ਪਾਕਿਸਤਾਨ-ਚੀਨ ਅਤੇ ਅਫਗਾਨਿਸਤਾਨ ਅੱਤਵਾਦ ਦੇ ਮੁੱਦੇ 'ਤੇ ਆਰਥਿਕ ਸਹਿਯੋਗ ਵਧਾਉਣ 'ਤੇ ਹੋਏ ਸਹਿਮਤ
Monday, May 08, 2023 - 01:13 PM (IST)
ਇਸਲਾਮਾਬਾਦ — ਇਸਲਾਮਾਬਾਦ 'ਚ ਹੋਈ ਪੰਜਵੀਂ ਚੀਨ-ਪਾਕਿਸਤਾਨ-ਅਫਗਾਨਿਸਤਾਨ ਤਿਕੋਣੀ ਵਿਦੇਸ਼ ਮੰਤਰੀਆਂ ਦੀ ਵਾਰਤਾ 'ਚ ਤਿੰਨ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਹਿੱਸਾ ਲਿਆ। ਇਸ ਦੌਰਾਨ ਪਾਕਿਸਤਾਨ, ਚੀਨ ਅਤੇ ਅਫਗਾਨਿਸਤਾਨ ਨੇ ਅੱਤਵਾਦ ਦਾ ਮੁਕਾਬਲਾ ਕਰਨ ਅਤੇ ਵੱਖ-ਵੱਖ ਆਰਥਿਕ ਖੇਤਰਾਂ 'ਚ ਸਹਿਯੋਗ ਵਧਾਉਣ 'ਤੇ ਸਹਿਮਤੀ ਜਤਾਈ ਹੈ। ਵਿਦੇਸ਼ ਵਿਭਾਗ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : IMF ਨੇ ਕਰਜ਼ੇ ਦੀਆਂ ਸ਼ਰਤਾਂ ਪੂਰੀਆਂ ਕਰਨ ਦੇ ਪਾਕਿਸਤਾਨ ਦੇ ਦਾਅਵੇ ਨੂੰ ਕੀਤਾ ਖਾਰਜ
ਉਨ੍ਹਾਂ ਨੇ ਇੱਕ ਬਿਆਨ ਵਿੱਚ ਕਿਹਾ, "ਤਿੰਨੇ ਪੱਖ ਰਾਜਨੀਤਿਕ ਰੁਝੇਵਿਆਂ, ਅੱਤਵਾਦ ਵਿਰੋਧੀ ਸਹਿਯੋਗ ਅਤੇ ਵਪਾਰ, ਨਿਵੇਸ਼ ਅਤੇ ਕਨੈਕਟੀਵਿਟੀ ਨੂੰ ਤਿਕੋਣੀ ਢਾਂਚੇ ਦੇ ਤਹਿਤ ਵਧਾਉਣ ਲਈ ਸਹਿਮਤ ਹੋਏ ਹਨ।" ਇਸ ਬਾਰੇ ਕੋਈ ਵਿਸਤ੍ਰਿਤ ਵੇਰਵਾ ਨਹੀਂ ਦਿੱਤਾ ਗਿਆ ਹੈ। ਅਫਗਾਨਿਸਤਾਨ ਦੇ ਕਾਰਜਕਾਰੀ ਵਿਦੇਸ਼ ਮੰਤਰੀ ਅਮੀਰ ਖਾਨ ਮੁਤਕੀ ਨੂੰ ਸੰਯੁਕਤ ਰਾਸ਼ਟਰ ਨੇ ਬੈਠਕ ਲਈ ਪਾਕਿਸਤਾਨ ਜਾਣ ਦੀ ਵਿਸ਼ੇਸ਼ ਇਜਾਜ਼ਤ ਦਿੱਤੀ ਸੀ।
ਇਹ ਵੀ ਪੜ੍ਹੋ : ਪਾਕਿਸਤਾਨ ਨੇ ਜਨਤਾ 'ਤੇ ਸੁੱਟਿਆ ਇਕ ਹੋਰ ਮਹਿੰਗਾਈ ਬੰਬ, ਹੁਣ ਦਵਾਈਆਂ ਦੀਆਂ ਕੀਮਤਾਂ 'ਚ ਕੀਤਾ ਭਾਰੀ ਵਾਧਾ
ਚੀਨ ਦੇ ਵਿਦੇਸ਼ ਮੰਤਰੀ ਕਿਨ ਕਾਂਗ ਤਿਕੋਣੀ ਬੈਠਕ 'ਚ ਸ਼ਾਮਲ ਹੋਣ ਲਈ ਗੋਆ ਤੋਂ ਰਵਾਨਾ ਹੋਏ ਸਨ, ਜਿੱਥੇ ਉਨ੍ਹਾਂ ਨੇ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੀ ਬੈਠਕ 'ਚ ਸ਼ਿਰਕਤ ਕੀਤੀ।ਮੁਤਾਕੀ ਨੇ ਐਤਵਾਰ ਨੂੰ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ-ਜ਼ਰਦਾਰੀ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੁੱਦਿਆਂ 'ਤੇ ਚਰਚਾ ਕੀਤੀ। ਸ਼ਾਂਤੀ ਅਤੇ ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਨੇ ਅੱਤਵਾਦ ਦਾ ਮੁਕਾਬਲਾ ਕਰਨ ਲਈ ਤਾਲਮੇਲ ਵਧਾਉਣ ਅਤੇ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਮੁਤਾਕੀ ਨੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਸਈਦ ਅਸੀਮ ਮੁਨੀਰ ਨਾਲ ਵੀ ਮੁਲਾਕਾਤ ਕੀਤੀ ਅਤੇ ਦੋਵਾਂ ਨੇ ਆਪਸੀ ਹਿੱਤਾਂ ਦੇ ਮੁੱਦਿਆਂ 'ਤੇ ਚਰਚਾ ਕੀਤੀ। ਫੌਜ ਦੀ ਮੀਡੀਆ ਯੂਨਿਟ ਨੇ ਇਕ ਬਿਆਨ 'ਚ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਇਮਰਾਨ ਖਾਨ ਨੇ ਸਰਕਾਰ ਦੇ ਦਾਅਵਿਆਂ ਨੂੰ ਕੀਤਾ ਖਾਰਜ , ਕਿਹਾ- ਛੇ ਲੋਕਾਂ ਨੇ ਮੈਨੂੰ ਮਾਰਨ ਦੀ ਰਚੀ ਸੀ ਸਾਜ਼ਿਸ਼
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।