PM ਇਮਰਾਨ ਖਾਨ ਨੇ ਗਿਲਗਿਤ-ਬਾਲਟਿਸਤਾਨ ਲਈ 370 ਅਰਬ ਰੁਪਏ ਦੇ ਵਿਕਾਸ ਪੈਕੇਜ ਦਾ ਕੀਤਾ ਐਲਾਨ

05/01/2021 12:16:35 AM

ਇਸਲਾਮਾਬਾਦ-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ੁੱਕਰਵਾਰ ਨੂੰ ਗਿਲਗਿਤ-ਬਾਲਟਿਸਤਾਨ ਲਈ 370 ਅਰਬ ਡਾਲਰ ਦੇ ਵਿਕਾਸ ਪੈਕੇਜ ਦਾ ਐਲਾਨ ਕੀਤਾ ਤਾਂ ਕਿ ਨੌਜਵਾਨਾਂ ਦਾ ਹੁਨਰ ਵਿਕਾਸ ਕੀਤਾ ਜਾ ਸਕੇ ਅਤੇ ਖੇਤਰ ਨੂੰ ਸੈਰ-ਸਪਾਟਾ ਵਜੋਂ ਵਿਕਸਿਤ ਕੀਤਾ ਜਾ ਸਕੇ। ਖਾਨ ਨੇ ਕੈਬਨਿਟ ਮੰਤਰੀਆਂ ਨਾਲ ਖੇਤਰ ਦੀ ਰਾਜਧਾਨੀ ਗਿਲਗਿਤ ਦਾ ਦੌਰਾ ਕੀਤਾ ਅਤੇ ਉਥੇ ਗਿਲਗਿਤ-ਬਾਲਟਿਸਤਾਨ ਦੇ ਸੰਸਦ ਮੈਂਬਰਾਂ-ਵਿਧਾਇਕਾਂ ਅਤੇ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਸਮਰਥਕਾਂ ਨੂੰ ਸੰਬੋਧਿਤ ਕੀਤਾ।

ਇਹ ਵੀ ਪੜ੍ਹੋ-ਕੋਰੋਨਾ ਕਾਲ 'ਚ ਰਹਿਣ ਪੱਖੋਂ ਇਹ ਦੇਸ਼ ਹੈ ਸਭ ਤੋਂ ਬਿਹਤਰੀਨ, ਜਾਣੋ ਭਾਰਤ ਦੀ ਰੈਂਕਿੰਗ

ਉਨ੍ਹਾਂ ਨੇ ਕਿਹਾ ਕਿ ਅਸੀਂ ਗਿਲਗਿਤ-ਬਾਲਟਿਸਤਾਨ ਲਈ 370 ਅਰਬ ਰੁਪਏ ਦੇ ਪੈਕੇਜ ਦਾ ਐਲਾਨ ਕਰਦੇ ਹਾਂ ਜਿਸ ਨੂੰ ਅਗਲੇ ਪੰਜ ਸਾਲਾਂ 'ਚ ਦਿੱਤਾ ਜਾਵੇਗਾ। ਖਾਨ ਨੇ ਕਿਹਾ ਕਿ ਸੈਰ-ਸਪਾਟਾ 'ਚ ਨਿਵੇਸ਼ ਨਾਲ ਗਿਲਗਿਤ-ਬਾਲਿਟਸਤਾਨ ਖੇਤਰ ਨੂੰ ਮਾਨਚਿੱਤਰ ਕਰ ਸਕਦਾ ਹੈ ਕਿਉਂਕਿ ਇਹ ਖੇਤਰਫਲ 'ਚ ਸਵਿਟਜ਼ਰਲੈਡ ਦਾ ਦੁਗਣਾ ਹੈ ਅਤੇ ਯੂਰਪ ਦੇ ਉਸ ਦੇਸ਼ ਦੀ ਤੁਲਨਾ 'ਚ ਵਧੇਰੇ ਆਕਰਸ਼ਤ ਹੈ ਜਿਸ ਨੂੰ ਸੈਰ-ਸਪਾਟਾ ਵਜੋਂ ਸਵਰਗ ਜਾਣਿਆ ਜਾਂਦਾ ਹੈ।

ਇਹ ਵੀ ਪੜ੍ਹੋ-ਕੋਰੋਨਾ ਨੂੰ ਲੈ ਕੇ ਯੂਰਪੀਨ ਦੇਸ਼ਾਂ ਨੂੰ ਮਿਲੀ ਚਿਤਾਵਨੀ, ਸਮੇਂ ਤੋਂ ਪਹਿਲਾਂ ਦਿੱਤੀ ਢਿੱਲ ਤਾਂ ਹਾਲਾਤ ਹੋਣਗੇ ਬੇਕਾਬੂ

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।


Karan Kumar

Content Editor

Related News