ਪਾਕਿ ਅਤੇ ਚੀਨ ਨੇ ਵਿਸ਼ਵ ਭਾਈਚਾਰੇ ਨੂੰ ਅਫਗਾਨਿਸਤਾਨ ਦੇ ਮੁੜ ਨਿਰਮਾਣ ''ਚ ਮਦਦ ਲਈ ਕੀਤੀ ਅਪੀਲ

Wednesday, Oct 27, 2021 - 11:28 AM (IST)

ਪਾਕਿ ਅਤੇ ਚੀਨ ਨੇ ਵਿਸ਼ਵ ਭਾਈਚਾਰੇ ਨੂੰ ਅਫਗਾਨਿਸਤਾਨ ਦੇ ਮੁੜ ਨਿਰਮਾਣ ''ਚ ਮਦਦ ਲਈ ਕੀਤੀ ਅਪੀਲ

ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਅਤੇ ਚੀਨ ਨੇ ਅਫਗਾਨਿਸਤਾਨ ਦੇ ਮੁੜ ਨਿਰਮਾਣ ਵਿੱਚ ਮਦਦ ਦਾ ਹੱਥ ਵਧਾਉਣ ਲਈ ਕੌਮਾਂਤਰੀ ਭਾਈਚਾਰੇ ਨੂੰ ਸਾਂਝੀ ਅਪੀਲ ਕੀਤੀ ਹੈ। ਡਾਨ ਅਖ਼ਬਾਰ ਨੇ ਬੁੱਧਵਾਰ ਨੂੰ ਇਹ ਰਿਪੋਰਟ ਦਿੱਤੀ। 

ਪੜ੍ਹੋ ਇਹ ਅਹਿਮ ਖਬਰ- ਸਾਊਦੀ ਅਰਬ ਨੇ ਪਾਕਿਸਤਾਨ ਨੂੰ ਵਿੱਤੀ ਸਹਾਇਤਾ ਕੀਤੀ ਬਹਾਲ 

ਰਿਪੋਰਟ ਮੁਤਾਬਕ ਦੋਵਾਂ ਦੇਸ਼ਾਂ ਨੇ ਅਫਗਾਨਿਸਤਾਨ 'ਚ ਮਨੁੱਖੀ ਸੰਕਟ ਵੱਲ ਦੁਨੀਆ ਦਾ ਧਿਆਨ ਖਿੱਚਣ ਦੀ ਕੋਸ਼ਿਸ਼ ਕੀਤੀ ਹੈ। ਉਹਨਾਂ ਨੇ ਅਫਗਾਨਿਸਤਾਨ ਦੇ ਲੋਕਾਂ ਦੇ ਦੁੱਖਾਂ ਨੂੰ ਦੂਰ ਕਰਨ, ਅਸਥਿਰਤਾ ਨੂੰ ਰੋਕਣ ਵਿੱਚ ਮਦਦ ਕਰਨ ਦਾ ਸੱਦਾ ਦਿੱਤਾ। ਉਹਨਾਂ ਨੇ ਵਿਸ਼ਵ ਭਾਈਚਾਰੇ ਨੂੰ ਅਫਗਾਨਿਸਤਾਨ ਦੀ ਮੁੜ ਨਿਰਮਾਣ ਵਿੱਚ ਮਦਦ ਲਈ ਤਾਲਿਬਾਨ ਪ੍ਰਸ਼ਾਸਨ ਨਾਲ ਜੁੜਨ ਦੀ ਅਪੀਲ ਕੀਤੀ।


author

Vandana

Content Editor

Related News