ਪਾਕਿਸਤਾਨ: PM ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ ਕੀਤੇ ਬਿਨਾਂ ਹੀ ਨੈਸ਼ਨਲ ਅਸੈਂਬਲੀ ਦਾ ਸੈਸ਼ਨ ਮੁਲਤਵੀ
Friday, Mar 25, 2022 - 04:43 PM (IST)
ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਦਾ ਅਹਿਮ ਸੈਸ਼ਨ ਪ੍ਰਧਾਨ ਮੰਤਰੀ ਇਮਰਾਨ ਖਾਨ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ ਕੀਤੇ ਬਿਨਾਂ ਹੀ ਮੁਲਤਵੀ ਕਰ ਦਿੱਤਾ ਗਿਆ। ਇਸ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਨੈਸ਼ਨਲ ਅਸੈਂਬਲੀ ਦੇ ਸਪੀਕਰ ਅਸਦ ਕੈਸਰ ਨੇ ਕਿਹਾ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਸੰਸਦ ਮੈਂਬਰ ਖ਼ਯਾਲ ਜ਼ਮਨ ਦੀ ਮੌਤ ਕਾਰਨ ਸੈਸ਼ਨ 28 ਮਾਰਚ ਸ਼ਾਮ 4 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।
ਨੈਸ਼ਨਲ ਅਸੈਂਬਲੀ ਵਿਚ ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ਼, ਪਾਕਿਸਤਾਨ ਪੀਪਲਜ਼ ਪਾਰਟੀ ਦੇ ਚੇਅਰਮੈਨ ਬਿਲਾਵਲ ਭੁੱਟੋ, ਸਹਿ-ਪ੍ਰਧਾਨ ਆਸਿਫ਼ ਅਲੀ ਜ਼ਰਦਾਰੀ ਅਤੇ ਵਿਰੋਧੀ ਧਿਰ ਦੇ ਕਈ ਪ੍ਰਭਾਵਸ਼ਾਲੀ ਸੰਸਦ ਮੈਂਬਰ ਬਹੁ-ਉਡੀਕ ਸੈਸ਼ਨ ਵਿਚ ਸ਼ਾਮਲ ਹੋਣ ਲਈ ਸ਼ੁੱਕਰਵਾਰ ਨੂੰ ਸੰਸਦ ਵਿਚ ਮੌਜੂਦ ਸਨ। ਵਿਰੋਧੀ ਧਿਰ ਦੇ ਆਗੂਆਂ ਨੇ ਸੈਸ਼ਨ ਮੁਲਤਵੀ ਕਰਨ ਦਾ ਵਿਰੋਧ ਕੀਤਾ।
ਇਹ ਵੀ ਪੜ੍ਹੋ: ਲਾਹੌਰ ’ਚ ਚਰਚ ਦੇ ਕ੍ਰਾਸ ’ਤੇ ਚੜ੍ਹ ਕੇ ਇਸਲਾਮ ਦੇ ਸਮਰਥਨ ’ਚ ਨਾਅਰੇਬਾਜ਼ੀ ਕੀਤੀ, ਵੀਡੀਓ ਵਾਇਰਲ
ਜ਼ਿਕਰਯੋਗ ਹੈ ਕਿ 8 ਮਾਰਚ ਨੂੰ ਨੈਸ਼ਨਲ ਅਸੈਂਬਲੀ ਦੇ ਸਕੱਤਰੇਤ 'ਚ ਵਿਰੋਧੀ ਪਾਰਟੀਆਂ ਵਲੋਂ ਇਮਰਾਨ ਖਾਨ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤੇ ਦਾ ਨੋਟਿਸ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਦੇਸ਼ 'ਚ ਸਿਆਸੀ ਅਸਥਿਰਤਾ ਦਾ ਮਾਹੌਲ ਹੈ। ਵਿਰੋਧੀ ਪਾਰਟੀਆਂ ਨੇ ਦੋਸ਼ ਲਾਇਆ ਹੈ ਕਿ ਖਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਸਰਕਾਰ ਦੇਸ਼ ਵਿਚ ਆਰਥਿਕ ਸੰਕਟ ਅਤੇ ਵਧਦੀ ਮਹਿੰਗਾਈ ਲਈ ਜ਼ਿੰਮੇਵਾਰ ਹੈ। ਇਮਰਾਨ ਖਾਨ (64) ਇਨ੍ਹੀਂ ਦਿਨੀਂ ਆਪਣੀ ਸਰਕਾਰ ਬਚਾਉਣ ਲਈ ਸੰਘਰਸ਼ ਕਰ ਰਹੇ ਹਨ।
ਇਹ ਵੀ ਪੜ੍ਹੋ: ਆਸਟ੍ਰੇਲੀਆ ਨੇ ਬੇਲਾਰੂਸ ਦੇ ਰਾਸ਼ਟਰਪਤੀ ਅਤੇ ਪਰਿਵਾਰ 'ਤੇ ਲਗਾਈਆਂ ਪਾਬੰਦੀਆਂ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।