ਪਾਕਿ ’ਚ ਬੁਸ਼ਰਾ ਬੀਬੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ

Friday, Nov 29, 2024 - 11:01 PM (IST)

ਪਾਕਿ ’ਚ ਬੁਸ਼ਰਾ ਬੀਬੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ

ਇਸਲਾਮਾਬਾਦ, (ਭਾਸ਼ਾ)- ਪਾਕਿਸਤਾਨ ’ਚ ਅਧਿਕਾਰੀ 190 ਮਿਲੀਅਨ ਪੌਂਡ ਦੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਅਦਾਲਤ ਵਿਚ ਪੇਸ਼ ਨਾ ਹੋਣ ਕਾਰਨ ਜੇਲ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ ਗ੍ਰਿਫਤਾਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ‘ਐਕਸਪ੍ਰੈੱਸ ਟ੍ਰਿਬਿਊਨ’ ਮੁਤਾਬਕ ਜਵਾਬਦੇਹੀ ਅਦਾਲਤ ਵੱਲੋਂ 22 ਨਵੰਬਰ ਨੂੰ ਸੁਣਾਏ ਗਏ ਫੈਸਲੇ ਤੋਂ ਬਾਅਦ ਸਖ਼ਤੀ ਕੀਤੀ ਜਾ ਰਹੀ ਹੈ।

ਬੁਸ਼ਰਾ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ ਕਿਉਂਕਿ ਉਹ ਲਗਾਤਾਰ ਅੱਠ ਸੁਣਵਾਈਆਂ ’ਚ ਗੈਰ-ਹਾਜ਼ਰ ਰਹੀ ਸੀ। ਜੱਜ ਨਾਸਿਰ ਜਾਵੇਦ ਰਾਣਾ ਨੇ ਅਦਾਲਤ ’ਚ ਪੇਸ਼ ਹੋਣ ਤੋਂ ਛੋਟ ਦੇਣ ਦੀ ਉਸ ਦੀ ਪਟੀਸ਼ਨ ਖਾਰਿਜ ਕਰ ਦਿੱਤੀ। ਰਾਸ਼ਟਰੀ ਜਵਾਬਦੇਹੀ ਬਿਊਰੋ (ਐੱਨ. ਏ. ਬੀ.) ਦੀ ਇਕ ਟੀਮ ਪੁਲਸ ਨਾਲ 23 ਨਵੰਬਰ ਨੂੰ ਪਿਸ਼ਾਵਰ ਗਈ ਸੀ ਪਰ ਉਸ ਨੂੰ ਖਾਲੀ ਹੱਥ ਪਰਤਣਾ ਪਿਆ। ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਟੀਮ ਨੇ ਬੁਸ਼ਰਾ ਬੀਬੀ ਦੇ ਘਰ ਗ੍ਰਿਫਤਾਰੀ ਵਾਰੰਟ ਦਿਖਾਇਆ ਤਾਂ ਪਤਾ ਲੱਗਾ ਕਿ ਉਹ ਘਰ ’ਚ ਮੌਜੂਦ ਨਹੀਂ ਸੀ।


author

Rakesh

Content Editor

Related News