ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ ਨਿਯੁਕਤ ਕੀਤਾ ਅਧਿਕਾਰੀ

12/10/2022 10:33:51 AM

ਲਾਹੌਰ (ਭਾਸ਼ਾ)- ਪਾਕਿਸਤਾਨ ਦੀ ਸੰਘੀ ਸਰਕਾਰ ਨੇ ਇਤਿਹਾਸਕ ਕਰਤਾਰਪੁਰ ਲਾਂਘੇ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ 3 ਮਹੀਨਿਆਂ ਲਈ ਇੱਕ ਅਧਿਕਾਰੀ ਦੀ ਨਿਯੁਕਤੀ ਕੀਤੀ ਹੈ। ਚਾਰ ਕਿਲੋਮੀਟਰ ਲੰਬਾ ਕਰਤਾਰਪੁਰ ਲਾਂਘਾ ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਅੰਤਿਮ ਵਿਸ਼ਰਾਮ ਸਥਾਨ ਗੁਰਦੁਆਰਾ ਦਰਬਾਰ ਸਾਹਿਬ ਨੂੰ  ਭਾਰਤ ਦੇ ਪੰਜਾਬ ਸੂਬੇ ਵਿਚ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦਾ ਹੈ।

ਇਹ ਵੀ ਪੜ੍ਹੋ: ਕੈਨੇਡਾ 'ਚ ਕਤਲ ਕੀਤੀ ਗਈ ਸਿੱਖ ਕੁੜੀ ਦੇ ਮਾਪਿਆਂ ਦਾ ਪਹਿਲਾ ਬਿਆਨ ਆਇਆ ਸਾਹਮਣੇ

ਲਾਂਘੇ ਰਾਹੀਂ ਭਾਰਤੀ ਸਿੱਖ ਸ਼ਰਧਾਲੂ ਬਿਨਾਂ ਵੀਜ਼ੇ ਦੇ ਪਾਕਿਸਤਾਨ ਵਿੱਚ ਸਥਿਤ ਆਪਣੇ ਸਭ ਤੋਂ ਪਵਿੱਤਰ ਸਥਾਨਾਂ ਵਿੱਚੋਂ ਇੱਕ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ। ਪਾਕਿਸਤਾਨ ਵਿੱਚ ਘੱਟ ਗਿਣਤੀਆਂ ਦੇ ਪਵਿੱਤਰ ਸਥਾਨਾਂ ਦੀ ਦੇਖ਼ਭਾਲ ਕਰਨ ਵਾਲੀ ਸੰਘੀ ਸੰਸਥਾ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਨੇ ਬੁੱਧਵਾਰ ਨੂੰ 3 ਮਹੀਨਿਆਂ ਲਈ ਕਰਤਾਰਪੁਰ ਲਾਂਘੇ ਦੇ ਪ੍ਰੋਜੈਕਟ ਪ੍ਰਬੰਧਨ ਯੂਨਿਟ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀ ਨਿਯੁਕਤੀ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਅਨੁਸਾਰ ਈਟੀਪੀਬੀ ਦੇ ਵਧੀਕ ਸਕੱਤਰ (ਪ੍ਰਸ਼ਾਸਨ) ਸਨਾਉੱਲਾ ਖਾਨ ਨੂੰ 3 ਮਹੀਨਿਆਂ ਲਈ 'ਆਰਜ਼ੀ ਵਿਵਸਥਾ' ਤਹਿਤ ਕਰਤਾਰਪੁਰ ਲਾਂਘੇ ਦੀ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਦੇ ਸੀਈਓ ਦਾ ਚਾਰਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਦੁਖ਼ਦਾਈ ਖ਼ਬਰ: ਆਸਟ੍ਰੇਲੀਆ 'ਚ ਵਾਪਰੇ ਕਾਰ ਹਾਦਸੇ 'ਚ ਪੰਜਾਬੀ ਦੀ ਮੌਤ, ਪਤਨੀ ਅਤੇ ਬੱਚੇ ਜ਼ਖ਼ਮੀ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ। 


cherry

Content Editor

Related News