ਸ਼ਾਹਬਾਜ਼ ਸ਼ਰੀਫ ਨੇ ਅਮਰੀਕਾ ਨੂੰ ਲੈ ਕੇ ਦਿੱਤਾ ਅਹਿਮ ਬਿਆਨ, ਕਿਹਾ-ਪਿਛਲੀ ਸਰਕਾਰ ਦੇ ਫ਼ੈਸਲੇ 'ਤੇ ਅਫ਼ਸੋਸ

Wednesday, Apr 27, 2022 - 02:08 PM (IST)

ਸ਼ਾਹਬਾਜ਼ ਸ਼ਰੀਫ ਨੇ ਅਮਰੀਕਾ ਨੂੰ ਲੈ ਕੇ ਦਿੱਤਾ ਅਹਿਮ ਬਿਆਨ, ਕਿਹਾ-ਪਿਛਲੀ ਸਰਕਾਰ ਦੇ ਫ਼ੈਸਲੇ 'ਤੇ ਅਫ਼ਸੋਸ

ਇਸਲਾਮਾਬਾਦ (ਵਾਰਤਾ): ਪਾਕਿਸਤਾਨ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਅਮਰੀਕਾ ਨਾਲ ਦੁਸ਼ਮਣੀ ਨਹੀਂ ਰੱਖ ਸਕਦਾ। ਇਕ ਸਥਾਨਕ ਅਖ਼ਬਾਰ 'ਦਿ ਡਾਨ' ਦੀ ਰਿਪੋਰਟ ਮੁਤਾਬਕ ਸ਼ਾਹਬਾਜ਼ ਨੇ ਮੰਗਲਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੂੰ ਅਫਸੋਸ ਹੈ ਕਿ ਪਿਛਲੀ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਸਰਕਾਰ ਨੇ ਚੀਨ, ਸਾਊਦੀ ਅਰਬ, ਕਤਰ ਅਤੇ ਅਮਰੀਕਾ ਸਮੇਤ ਉਹਨਾਂ ਦੇਸ਼ਾਂ ਨੂੰ ਨਾਰਾਜ਼ ਕੀਤਾ ਸੀ, ਜਿਹਨਾਂ ਨੇ ਮੁਸ਼ਕਲ ਸਮੇਂ ਵਿੱਚ ਪਾਕਿਸਤਾਨ ਦੀ ਮਦਦ ਕੀਤੀ ਸੀ। 

ਪੜ੍ਹੋ ਇਹ ਅਹਿਮ ਖ਼ਬਰ- ਚੀਨ ਨੇ ਪਾਕਿ 'ਚ ਹੋਏ ਆਤਮਘਾਤੀ ਹਮਲੇ ਦੀ ਕੀਤੀ ਨਿੰਦਾ, ਆਪਣੇ ਨਾਗਰਿਕਾਂ ਦੀ ਸੁਰੱਖਿਆ ਵਧਾਉਣ ਲਈ ਕਿਹਾ

ਪ੍ਰਧਾਨ ਮੰਤਰੀ ਨੇ ਕਿਹਾ ਕਿ 'ਪਾਕਿਸਤਾਨ ਕਿਸੇ ਵੀ ਕੀਮਤ 'ਤੇ ਅਮਰੀਕਾ ਨਾਲ ਦੁਸ਼ਮਣੀ ਨਹੀਂ ਰੱਖ ਸਕਦਾ। ਉਹਨਾਂ ਨੇ ਅੱਗੇ ਕਿਹਾ ਕਿ ਪਾਕਿਸਤਾਨ ਅਤੇ ਅਮਰੀਕਾ ਵਿਚਾਲੇ ਅਵਿਸ਼ਵਾਸ ਨੂੰ ਖ਼ਤਮ ਕਰਨ ਦੀ ਲੋੜ ਹੈ ਅਤੇ ਦੋਵਾਂ ਦੇਸ਼ਾਂ ਨੂੰ ਇਹ ਦੇਖਣ ਦੀ ਲੋੜ ਹੈ ਕੀ ਉਹਨਾਂ ਨੇ ਅਤੀਤ ਵਿਚ ਕੋਈ ਗਲਤੀ ਤਾਂ ਨਹੀਂ ਕੀਤੀ। ਪੀਟੀਆਈ ਮੈਂਬਰਾਂ ਨੂੰ ਸੰਸਦ ਵਿੱਚ ਵਾਪਸ ਲਿਆਉਣ ਬਾਰੇ ਪੁੱਛੇ ਜਾਣ 'ਤੇ ਸ਼ਾਹਬਾਜ਼ ਨੇ ਕਿਹਾ ਕਿ ਉਨ੍ਹਾਂ ਦੇ ਅਸਤੀਫ਼ਿਆਂ ਦੀ ਜਾਂਚ ਕਰ ਕੇ ਇਹ ਪਤਾ ਲਗਾਉਣਾ ਜ਼ਰੂਰੀ ਹੈ ਕਿ ਕਿਸ ਨੇ ਆਪਣੀ ਮਰਜ਼ੀ ਨਾਲ ਅਸਤੀਫ਼ਾ ਦਿੱਤਾ ਅਤੇ ਕਿਸ ਨੂੰ ਅਸਤੀਫ਼ਾ ਦੇਣ ਲਈ ਮਜਬੂਰ ਕੀਤਾ ਗਿਆ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਇਸਲਾਮਾਬਾਦ ਵਿੱਚ ਪਰੇਡ ਕੱਢਣ ਦੀ ਧਮਕੀ ਬਾਰੇ ਸ਼ਾਹਬਾਜ਼ ਨੇ ਕਿਹਾ ਕਿ ਧਰਨਾ-ਪ੍ਰਦਰਸ਼ਨ ਹਰ ਵਿਅਕਤੀ ਦਾ ਜਮਹੂਰੀ ਹੱਕ ਹੈ ਪਰ ਕਿਸੇ ਨੂੰ ਵੀ ਸੜਕ ’ਤੇ ਹਫੜਾ-ਦਫੜੀ ਮਚਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News