ਲਹਿੰਦੇ ਪੰਜਾਬ ''ਚ ਪੁਲਸ ਦੀ ਅੱਤਵਾਦ ਖ਼ਿਲਾਫ਼ ਵੱਡੀ ਕਾਰਵਾਈ ! 21 ਨੂੰ ਕੀਤਾ ਗ੍ਰਿਫ਼ਤਾਰ

Saturday, May 02, 2026 - 03:36 PM (IST)

ਲਹਿੰਦੇ ਪੰਜਾਬ ''ਚ ਪੁਲਸ ਦੀ ਅੱਤਵਾਦ ਖ਼ਿਲਾਫ਼ ਵੱਡੀ ਕਾਰਵਾਈ ! 21 ਨੂੰ ਕੀਤਾ ਗ੍ਰਿਫ਼ਤਾਰ

ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਪੁਲਸ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਪਾਬੰਦੀਸ਼ੁਦਾ ਜਥੇਬੰਦੀਆਂ ਨਾਲ ਸਬੰਧਤ 21 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਸ ਦੇ ਕਾਊਂਟਰ ਟੈਰੋਰਿਜ਼ਮ ਡਿਪਾਰਟਮੈਂਟ (CTD) ਨੇ ਸ਼ਨੀਵਾਰ ਨੂੰ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਸੂਬੇ ਭਰ ਵਿੱਚ ਚਲਾਏ ਗਏ 200 ਤੋਂ ਵੱਧ ਖ਼ੁਫ਼ੀਆ ਆਪਰੇਸ਼ਨਾਂ ਦੌਰਾਨ ਕੀਤੀਆਂ ਗਈਆਂ ਹਨ।

ਗ੍ਰਿਫ਼ਤਾਰ ਕੀਤੇ ਗਏ ਜ਼ਿਆਦਾਤਰ ਅੱਤਵਾਦੀ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (TTP) ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਕੁਝ ਮੈਂਬਰ ਬਲੋਚਿਸਤਾਨ ਲਿਬਰੇਸ਼ਨ ਆਰਮੀ (BLA) ਅਤੇ ਹੋਰ ਕੱਟੜਪੰਥੀ ਜਥੇਬੰਦੀਆਂ ਦੇ ਵੀ ਹਨ। ਲਾਹੌਰ ਤੋਂ ਟੀ.ਟੀ.ਪੀ. ਦੇ ਖ਼ਤਰਨਾਕ ਅੱਤਵਾਦੀ ਪੀਰ ਸ਼ਮਸ ਨੂੰ ਕਾਬੂ ਕੀਤਾ ਗਿਆ ਹੈ, ਜਦਕਿ ਬੀ.ਐੱਲ.ਏ. ਦੇ ਅਬਦੁਲ ਲਤੀਫ ਨੂੰ ਟੋਬਾ ਟੇਕ ਸਿੰਘ ਤੋਂ ਧਮਾਕਾਖੇਜ਼ ਸਮੱਗਰੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਇਨ੍ਹਾਂ ਕੋਲੋਂ 6,330 ਗ੍ਰਾਮ ਵਿਸਫੋਟਕ, 17 ਡੈਟੋਨੇਟਰ, 39 ਫੁੱਟ ਸੇਫਟੀ ਫਿਊਜ਼ ਵਾਇਰ, ਇੱਕ ਆਈ.ਈ.ਡੀ. ਅਤੇ ਪਾਬੰਦੀਸ਼ੁਦਾ ਕਿਤਾਬਾਂ ਬਰਾਮਦ ਕੀਤੀਆਂ ਹਨ।

ਇਹ ਵੀ ਪੜ੍ਹੋ- 'ਪਹਿਲਾਂ ਇਜ਼ਰਾਈਲ 'ਤੇ ਪਰਮਾਣੂ ਬੰਬ ਸੁੱਟੇਗਾ ਇਰਾਨ, ਫ਼ਿਰ ਯੂਰਪ ਤੇ US..!' ਟਰੰਪ ਨੇ NATO ਨੂੰ ਦੇ'ਤੀ ਚਿਤਾਵਾਨੀ

ਸੀ.ਟੀ.ਡੀ. ਦੇ ਬੁਲਾਰੇ ਅਨੁਸਾਰ, ਇਹ ਅੱਤਵਾਦੀ ਵੱਖ-ਵੱਖ ਥਾਵਾਂ 'ਤੇ ਵੱਡੇ ਹਮਲੇ ਕਰਨ ਦੀ ਯੋਜਨਾ ਬਣਾ ਰਹੇ ਸਨ। ਪੁਲਸ ਨੇ ਫੜੇ ਗਏ ਮੁਲਜ਼ਮਾਂ ਖ਼ਿਲਾਫ਼ 21 ਕੇਸ ਦਰਜ ਕੀਤੇ ਹਨ ਅਤੇ ਉਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਨੈੱਟਵਰਕ ਦਾ ਪੂਰੀ ਤਰ੍ਹਾਂ ਪਰਦਾਫਾਸ਼ ਕੀਤਾ ਜਾ ਸਕੇ।

ਇਹ ਵੀ ਪੜ੍ਹੋ- ਇਰਾਨ ਮਗਰੋਂ ਹੁਣ ਜਰਮਨੀ ਨਾਲ 'ਪੰਗਾ' ਲੈਣ ਦੇ ਮੂਡ 'ਚ ਟਰੰਪ ! 5,000 ਫ਼ੌਜੀ ਜਵਾਨ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News