ਪਾਕਿਸਤਾਨ ਨੇ ਸਿਹਤ ਵਰਕਰਾਂ ਅਤੇ ਬਿਮਾਰ ਲੋਕਾਂ ਲਈ ਵੈਕਸੀਨ ਦੀ ਬੂਸਟਰ ਡੋਜ਼ ਨੂੰ ਦਿੱਤੀ ਪ੍ਰਵਾਨਗੀ

Thursday, Dec 02, 2021 - 01:07 PM (IST)

ਪਾਕਿਸਤਾਨ ਨੇ ਸਿਹਤ ਵਰਕਰਾਂ ਅਤੇ ਬਿਮਾਰ ਲੋਕਾਂ ਲਈ ਵੈਕਸੀਨ ਦੀ ਬੂਸਟਰ ਡੋਜ਼ ਨੂੰ ਦਿੱਤੀ ਪ੍ਰਵਾਨਗੀ

ਇਸਲਾਮਾਬਾਦ : ਪੂਰੀ ਦੁਨੀਆ 'ਚ ਕੋਰੋਨਾ ਵਾਇਰਸ ਖ਼ਿਲਾਫ਼ ਟੀਕਾਕਰਨ ਪ੍ਰਕਿਰਿਆ ਤੇਜ਼ ਹੋ ਗਈ ਹੈ। ਪਾਕਿਸਤਾਨ ਨੇ ਬੁੱਧਵਾਰ ਨੂੰ ਸਿਹਤ ਵਰਕਰਾਂ, 50 ਸਾਲ ਤੋਂ ਵੱਧ ਉਮਰ ਦੇ ਲੋਕਾਂ, ਜਿਨ੍ਹਾਂ ਲੋਕਾਂ ਦੀ ਇਮਿਊਨਿਟੀ ਕਮਜ਼ੋਰ ਹੈ, ਉਨ੍ਹਾਂ ਲਈ ਕੋਵਿਡ-19 ਵੈਕਸੀਨ ਦੀਆਂ ਬੂਸਟਰ ਖੁਰਾਕਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਨੈਸ਼ਨਲ ਕਮਾਂਡ ਐਂਡ ਆਪ੍ਰੇਸ਼ਨ ਸੈਂਟਰ (ਐੱਨ. ਸੀ. ਓ. ਸੀ.) ਨੇ ਇੱਕ ਬਿਆਨ 'ਚ ਕਿਹਾ ਕਿ ਟੀਕੇ ਦੀ ਆਖਰੀ ਖੁਰਾਕ ਤੋਂ ਬਾਅਦ 6 ਮਹੀਨਿਆਂ ਲਈ ਇਹ ਟੀਕੇ ਮੁਫਤ ਹੋਣਗੇ।

ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ : ਜੰਗਲੀ ਜੀਵਾਂ 'ਚ ਕੋਵਿਡ-19 ਦੇ ਪਹਿਲੇ ਕੇਸ ਆਏ ਸਾਹਮਣੇ

ਵਾਇਰਸ ਖ਼ਿਲਾਫ਼ ਟੀਕਾਕਰਨ ਹੈ ਇਕਮਾਤਰ ਸੁਰੱਖਿਆ
ਦੁਨੀਆ ਭਰ 'ਚ ਕੋਰੋਨਾ ਮਹਾਮਾਰੀ ਦਾ ਸੰਕਟ ਹਾਲੇ ਖ਼ਤਮ ਨਹੀਂ ਹੋਇਆ ਸੀ ਕਿ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮਾਈਕਰੋਨ ਨੇ ਵਿਸ਼ਵ ਪੱਧਰ 'ਤੇ ਦਸਤਕ ਦੇ ਦਿੱਤੀ ਹੈ। ਐੱਨ. ਸੀ. ਓ. ਸੀ. ਫੋਰਮ ਨੇ ਜ਼ੋਰ ਦੇ ਕੇ ਕਿਹਾ ਕਿ ਟੀਕਾਕਰਨ ਹੀ ਇਸ ਤੋਂ ਬਚਾਅ ਹੈ, ਜਿਸ ਤੋਂ ਬਾਅਦ ਐੱਨ. ਸੀ. ਓ. ਸੀ. ਨੇ 'ਲਾਜ਼ਮੀ ਟੀਕਾਕਰਨ ਪ੍ਰਣਾਲੀ' ਨੂੰ 1 ਦਸੰਬਰ ਯਾਨੀ ਅੱਜ ਤੋਂ ਲਾਗੂ ਕਰਨ ਲਈ ਸਖ਼ਤ ਕਦਮ ਚੁੱਕਣ ਦਾ ਫ਼ੈਸਲਾ ਕੀਤਾ ਹੈ ਅਤੇ ਇਸ ਦੇ ਕੰਮਕਾਜ ਸਬੰਧੀ ਸੂਬਿਆਂ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਜ਼ੀਰੋ-ਟੌਲਰੈਂਸ ਨੀਤੀ (zero-tolerance policy) ਅਪਣਾਉਣ ਲਈ ਜਾਰੀ ਕੀਤਾ ਗਿਆ ਹੈ।

ਪੜ੍ਹੋ ਇਹ ਅਹਿਮ ਖ਼ਬਰ- ਓਮੀਕਰੋਨ ਦੀ ਦਹਿਸ਼ਤ : ਕਰਾਚੀ ਹਵਾਈ ਅੱਡੇ 'ਤੇ 5 ਪਾਕਿਸਤਾਨੀ ਯਾਤਰੀ ਪਾਏ ਗਏ ਕੋਰੋਨਾ ਪਾਜ਼ੇਟਿਵ

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News