ਪਾਕਿ ਦੇ ਵਿੱਤ ਮੰਤਰੀ ਅਸਦ ਉਮਰ ਨੇ ਦਿੱਤਾ ਅਸਤੀਫਾ
Thursday, Apr 18, 2019 - 04:16 PM (IST)

ਇਸਲਾਮਾਬਾਦ (ਭਾਸ਼ਾ)— ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਵੀਰਵਾਰ ਨੂੰ ਅਹੁਦੇ ਤੋਂ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਇਸ 'ਤੇ ਆਖਰੀ ਫੈਸਲਾ ਪੀ.ਐੱਮ. ਇਮਰਾਨ ਖਾਨ ਲੈਣਗੇ। ਪ੍ਰਾਪਤ ਜਾਣਕਾਰੀ ਮੁਤਾਬਕ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅਸਦ ਉਮਰ ਨੂੰ ਵਿੱਤ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਊਰਜਾ ਮੰਤਰੀ ਬਣਾਉਣ ਦੀ ਪੇਸ਼ਕਸ਼ ਕੀਤੀ ਸੀ, ਜਿਸ ਤੋਂ ਉਨ੍ਹਾਂ ਨੇ ਇਨਕਾਰ ਕਰ ਦਿੱਤਾ। ਬਾਅਦ ਵਿਚ ਵਿੱਤ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ। ਭਾਵੇਂਕਿ ਅਸਦ ਉਮਰ ਨੇ ਕਿਹਾ ਕਿ ਉਹ ਪਾਰਟੀ ਵਿਚ ਬਣੇ ਰਹਿਣਗੇ।
ਕੁਝ ਦਿਨ ਪਹਿਲਾਂ ਅਸਦ ਉਮਰ ਨੇ ਕਿਹਾ ਸੀ ਕਿ ਪਾਕਿਸਤਾਨ ਦਾ ਕਰਜ਼ ਇੰਨਾ ਵੱਧ ਚੁੱਕਾ ਹੈ ਕਿ ਦੇਸ਼ ਦੀਵਾਲੀਆ ਹੋਣ ਦੀ ਕਗਾਰ 'ਤੇ ਹੈ। ਉਮਰ ਦਾ ਅਸਤੀਫਾ ਅਜਿਹੇ ਸਮੇਂ ਵਿਚ ਆਇਆ ਹੈ ਜਦੋਂ ਪਾਕਿਸਤਾਨ ਦਾ ਆਈ.ਐੱਮ.ਐੱਫ. ਨਾਲ 6.8 ਬਿਲੀਅਨ ਡਾਲਰ ਨੂੰ ਲੈ ਕੇ ਸਮਝੌਤਾ ਹੋਣ ਵਾਲਾ ਸੀ। ਉੱਧਰ 19 ਅਪ੍ਰੈਲ ਨੂੰ ਪਾਕਿਸਤਾਨ ਦਾ ਬਜਟ ਪੇਸ਼ ਕੀਤਾ ਜਾਣਾ ਹੈ। ਇਸ ਅਸਤੀਫੇ ਦਾ ਅਸਰ ਪਾਕਿਸਤਾਨ ਦੀ ਅਰਥ ਵਿਵਸਥਾ 'ਤੇ ਵੀ ਪਵੇਗਾ। ਦੱਸਣਯੋਗ ਹੈ ਕਿ ਅਸਦ ਵਿੱਤ ਮੰਤਰੀ ਦੇ ਅਹੁਦੇ 'ਤੇ 8 ਮਹੀਨੇ ਵੀ ਟਿਕ ਨਹੀਂ ਪਾਏ।