‘ਗ੍ਰਹਿ ਯੁੱਧ’ ਰੋਕਣ ’ਚ ਨਾਕਾਮ ਇਮਰਾਨ ਨੇ ਸੋਸ਼ਲ ਮੀਡੀਆ 'ਤੇ ਕੱਢਿਆ ਗੁੱਸਾ, ਕਈ ਐਪਸ ’ਤੇ ਲਾਈ ਪਾਬੰਦੀ

Friday, Apr 16, 2021 - 03:21 PM (IST)

‘ਗ੍ਰਹਿ ਯੁੱਧ’ ਰੋਕਣ ’ਚ ਨਾਕਾਮ ਇਮਰਾਨ ਨੇ ਸੋਸ਼ਲ ਮੀਡੀਆ 'ਤੇ ਕੱਢਿਆ ਗੁੱਸਾ, ਕਈ ਐਪਸ ’ਤੇ ਲਾਈ ਪਾਬੰਦੀ

ਇੰਟਰਨੈਸ਼ਨਲ ਡੈਸਕ : ਇਮਰਾਨ ਸਰਕਾਰ ਨੇ ਗ੍ਰਹਿ ਯੁੱਧ ਰੋਕਣ ਤੋਂ ਨਾਕਾਮ ਰਹਿਣ ’ਤੇ ਹੁਣ ਸੋਸ਼ਲ ਮੀਡੀਆ ’ਤੇ ਪਾਬੰਦੀ ਲਾ ਦਿੱਤੀ ਹੈ। ਇਸ ਨੇ ਕੱਟੜਪੰਥੀਆਂ ਅੱਗੇ ਦਮ ਤੋੜ ਦਿੱਤਾ ਹੈ। ਇਸ ਤਰ੍ਹਾਂ ਦੀਆਂ ਕਈ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ’ਚ ਪਾਕਿਸਤਾਨੀ ਪੁਲਸ ਇਕ ਭੜਕੀ ਭੀੜ ਅੱਗੇ ਆਤਮਸਮਰਪਣ ਕਰਦੀ ਨਜ਼ਰ ਆ ਰਹੀ ਹੈ। ਸਭ ਤੋਂ ਵੱਧ ਹਿੰਸਾ ਲਾਹੌਰ, ਕਰਾਚੀ, ਇਸਲਾਮਾਬਾਦ ’ਚ ਹੋ ਰਹੀ ਹੈ । 

ਇਹ ਵੀ ਪੜ੍ਹੋ : ਹੈਰਾਨੀਜਨਕ: ਚੋਰੀ ਕੀਤੀਆਂ ਸਨ 2 ਸ਼ਰਟਾਂ, ਹੁਣ 20 ਸਾਲ ਮਗਰੋਂ ਜੇਲ੍ਹ ’ਚੋਂ ਰਿਹਾਅ ਹੋਇਆ ਇਹ ਸ਼ਖ਼ਸ

ਪਾਕਿਸਤਾਨ ਨੇ ਟਵਿੱਟਰ, ਫੇਸਬੁੱਕ, ਯੂ-ਟਿਊਬ, ਵ੍ਹਟਸਐਪ, ਟਿਕਟੋਕ ਅਤੇ ਟੈਲੀਗਰਾਮ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਜ਼ ’ਤੇ ਪਾਬੰਦੀ ਲਾ ਦਿੱਤੀ ਹੈ। ਇਨ੍ਹਾਂ ਸੋਸ਼ਲ ਮੀਡੀਆ ਐਪਸ ’ਤੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਪਾਬੰਦੀ ਹੋਵੇਗੀ । ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ ਇਹ ਜਾਣਕਾਰੀ ਦਿੱਤੀ। ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਦੂਰਸੰਚਾਰ ਅਥਾਰਟੀ (ਪੀ.ਟੀ.ਏ.) ਨੇ ਇਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮਜ਼ ਨੂੰ ਨਿਰਦੇਸ਼ ਦਿੰਦਿਆਂ ਪਾਬੰਦੀ ਲਗਾਈ ਹੈ। ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਪੀ. ਟੀ. ਏ. ਨੂੰ ਨਿਰਦੇਸ਼ ਦਿੰਦਿਆਂ ਇਨ੍ਹਾਂ ਐਪਸ ’ਤੇ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : ਕ੍ਰਿਕਟ ਦੇਖਣ, ਸਕੂਲ ਜਾਣ ਅਤੇ ਕੁੱਝ ਖ਼ਾਸ ਦੇਸ਼ਾਂ ਦੀ ਯਾਤਰਾ ਲਈ ਇਸਤੇਮਾਲ ਹੋਵੇਗਾ ਕੋਰੋਨਾ ਪਾਸਪੋਰਟ

ਜ਼ਿਕਰਯੋਗ ਹੈ ਕਿ ਇਨ੍ਹਾਂ ਸੋਸ਼ਲ ਮੀਡੀਆ ਵੈੱਬਸਾਈਟਸ ਅਤੇ ਐਪਸ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਬਲਾਕ ਕਰਨ ਦੇ ਹੁਕਮ ਦਿੱਤੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਤਹਿਰੀਕ-ਏ-ਲੱਬੈਕ ਪਾਕਿਸਤਾਨ (ਟੀ.ਐੱਲ.ਪੀ.) ਵੱਲੋਂ ਪਾਕਿਸਤਾਨ ’ਚ ਪ੍ਰਦਰਸ਼ਨ ਹੋ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਪ੍ਰੋਟੈਸਟ ਕਾਰਨ ਪਾਕਿਸਤਾਨ ’ਚ ਸੋਸ਼ਲ ਮੀਡੀਆ ਨੂੰ ਬਲਾਕ ਕਰਨ ਦਾ ਫੈਸਲਾ ਲਿਆ ਗਿਆ ਹੈ। ਸੋਸ਼ਲ ਮੀਡੀਆ ’ਤੇ ਪਾਬੰਦੀ ਤੋਂ ਪਹਿਲਾਂ ਤਹਿਰੀਕ-ਏ-ਲੱਬੈਕ ਪਾਕਿਸਤਾਨ ਦੇ ਪ੍ਰੋਟੈਸਟ ਦੇ ਕਵਰੇਜ ’ਤੇ ਵੀ ਪਾਕਿ ਟੀ. ਵੀ. ਚੈਨਲਾਂ ’ਤੇ ਪਾਬੰਦੀ ਲਗਾਈ ਗਈ ਹੈ । ਪਾਕਿਸਤਾਨ ਦੀ ਇਕ ਅਖਬਾਰ ਦੀ ਰਿਪੋਰਟ ਅਨੁਸਾਰ ਪਾਕਿਸਤਾਨ ਟੈਲੀਕਾਮ ਅਥਾਰਟੀ ਦੇ ਚੇਅਰਮੈਨ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ’ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : UAE ’ਚ 6 ਭਾਰਤੀਆਂ ਨੇ ਜਿੱਤਿਆ 2,72,000 ਡਾਲਰ ਤੋਂ ਜ਼ਿਆਦਾ ਦਾ ਲਕੀ ਡਰਾਅ

ਦਰਅਸਲ, ਕਈ ਧਾਰਮਿਕ ਸੰਸਥਾਵਾਂ ਫਰਾਂਸ ਖਿਲਾਫ਼ ਪਾਕਿਸਤਾਨ ’ਚ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਹਨ । ਇਨ੍ਹਾਂ ’ਚ ਟੀ. ਐੱਲ. ਪੀ. ਸ਼ਾਮਲ ਹੈ, ਜਿਸ ’ਤੇ ਇਥੇ ਪਾਬੰਦੀ ਲਗਾਈ ਗਈ ਹੈ। ਫਰਾਂਸ ’ਚ ਪੈਗੰਬਰ ਮੁਹੰਮਦ ਦੇ ਕਾਰਟੂਨ ਬਣਾਉਣ ਨੂੰ ਲੈ ਕੇ ਫਰਾਂਸ ’ਚ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੌਰਾਨ ਫਰਾਂਸ ਨੇ ਵੀ ਆਪਣੇ ਨਾਗਰਿਕਾਂ ਨੂੰ ਪਾਕਿਸਤਾਨ ਛੱਡਣ ਦਾ ਹੁਕਮ ਦਿੱਤਾ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ: 40 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ PR ਦੇਵੇਗਾ ਕੈਨੇਡਾ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News