ਪਾਕਿਸਤਾਨ ''ਚ ਪੋਲੀਓ ਦੇ ਮਾਮਲੇ ਵਧਣ ਤੋਂ ਬਾਅਦ ਇੱਕ ਹੋਰ ਟੀਕਾਕਰਨ ਮੁਹਿੰਮ ਸ਼ੁਰੂ
Monday, Oct 28, 2024 - 01:58 PM (IST)
ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਵਿਚ ਪੋਲੀਓ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਨੇ ਸੋਮਵਾਰ ਨੂੰ ਦੇਸ਼ਭਰ ਵਿਚ ਨਵੀਂ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਤਾਂ ਕਿ ਦੇਸ਼ ਦੇ 4.5 ਕਰੋੜ ਬੱਚਿਆਂ ਨੂੰ ਪੋਲੀਓ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇ। ਪਾਕਿਸਤਾਨ ਵਿੱਚ ਟੀਕਾਕਰਨ ਮੁਹਿੰਮਾਂ ਨਿਯਮਤ ਤੌਰ 'ਤੇ ਚਲਾਈਆਂ ਜਾਂਦੀਆਂ ਹਨ, ਪਰ ਸਿਹਤ ਕਰਮਚਾਰੀਆਂ ਅਤੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਵਾਲੇ ਪੁਲਿਸ ਕਰਮਚਾਰੀਆਂ 'ਤੇ ਅੱਤਵਾਦੀ ਹਮਲੇ ਹੁੰਦੇ ਰਹਿੰਦੇ ਹਨ।
ਇਹ ਵੀ ਪੜ੍ਹੋ: PM ਨੇਤਨਯਾਹੂ ਦੇ ਭਾਸ਼ਣ ਦੌਰਾਨ ਹੰਗਾਮਾ, ਪ੍ਰਦਰਸ਼ਨਕਾਰੀਆਂ ਨੇ ਲਾਏ 'ਸ਼ਰਮ ਕਰੋ' ਦੇ ਨਾਅਰੇ
ਕੱਟੜਪੰਥੀ ਝੂਠਾ ਦਾਅਵਾ ਕਰਦੇ ਹਨ ਕਿ ਪੱਛਮੀ ਸਾਜ਼ਿਸ਼ ਤਹਿਤ ਨਸਬੰਦੀ ਕਰਾਉਣ ਲਈ ਟੀਕਾਕਰਨ ਮੁਹਿੰਮ ਚਲਾਈ ਜਾਂਦੀ ਹੈ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਸਲਾਹਕਾਰ ਆਇਸ਼ਾ ਰਜ਼ਾ ਫਾਰੂਕ ਨੇ ਕਿਹਾ ਕਿ ਪੋਲੀਓ ਦੇ ਮਾਮਲਿਆਂ ਵਿੱਚ ਵਾਧੇ ਕਾਰਨ ਇਸ ਸਾਲ ਤੀਜੀ ਵਾਰ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜੋ ਐਤਵਾਰ ਤੱਕ ਜਾਰੀ ਰਹੇਗੀ। ਉਨ੍ਹਾਂ ਇੱਕ ਬਿਆਨ ਵਿੱਚ ਕਿਹਾ ਕਿ ਇਸ ਵਾਰ ਅਸੀਂ ਪੋਲੀਓ ਨਾਲ ਲੜਨ ਲਈ ਇੱਕ ਹੋਰ ਜ਼ੋਰਦਾਰ ਮੁਹਿੰਮ ਚਲਾ ਰਹੇ ਹਾਂ।
ਇਹ ਵੀ ਪੜ੍ਹੋ : ਈਰਾਨ: ਜੇਲ੍ਹ 'ਚ ਬੰਦ ਨੋਬਲ ਪੁਰਸਕਾਰ ਜੇਤੂ ਨੂੰ ਹਸਪਤਾਲ 'ਚ ਭਰਤੀ ਕਰਾਉਣ ਦੀ ਮਿਲੀ ਇਜ਼ਾਜ਼ਤ
ਫਾਰੂਕ ਨੇ ਦੱਸਿਆ ਕਿ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਘਰ-ਘਰ ਜਾ ਕੇ ਟੀਕਾਕਰਨ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਇਮਿਊਨਿਟੀ ਨੂੰ ਵਧਾਉਣ ਲਈ ਵਿਟਾਮਿਨ ਏ ਦੀ ਖ਼ੁਰਾਕ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਹਾਲ ਹੀ ਵਿੱਚ ਸਿਹਤ ਕਰਮਚਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਘਰ-ਘਰ ਜਾ ਕੇ ਪੋਲੀਓ ਵਿਰੁੱਧ ਟੀਕਾਕਰਨ ਕਰਨ ਲਈ ਕਿਹਾ ਤਾਂ ਜੋ ਕੋਈ ਵੀ ਬੱਚਾ ਇਸ ਤੋਂ ਵਾਂਝਾ ਨਾ ਰਹਿ ਜਾਵੇ। ਫਾਰੂਕ ਨੇ ਦੱਸਿਆ ਕਿ ਇਸ ਸਾਲ ਹੁਣ ਤੱਕ ਪਾਕਿਸਤਾਨ ਦੇ 71 ਜ਼ਿਲ੍ਹਿਆਂ ਵਿੱਚ ਪੋਲੀਓ ਦੇ 41 ਮਾਮਲੇ ਦਰਜ ਕੀਤੇ ਗਏ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਮਾਮਲੇ ਦੱਖਣੀ-ਪੱਛਮੀ ਬਲੋਚਿਸਤਾਨ ਅਤੇ ਦੱਖਣੀ ਸਿੰਧ ਸੂਬੇ ਤੋਂ ਸਾਹਮਣੇ ਆਏ ਹਨ। ਇਸ ਤੋਂ ਬਾਅਦ ਖੈਬਰ ਪਖਤੂਨਖਵਾ ਸੂਬੇ ਅਤੇ ਪੂਰਬੀ ਪੰਜਾਬ ਸੂਬੇ ਤੋਂ ਮਾਮਲੇ ਸਾਹਮਣੇ ਆਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8