ਪ੍ਰਕਾਸ਼ ਪੁਰਬ ਮੌਕੇ ਪਾਕਿ ਨੇ ਜਾਰੀ ਕੀਤਾ ''ਬਾਬੇ ਨਾਨਕ ਦੇ ਨਾਮ ਦਾ ਸਿੱਕਾ''

10/30/2019 2:27:18 PM

ਇਸਲਾਮਾਬਾਦ (ਬਿਊਰੋ): ਪਾਕਿਸਤਾਨ ਸਰਕਾਰ ਨੇ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਕ ਯਾਦਗਾਰੀ ਸਿੱਕਾ ਜਾਰੀ ਕੀਤਾ ਹੈ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੇ ਫੇਸਬੁੱਕ ਅਕਾਊਂਟ ਵਿਚ ਇਸ ਯਾਦਗਾਰੀ ਸਿੱਕੇ ਦੀ ਤਸਵੀਰ ਸ਼ੇਅਰ ਕੀਤੀ ਹੈ।

PunjabKesari

ਇੱਥੇ ਦੱਸ ਦਈਏ ਕਿ ਪਾਕਿਸਤਾਨ ਅਤੇ ਭਾਰਤ ਪਹਿਲਾਂ ਹੀ ਕਰਤਾਰਪੁਰ ਕੋਰੀਡੋਰ ਦੇ ਉਦਘਾਟਨ ਲਈ ਇਕ ਸਮਝੌਤੇ 'ਤੇ ਦਸਤਖਤ ਕਰ ਚੁੱਕੇ ਹਨ। ਪ੍ਰਧਾਨ ਮੰਤਰੀ ਇਮਰਾਨ ਖਾਨ ਅਗਲੇ ਮਹੀਨੇ ਦੇ 9 ਤਰੀਕ ਨੂੰ ਕੋਰੀਡੋਰ ਦਾ ਉਦਘਾਟਨ ਕਰਨਗੇ, ਜੋ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਵਿਚ ਉਨ੍ਹਾਂ ਦੇ ਗੁਰੂ ਸਾਹਿਬਾਨ ਦੇ ਸਥਾਨ 'ਤੇ ਜਾਣ ਦੀ ਸਹੂਲਤ ਪ੍ਰਦਾਨ ਕਰੇਗਾ।


Vandana

Content Editor

Related News