ਪਾਕਿ : ਮਿਲਟਰੀ ਹਸਪਤਾਲ 'ਚ ਧਮਾਕਾ, ਵਾਲ-ਵਾਲ ਬਚਿਆ ਮਸੂਦ (ਵੀਡੀਓ)

06/24/2019 9:57:19 AM

ਇਸਲਾਮਾਬਾਦ (ਬਿਊਰੋ)— ਪਾਕਿਸਤਾਨ ਦੇ ਰਾਵਲਪਿੰਡੀ ਸਥਿਤ ਇਕ ਮਿਲਟਰੀ ਹਸਪਤਾਲ ਵਿਚ ਐਤਵਾਰ ਨੂੰ ਜ਼ੋਰਦਾਰ ਧਮਾਕਾ ਹੋਇਆ। ਇਸ ਧਮਾਕੇ ਵਿਚ 10 ਲੋਕ ਜ਼ਖਮੀ ਹੋਏ ਹਨ। ਫਿਲਹਾਲ ਧਮਾਕੇ ਦਾ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਫੌਜ ਨੇ ਮੀਡੀਆ ਨੂੰ ਇਸ ਘਟਨਾ ਨੂੰ ਕਵਰ ਕਰਨ ਤੋਂ ਰੋਕ ਦਿੱਤਾ ਹੈ। ਪਾਕਿਸਤਾਨ ਟਵਿੱਟਰ ਯੂਜ਼ਰਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ।

ਟਵਿੱਟਰ 'ਤੇ ਇਸ ਖਬਰ ਦੇ ਆਉਣ ਮਗਰੋਂ ਹਲਚਲ ਮਚੀ ਹੋਈ ਹੈ ਕਿਉਂਕਿ ਇਸੇ ਹਸਪਤਾਲ ਵਿਚ ਜੈਸ਼-ਏ-ਮੁਹੰਮਦ ਮੁਖੀ ਮਸੂਦ ਅਜ਼ਹਰ ਦਾ ਇਲਾਜ ਚੱਲ ਰਿਹਾ ਹੈ। ਕਵੇਟਾ ਤੋਂ ਮਨੁੱਖੀ ਅਧਿਕਾਰ ਕਾਰਕੁੰਨ ਅਹਿਸਾਨ ਉੱਲਾ ਮੀਆਂਖਲੀ ਨੇ ਦੋਸ਼ ਲਗਾਇਆ ਕਿ ਫੌਜ ਨੇ ਮੀਡੀਆ ਨੂੰ ਇਸ ਇਲਾਕੇ ਵਿਚ ਪਾਬੰਦੀਸ਼ੁਦਾ ਕਰ ਦਿੱਤਾ ਹੈ। ਉਨ੍ਹਾਂ ਮੁਤਾਬਕ ਫੌਜ ਨਹੀਂ ਚਾਹੁੰਦੀ ਕਿ ਇਸ ਘਟਨਾ ਦੀ ਕਵਰੇਜ ਹੋ ਸਕੇ। 

 

ਮੀਆਂਖਲੀ ਨੇ ਟਵੀਟ ਕੀਤਾ,''ਰਾਵਲਪਿੰਡੀ ਵਿਚ ਮਿਲਟਰੀ ਹਸਪਤਾਲ ਵਿਚ ਇਕ ਜ਼ੋਰਦਾਰ ਧਮਾਕਾ ਹੋਇਆ। ਇਸ ਧਮਾਕੇ ਵਿਚ 10 ਲੋਕ ਜ਼ਖਮੀ ਹੋਏ ਹਨ ਅਤੇ ਇਨ੍ਹਾਂ ਸਾਰਿਆਂ ਨੂੰ ਐਮਰਜੈਂਸੀ ਵਿਚ ਸ਼ਿਫਟ ਕਰ ਦਿੱਤਾ ਗਿਆ ਹੈ। ਧਮਾਕਾ ਹੋਣ ਦੇ ਕਾਰਨਾਂ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ। ਇਸ ਵਿਚ ਟਵਿੱਟਰ ਯੂਜ਼ਰਸ ਦਾ ਕਹਿਣਾ ਹੈ ਕਿ ਇਹ ਇਕ ਹਮਲਾ ਹੈ। ਧਮਾਕੇ ਦੇ ਬਾਅਦ ਜਿਹੜੇ ਵੀਡੀਓ ਸ਼ੇਅਰ ਕੀਤੇ ਗਏ ਹਨ ਉਨ੍ਹਾਂ ਨਾਲ ਘਟਨਾ ਦੀ ਗੰਭੀਰਤਾ ਦਾ ਅੰਦਾਜਾ ਲਗਾਇਆ ਜਾ ਸਕਦਾ ਹੈ।

 

Vandana

This news is Content Editor Vandana