ਸ੍ਰੀ ਕਰਤਾਰਪੁਰ ਸਾਹਿਬ ਨੂੰ ਲੈ ਕੇ ਪਾਕਿਸਤਾਨ ਨੇ ਲਿਆ ਵੱਡਾ ਫੈਸਲਾ (ਵੀਡੀਓ)
Saturday, Mar 14, 2020 - 12:19 PM (IST)
ਇਸਲਾਮਾਬਾਦ— ਕੋਰੋਨਾ ਵਾਇਰਸ ਕਾਰਨ ਵਿਸ਼ਵ ਭਰ 'ਚ ਦਹਿਸ਼ਤ ਫੈਲੀ ਹੋਈ ਹੈ ਤੇ ਵੱਡੀ ਗਿਣਤੀ 'ਚ ਲੋਕ ਇਸ ਦੀ ਲਪੇਟ 'ਚ ਹਨ। ਸੂਤਰਾਂ ਮੁਤਾਬਕ ਪਾਕਿਸਤਾਨੀ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ 'ਤੇ ਰੋਕ ਲਗਾ ਦਿੱਤੀ ਹੈ ਹਾਲਾਂਕਿ ਇਹ ਰੋਕ ਭਾਰਤ ਤੋਂ ਆਉਣ ਵਾਲੀ ਸੰਗਤ 'ਤੇ ਨਹੀਂ ਲਗਾਈ ਗਈ। ਭਾਰਤੀ ਸੰਗਤਾਂ ਪਹਿਲਾਂ ਦੀ ਤਰ੍ਹਾਂ ਦਰਸ਼ਨ ਕਰਨ ਲਈ ਜਾ ਸਕਦੀਆਂ ਹਨ। ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸੁਰੱਖਿਆ ਵਜੋਂ ਪਾਕਿਸਤਾਨ ਨੇ ਇਹ ਵੱਡਾ ਫੈਸਲਾ ਲਿਆ ਹੈ।
ਤੁਹਾਨੂੰ ਦੱਸ ਦਈਏ ਕਿ ਭਾਰਤ ਵੀ ਇਸ ਨੂੰ ਲੈ ਕੇ ਕਾਫੀ ਅਲਰਟ ਹੈ ਤੇ ਇੱਥੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾਣ-ਆਉਣ ਵਾਲੇ ਸ਼ਰਧਾਲੂਆਂ ਦੀ ਲਾਂਘੇ 'ਤੇ ਜਾਂਚ ਕੀਤੀ ਜਾਂਦੀ ਹੈ ਤੇ ਫਿਰ ਉਨ੍ਹਾਂ ਨੂੰ ਜਾਣ ਦਿੱਤਾ ਜਾਂਦਾ ਹੈ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਨੇ ਕਈ ਫਲਾਈਟਾਂ ਨੂੰ ਘਟਾ ਦਿੱਤਾ ਹੈ ਤੇ ਬਹੁਤ ਸਾਰੇ ਸਕੂਲਾਂ ਨੂੰ ਬੰਦ ਕਰ ਦਿੱਤਾ ਹੈ। ਇੱਥੇ ਵੀ ਕੁੱਝ ਲੋਕਾਂ 'ਚ ਕੋਰੋਨਾ ਵਾਇਰਸ ਦੇ ਲੱਛਣ ਮਿਲਣ ਮਗਰੋਂ ਸਖਤ ਕਦਮ ਚੁੱਕੇ ਜਾ ਰਹੇ ਹਨ।