ਪਾਕਿਸਤਾਨ : ਪੁਲਸ ਹੈੱਡਕੁਆਰਟਰ 'ਤੇ ਅੱਤਵਾਦੀਆਂ ਦਾ ਹਮਲਾ, 3 ਪੁਲਸ ਮੁਲਾਜ਼ਮਾਂ ਦੀ ਮੌਤ

12/15/2023 2:27:15 PM

ਪੇਸ਼ਾਵਰ (ਭਾਸ਼ਾ) - ਉੱਤਰ-ਪੱਛਮੀ ਪਾਕਿਸਤਾਨ ਵਿੱਚ ਸ਼ੁੱਕਰਵਾਰ ਨੂੰ ਇੱਕ ਖੇਤਰੀ ਪੁਲਸ ਹੈੱਡਕੁਆਰਟਰ 'ਤੇ ਅੱਤਵਾਦੀਆਂ ਵਲੋਂ ਹਮਲਾ ਕਰ ਦਿੱਤਾ ਗਿਆ, ਜਿਸ ਵਿੱਚ ਘੱਟੋ-ਘੱਟ 3 ਪੁਲਸ ਕਰਮਚਾਰੀਆਂ ਦੇ ਮਾਰੇ ਜਾਣ ਦੀ ਸੂਚਨਾ ਮਿਲੀ ਹੈ। ਇਸ ਹਮਲੇ 'ਚ 3 ਪੁਲਸ ਕਰਮਚਾਰੀ ਜ਼ਖ਼ਮੀ ਵੀ ਹੋਏ ਹਨ। ਤਿੰਨ ਦਿਨ ਪਹਿਲਾਂ ਵੀ ਇਸੇ ਇਲਾਕੇ 'ਚ ਅੱਤਵਾਦੀਆਂ ਨੇ 23 ਜਵਾਨਾਂ ਦੀ ਹੱਤਿਆ ਕਰ ਦਿੱਤੀ ਸੀ। 

ਇਹ ਵੀ ਪੜ੍ਹੋ - ਸੰਸਦ ਦੀ ਸੁਰੱਖਿਆ 'ਚ ਕੁਤਾਹੀ: ਥਰਮਲ ਇਮੇਜਿੰਗ, 360 ਡਿਗਰੀ ਰੋਟੇਟ CCTV ਕੈਮਰੇ, ਫਿਰ ਵੀ ਕਿਵੇਂ ਹੋਈ ਗ਼ਲਤੀ?

ਇਕ ਰਿਪੋਰਟ ਮੁਤਾਬਕ ਇਹ ਹਮਲਾ ਖੈਬਰ ਪਖਤੂਨਖਵਾ ਦੇ ਟਾਂਕ ਜ਼ਿਲ੍ਹੇ 'ਚ ਪੁਲਸ ਲਾਈਨ 'ਤੇ ਹੋਇਆ ਹੈ। ਸੂਤਰਾਂ ਨੇ ਟੈਂਕ ਦੇ ਜ਼ਿਲ੍ਹਾ ਪੁਲਸ ਅਧਿਕਾਰੀ ਇਫਤਿਖਾਰ ਸ਼ਾਹ ਦੇ ਹਵਾਲੇ ਨਾਲ ਕਿਹਾ, ''ਇਕ ਅੱਤਵਾਦੀ ਨੇ ਆਤਮਘਾਤੀ ਬੰਬ ਨਾਲ ਆਪਣੇ ਆਪ ਨੂੰ ਉਡਾ ਲਿਆ'' ਅਤੇ ''ਇਕ ਵੱਡਾ ਹਮਲਾ ਟਲ ਗਿਆ''। ਉਨ੍ਹਾਂ ਨੇ ਦੱਸਿਆ ਕਿ ਪੁਲਸ ਲਾਈਨ 'ਚ ਮੌਜੂਦ ਸਾਰੇ ਜਵਾਨਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਅਤੇ ਇਲਾਕੇ 'ਚ ਹੋਰ ਅੱਤਵਾਦੀਆਂ ਦੀ ਮੌਜੂਦਗੀ ਦੀ ਚਿਤਾਵਨੀ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। 

ਇਹ ਵੀ ਪੜ੍ਹੋ - ਸੋਨਾ ਖਰੀਦਣ ਦੇ ਚਾਹਵਾਨ ਲੋਕਾਂ ਲਈ ਸੁਨਹਿਰੀ ਮੌਕਾ! ਕੀਮਤਾਂ 'ਚ ਆਈ ਭਾਰੀ ਗਿਰਾਵਟ

ਦੱਸ ਦੇਈਏ ਕਿ ਇੱਕ ਨਵੇਂ ਅੱਤਵਾਦੀ ਸਮੂਹ ਅੰਸਾਰੁਲ ਜੇਹਾਦ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਹ ਹਮਲਾ ਤਹਿਰੀਕ-ਏ-ਜੇਹਾਦ ਪਾਕਿਸਤਾਨ (ਟੀਜੇਪੀ) ਦੇ ਅੱਤਵਾਦੀਆਂ ਦੇ ਹਮਲੇ ਤੋਂ ਕੁਝ ਦਿਨ ਬਾਅਦ ਹੋਇਆ ਹੈ। ਟੀਜੇਪੀ ਦੇ ਹਮਲੇ ਵਿੱਚ 23 ਸੈਨਿਕ ਮਾਰੇ ਗਏ ਸਨ, ਜਦੋਂ ਕਿ 30 ਤੋਂ ਵੱਧ ਜ਼ਖਮੀ ਹੋ ਗਏ ਸਨ। ਪਾਕਿਸਤਾਨ ਵਿੱਚ ਹੋਏ ਕੁੱਝ ਵੱਡੇ ਹਮਲਿਆਂ ਪਿੱਛੇ ਅੱਤਵਾਦੀ ਸੰਗਠਨ ਟੀਜੇਪੀ ਦਾ ਹੱਥ ਰਿਹਾ ਹੈ।

ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

rajwinder kaur

This news is Content Editor rajwinder kaur