ਪਾਕਿ ਨੇ ਯੂ.ਐਨ. ਵਿਚ ਭਾਰਤੀ ਉਮੀਦਵਾਰੀ ਨੂੰ ਦਿੱਤੀ ਚੁਣੌਤੀ
Tuesday, Nov 26, 2019 - 03:49 PM (IST)

ਇਸਲਾਮਾਬਾਦ- ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਸਥਾਈ ਤੇ ਗੈਰ-ਸਥਾਈ ਮੈਂਬਰਸ਼ਿਪ ਲਈ ਭਾਰਤ ਦੀਆਂ ਯੋਗਤਾਵਾਂ ਨੂੰ ਚੁਣੌਤੀ ਦਿੱਤੀ ਹੈ। ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਦਿਆਂ, ਸੰਯੁਕਤ ਰਾਸ਼ਟਰ ਵਿਚ ਪਾਕਿਸਤਾਨ ਦੇ ਸਥਾਈ ਪ੍ਰਤੀਨਿਧੀ ਮੁਨੀਰ ਅਕਰਮ ਨੇ ਕਿਹਾ ਕਿ ਭਾਰਤ ਕਸ਼ਮੀਰ ਮਸਲੇ ਦੇ ਹੱਲ ਲਈ ਸੰਯੁਕਤ ਰਾਸ਼ਟਰ ਸੰਘ ਦੇ ਮਤੇ ਦੀ ਸਖਤ ਉਲੰਘਣਾ ਕਰ ਰਿਹਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਨਵੀਂ ਦਿੱਲੀ ਨੇ ਕਸ਼ਮੀਰ ਘਾਟੀ ਵਿਚ 100 ਦਿਨਾਂ ਤੋਂ ਵਧੇਰੇ ਸਮੇਂ ਤੋਂ ਮੁਕੰਮਲ ਤਾਲਾਬੰਦੀ ਕੀਤੀ ਹੋਈ ਹੈ। ਸੱਤ ਟਰਮਾਂ 'ਤੇ ਭਾਰਤ ਸੰਯੁਕਤ ਰਾਸ਼ਟਰ ਸੰਘ ਦਾ ਮੈਂਬਰ ਰਿਹਾ ਹੈ ਤੇ ਹਰੇਕ ਕਾਰਜਕਾਲ ਦੋ ਸਾਲਾਂ ਲਈ ਚਲਦਾ ਹੈ।