ਦੋ-ਪੱਖੀ ਸਬੰਧਾਂ ਨੂੰ ਮਜ਼ਬੂਤ ਕਰਨਗੇ ਪਾਕਿਸਤਾਨ ਅਤੇ ਯੂ. ਏ. ਈ.

Thursday, Sep 20, 2018 - 10:42 AM (IST)

ਦੋ-ਪੱਖੀ ਸਬੰਧਾਂ ਨੂੰ ਮਜ਼ਬੂਤ ਕਰਨਗੇ ਪਾਕਿਸਤਾਨ ਅਤੇ ਯੂ. ਏ. ਈ.

ਇਸਲਾਮਾਬਾਦ (ਵਾਰਤਾ)— ਪਾਕਿਸਤਾਨ ਅਤੇ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਨੇ ਆਪਸੀ ਸਹਿਯੋਗ ਦੇ ਮੌਜੂਦਾ ਪੱਧਰ 'ਤੇ ਸੰਤੋਸ਼ ਜ਼ਾਹਰ ਕਰਦੇ ਹੋਏ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ਵਿਚ ਦੋ-ਪੱਖੀ ਸਬੰਧਾਂ ਨੂੰ ਹੋਰ ਅੱਗੇ ਵਧਾਉਣ ਲੈ ਕੇ ਵਚਨਬੱਧ ਹਨ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਯੂ. ਏ. ਈ. ਦੇ ਕਰਾਊਨ ਪ੍ਰਿੰਸ ਸ਼ੇਖ ਮੁਹੰਮਦ ਬਿਨ ਜਾਯੇਦ ਅਲ ਨਾਹਯਾਨ ਵਿਚਾਲੇ ਆਬੂ ਧਾਬੀ ਵਿਚ ਬੁੱਧਵਾਰ ਨੂੰ ਹੋਈ ਬੈਠਕ ਦੌਰਾਨ ਇਹ ਫੈਸਲਾ ਲਿਆ ਗਿਆ।

PunjabKesari
ਪਾਕਿਸਤਾਨ ਰੇਡੀਓ ਨੇ ਵੀਰਵਾਰ ਨੂੰ ਇਕ ਰਿਪੋਰਟ ਵਿਚ ਦੱਸਿਆ ਕਿ ਦੋਹਾਂ ਦੇਸ਼ਾਂ ਨੇ ਖੇਤਰੀ ਅਤੇ ਗਲੋਬਲ ਮਹੱਤਵ ਦੇ ਮੁੱਦਿਆਂ 'ਤੇ ਬਰਾਬਰ ਰੁਖ਼ ਅਤੇ ਵਿਚਾਰ ਹੋਣ 'ਤੇ ਵੀ ਸੰਤੋਸ਼ ਜ਼ਾਹਰ ਕੀਤਾ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਯੂ. ਏ. ਈ. ਦੇ ਕਰਾਊਨ ਪ੍ਰਿੰਸ ਨੇ ਦੋਹਾਂ ਦੇਸ਼ਾਂ ਵਿਚਾਲੇ ਆਰਥਿਕ ਸਹਿਯੋਗ ਨੂੰ ਹੋਰ  ਮਜ਼ਬੂਤ ਬਣਾਉਣ ਅਤੇ ਵੱਖ-ਵੱਖ ਖੇਤਰਾਂ ਵਿਚ ਨਿਵੇਸ਼ ਵਧਾਉਣ ਨੂੰ ਲੈ ਕੇ ਵੀ ਚਰਚਾ ਕੀਤੀ। 

PunjabKesari

ਇੱਥੇ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਇਮਰਾਨ ਖਾਨ ਸਾਊਦੀ ਅਰਬ ਅਤੇ ਯੂ. ਏ. ਈ. ਦੀ ਯਾਤਰਾ 'ਤੇ ਗਏ ਹਨ। ਉਨ੍ਹਾਂ ਨਾਲ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ, ਵਿੱਤ ਮੰਤਰੀ ਅਸਦ ਉਮਰ, ਸੂਚਨਾ ਮੰਤਰੀ ਫਵਾਦ ਹੁਸੈਨ ਚੌਧਰੀ, ਵਣਜ ਸਲਾਹਕਾਰ ਅਬਦੁੱਲ ਰਜਾਕ ਅਤੇ ਸੰਯੁਕਤ ਅਰਬ ਅਮੀਰਾਤ ਵਿਚ ਪਾਕਿਸਤਾਨ ਦੇ ਰਾਜਦੂਤ ਮੁਅਜ਼ਮ ਅਹਿਮਦ ਖਾਨ ਦਾਊਦ ਵੀ ਮੌਜੂਦ ਸਨ।


Related News