ਮੁਕਾਬਲੇ 'ਚ ਪਾਕਿਸਤਾਨ ਦੀ 'ਫੈਡਰਲ ਕਾਂਸਟੇਬੁਲਰੀ' ਦੇ 6 ਜਵਾਨ ਮਾਰੇ ਗਏ ਸਨ। ਜਵਾਬੀ ਕਾਰਵਾਈ ਵਿੱਚ ਸੁਰੱਖਿਆ ਬਲਾਂ ਨੇ 8 ਹਮਲਾਵਰਾਂ ਨੂੰ ਵੀ ਢੇਰ ਕਰ ਦਿੱਤਾ ਸੀ।

ਇਹ ਵੀ ਪੜ੍ਹੋ- ਇਰਾਨ ਨੇ ਅਮਰੀਕਾ ਨਾਲ ਮੁੜ ਲਿਆ 'ਪੰਗਾ' ! ਜਾਰਡਨ, ਬਹਿਰੀਨ, ਕੁਵੈਤ ਸਣੇ 21 ਥਾਂਈਂ ਕਰ'ਤਾ ਹਮਲਾ

ਜ਼ਿਕਰਯੋਗ ਹੈ ਕਿ ਫਰਵਰੀ ਦੇ ਅਖ਼ੀਰ ਤੋਂ ਦੋਵਾਂ ਗੁਆਂਢੀ ਦੇਸ਼ਾਂ ਵਿਚਾਲੇ ਭਿਆਨਕ ਜੰਗ ਰੁਕ-ਰੁਕ ਕੇ ਜਾਰੀ ਹੈ, ਜਿਸ 'ਚ ਹੁਣ ਤੱਕ ਸੈਂਕੜੇ ਲੋਕਾਂ ਦੀ ਜਾਨ ਜਾ ਚੁੱਕੀ ਹੈ। ਪਾਕਿਸਤਾਨ ਲਗਾਤਾਰ ਅਫਗਾਨਿਸਤਾਨ 'ਤੇ ਦੋਸ਼ ਲਾਉਂਦਾ ਆ ਰਿਹਾ ਹੈ ਕਿ ਤਾਲਿਬਾਨ ਸਰਕਾਰ ਆਪਣੇ ਦੇਸ਼ ਵਿੱਚ 'ਤਹਿਰੀਕ-ਏ-ਤਾਲਿਬਾਨ ਪਾਕਿਸਤਾਨ' (TTP) ਵਰਗੇ ਵੱਖਵਾਦੀ ਸੰਗਠਨਾਂ ਨੂੰ ਪਨਾਹ ਦਿੰਦੀ ਹੈ, ਜੋ ਪਾਕਿਸਤਾਨ ਦੇ ਅੰਦਰ ਵੜ ਕੇ ਭਿਆਨਕ ਹਮਲੇ ਕਰ ਰਹੇ ਹਨ। ਦੂਜੇ ਪਾਸੇ, ਤਾਲਿਬਾਨ ਪ੍ਰਸ਼ਾਸਨ ਪਾਕਿਸਤਾਨ ਦੇ ਇਨ੍ਹਾਂ ਦੋਸ਼ਾਂ ਨੂੰ ਹਮੇਸ਼ਾ ਨਕਾਰਦਾ ਰਿਹਾ ਹੈ। ਹੁਣ ਇਨ੍ਹਾਂ ਤਾਜ਼ਾ ਹਮਲਿਆਂ ਮਗਰੋਂ ਪਾਕਿਸਤਾਨ ਤੇ ਅਫ਼ਗਾਨਿਸਤਾਨ ਵਿਚਾਲੇ ਤਣਾਅ ਮੁੜ ਸਿਖਰ 'ਤੇ ਪਹੁੰਚ ਗਿਆ ਹੈ, ਜਿਸ ਮਗਰੋਂ ਦੁਬਾਰਾ ਜੰਗੀ ਕਾਰਵਾਈ ਸ਼ੁਰੂ ਹੋਣ ਦਾ ਖ਼ਤਰਾ ਵੀ ਵਧ ਗਿਆ ਹੈ।

ਇਹ ਵੀ ਪੜ੍ਹੋ- ਹੁਣ 'ਪੱਕਿਆਂ' ਦੀ ਨਾਗਰਿਕਤਾ ਰੱਦ ਕਰਨ ਲੱਗਾ ਅਮਰੀਕਾ ! ਭਾਰਤੀ ਸਣੇ 17 ਖ਼ਿਲਾਫ਼ ਸ਼ੁਰੂ ਹੋਈ ਕਾਰਵਾਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News