ਗੁਆਂਢੀ ਮੁਲਕ 'ਚ ਰਾਤੋ-ਰਾਤ ਆਮ ਜਨਤਾ ਨੂੰ ਵੱਡਾ ਝਟਕਾ, 333 ਰੁਪਏ ਲਿਟਰ ਹੋਇਆ ਪੈਟਰੋਲ

Saturday, Sep 16, 2023 - 10:51 AM (IST)

ਇਸਲਾਮਾਬਾਦ (ਏਜੰਸੀ) : ਪਾਕਿਸਤਾਨ ਦੀ ਜਨਤਾ 'ਤੇ ਇਕ ਵਾਰ ਫਿਰ ਮਹਿੰਗਾਈ ਦੀ ਮਾਰ ਪਈ ਹੈ। ਦਰਅਸਲ ਪਾਕਿਸਤਾਨ ਦੀ ਕਾਰਜਕਾਰੀ ਸਰਕਾਰ ਨੇ ਸ਼ੁੱਕਰਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਵਿਚ 26.02 ਪ੍ਰਤੀ ਲੀਟਰ ਅਤੇ ਹਾਈ-ਸਪੀਡ ਡੀਜ਼ਲ ਦੀਆਂ ਕੀਮਤਾਂ ਵਿਚ 17.34 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਐਲਾਨ ਕੀਤਾ। ਪਾਕਿਸਤਾਨ ਸਥਿਤ ਡਾਨ ਅਖ਼ਬਾਰ ਨੇ ਇਹ ਜਾਣਕਾਰੀ ਦਿੱਤੀ। ਰੇਟ ਵਧਣ ਨਾਲ ਪੈਟਰੋਲ ਦੀ ਕੀਮਤ 333.38 ਰੁਪਏ ਪ੍ਰਤੀ ਲੀਟਰ ਅਤੇ ਹਾਈ ਸਪੀਡ ਡੀਜ਼ਲ ਦੀ ਕੀਮਤ 329.18 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਇਹ ਵੀ ਪੜ੍ਹੋ: ਬ੍ਰਿਟੇਨ 'ਚ 70 ਸਾਲ ਤੋਂ ਵੱਧ ਦੀ ਜੇਲ੍ਹ ਦੀ ਸਜ਼ਾ ਪਾਉਣ ਵਾਲਿਆਂ 'ਚ ਵਧੇੇਰੇ ਭਾਰਤੀ ਪੁਰਸ਼ ਤੇ ਔਰਤਾਂ ਸ਼ਾਮਲ

ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਦੇ ਵਿੱਤ ਮੰਤਰਾਲਾ ਨੇ ਪੈਟਰੋਲ ਅਤੇ ਹਾਈ-ਸਪੀਡ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਇਹ ਕੀਮਤਾਂ 15-16 ਸਤੰਬਰ ਦੀ ਅੱਧੀ ਰਾਤ ਤੋਂ ਬਾਅਦ ਲਾਗੂ ਹੋ ਗਈਆਂ ਹਨ। ਪਾਕਿਸਤਾਨ ਦੇ ਵਿੱਤ ਮੰਤਰਾਲਾ ਨੇ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ 'ਚ ਪੈਟਰੋਲ ਦੀਆਂ ਕੀਮਤਾਂ ਵਿਚ ਵਾਧੇ ਕਾਰਨ ਇਹ ਫੈਸਲਾ ਲਿਆ ਗਿਆ ਹੈ। ਡਾਨ ਦੀ ਰਿਪੋਰਟ ਦੇ ਅਨੁਸਾਰ, ਮਿੱਟੀ ਦੇ ਤੇਲ ਜਾਂ ਹਲਕੇ ਡੀਜ਼ਲ ਤੇਲ ਦੀਆਂ ਕੀਮਤਾਂ ਦੇ ਸਬੰਧ ਵਿੱਚ ਕੀਮਤ ਵਿੱਚ ਕੋਈ ਸੋਧ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ: ਗੁਰਪਤਵੰਤ ਪੰਨੂ ਦੇ ਸੁਰੱਖਿਆ ਗਾਰਡਾਂ ਨੇ ਕੈਨੇਡਾ 'ਚ ਸਿੱਖ ਮਰਿਆਦਾ ਨੂੰ ਲਾਈ ਢਾਹ, ਅਰਦਾਸ 'ਚ ਨੰਗੇ ਸਿਰ ਹੋਏ ਖੜ੍ਹੇ

ਤੇਲ ਦੀਆਂ ਕੀਮਤਾਂ ਵਿੱਚ ਵਾਧਾ ਅਗਸਤ ਵਿੱਚ ਮਹਿੰਗਾਈ ਦਰ 27.4 ਫ਼ੀਸਦੀ ਤੋਂ ਵੱਧ ਵਧਣ ਤੋਂ ਬਾਅਦ ਹੋਇਆ ਹੈ। ਇਸ ਤੋਂ ਪਹਿਲਾਂ 1 ਸਤੰਬਰ ਨੂੰ ਵੀ ਕਾਰਜਕਾਰੀ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 14 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਇਨ੍ਹਾਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਚ ਇਕ ਪੰਦਰਵਾੜੇ ਵਿਚ ਦੋ ਵਾਰ ਵਾਧਾ ਹੋਣ ਨਾਲ ਪਾਕਿਸਤਾਨ ਦੇ ਲੋਕਾਂ 'ਤੇ ਆਰਥਿਕ ਬੋਝ ਵਧੇਗਾ। ਪੈਟਰੋਲ ਅਤੇ HSD ਦੀ ਵਰਤੋਂ ਸਾਰੇ ਨਿੱਜੀ ਅਤੇ ਜਨਤਕ ਸੇਵਾ ਵਾਹਨਾਂ ਵੱਲੋਂ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ: ਕੈਨੇਡਾ ਤੋਂ ਮੁੜ ਆਈ ਦੁਖਦਾਇਕ ਖ਼ਬਰ, ਪਹਿਲੇ ਦਿਨ ਕਾਲਜ ਗਏ 19 ਸਾਲਾ ਪੰਜਾਬੀ ਗੱਭਰੂ ਨਾਲ ਵਾਪਰਿਆ ਭਾਣਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News