ਯੂਨਾਨੀ ਕਿਸ਼ਤੀ ਹਾਦਸੇ ਤੋਂ ਬਾਅਦ ਪਾਕਿਸਤਾਨੀ ਅਧਿਕਾਰੀਆਂ ਨੇ ਮਨੁੱਖੀ ਤਸਕਰੀ ਦੇ 12 ਦੋਸ਼ੀ ਕੀਤੇ ਗ੍ਰਿਫਤਾਰ

Monday, Jun 19, 2023 - 03:01 PM (IST)

ਯੂਨਾਨੀ ਕਿਸ਼ਤੀ ਹਾਦਸੇ ਤੋਂ ਬਾਅਦ ਪਾਕਿਸਤਾਨੀ ਅਧਿਕਾਰੀਆਂ ਨੇ ਮਨੁੱਖੀ ਤਸਕਰੀ ਦੇ 12 ਦੋਸ਼ੀ ਕੀਤੇ ਗ੍ਰਿਫਤਾਰ

ਕਰਾਚੀ (ਭਾਸ਼ਾ)- ਗ੍ਰੀਸ ਵਿੱਚ ਹਾਲ ਹੀ ਵਿੱਚ ਵਾਪਰੇ ਭਿਆਨਕ ਕਿਸ਼ਤੀ ਹਾਦਸੇ ਤੋਂ ਬਾਅਦ ਮਨੁੱਖੀ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਪਾਕਿਸਤਾਨ ਸਰਕਾਰ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਘੱਟੋ-ਘੱਟ 12 ਸ਼ੱਕੀ ਮਨੁੱਖੀ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਗਲਵਾਰ ਦੇਰ ਰਾਤ ਗ੍ਰੀਸ ਦੇ ਤੱਟ 'ਤੇ ਲਗਭਗ 750 ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਮੱਛੀ ਫੜਨ ਵਾਲੀ ਕਿਸ਼ਤੀ ਡੁੱਬ ਗਈ। ਮੰਨਿਆ ਜਾ ਰਿਹਾ ਹੈ ਕਿ ਇਸ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ 'ਚ ਕਈ ਪਾਕਿਸਤਾਨੀ ਵੀ ਹਨ ਪਰ ਉਨ੍ਹਾਂ ਦੀ ਸਹੀ ਗਿਣਤੀ ਦਾ ਪਤਾ ਨਹੀਂ ਲੱਗ ਸਕਿਆ ਹੈ। ਹੁਣ ਤੱਕ ਘੱਟੋ-ਘੱਟ 12 ਪਾਕਿਸਤਾਨੀ ਜ਼ਿੰਦਾ ਮਿਲੇ ਹਨ। ਇਸ ਘਟਨਾ ਨੇ ਗੈਰ-ਕਾਨੂੰਨੀ ਢੰਗ ਨਾਲ ਯੂਰਪੀ ਦੇਸ਼ਾਂ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀਆਂ ਦੀ ਦੁਰਦਸ਼ਾ ਨੂੰ ਉਜਾਗਰ ਕੀਤਾ। 

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਐਤਵਾਰ ਨੂੰ ਮਨੁੱਖੀ ਤਸਕਰਾਂ ਖ਼ਿਲਾਫ਼ ਕਾਰਵਾਈ ਦੇ ਹੁਕਮ ਦਿੱਤੇ ਹਨ। ਇਸ ਕਿਸ਼ਤੀ ਹਾਦਸੇ ਦੇ ਪੀੜਤਾਂ ਲਈ ਦੇਸ਼ ਵਿੱਚ ਇੱਕ ਦਿਨ ਦੇ ਸੋਗ ਦਾ ਐਲਾਨ ਕੀਤਾ ਗਿਆ ਹੈ। ਫੈਡਰਲ ਇਨਵੈਸਟੀਗੇਸ਼ਨ ਏਜੰਸੀ (ਐਫਆਈਏ) ਦੇ ਇੱਕ ਚੋਟੀ ਦੇ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ ਸ਼ੁੱਕਰਵਾਰ ਤੋਂ ਘੱਟੋ-ਘੱਟ 12 ਸ਼ੱਕੀ ਮਨੁੱਖੀ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿੱਚ ਇੱਕ ਵਿਅਕਤੀ ਵੀ ਸ਼ਾਮਲ ਹੈ ਜੋ ਕਰਾਚੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੁਬਈ ਲਈ ਉਡਾਣ ਵਿੱਚ ਸਵਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। 

ਪੜ੍ਹੋ ਇਹ ਅਹਿਮ ਖ਼ਬਰ-ਗ੍ਰੀਸ 'ਚ ਪ੍ਰਵਾਸੀ ਕਿਸ਼ਤੀ ਹਾਦਸੇ 'ਚ ਸੈਂਕੜੇ ਪਾਕਿਸਤਾਨੀ ਨਾਗਰਿਕਾਂ ਦੀ ਮੌਤ

ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਆਲਮ ਸ਼ਿਨਵਾਰੀ ਨੇ ਕਿਹਾ ਕਿ "ਇਹ ਲੋਕ ਪੱਛਮੀ ਏਸ਼ੀਆ ਅਤੇ ਅਫ਼ਰੀਕਾ ਰਾਹੀਂ ਪਾਕਿਸਤਾਨੀਆਂ ਨੂੰ ਯੂਰਪ ਵਿੱਚ ਤਸਕਰੀ ਕਰਨ ਦੀ ਕੋਸ਼ਿਸ਼ ਵਿੱਚ ਸ਼ਾਮਲ ਹਨ ਅਤੇ ਇਨ੍ਹਾਂ ਵਿੱਚੋਂ ਕੁਝ ਮੁਲਜ਼ਮ ਉਸ ਕਿਸ਼ਤੀ ਵਿੱਚ ਪਾਕਿਸਤਾਨੀਆਂ ਨੂੰ ਭੇਜਣ ਵਿੱਚ ਵੀ ਸ਼ਾਮਲ ਸਨ, ਜਿਸ ਨੂੰ ਗ੍ਰੀਸ ਪਹੁੰਚਣਾ ਸੀ।" ਸ਼ਿਨਵਾਰੀ ਨੇ ਕਿਹਾ ਕਿ, "ਜਾਂਚ ਨੇ ਪੁਸ਼ਟੀ ਕੀਤੀ ਹੈ ਕਿ ਕਿਸ਼ਤੀ 'ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਚਰਹੋਈ ਅਤੇ ਖੁਰੈਰਾਟਾ ਤੋਂ 21 ਪਾਕਿਸਤਾਨੀ ਨਾਗਰਿਕ ਸਨ।"

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 


author

Vandana

Content Editor

Related News