ਚੰਦਰਮਾ ਦੀ ਸਤਹਿ 'ਤੇ ਚੰਦਰਯਾਨ-3 ਦੀ ਲੈਂਡਿੰਗ 'ਤੇ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਵਧਾਈ
Wednesday, Aug 23, 2023 - 06:50 PM (IST)
ਇੰਟਰਨੈਸ਼ਨਲ ਡੈਸਕ - ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਅੱਜ ਯਾਨੀ ਕਿ 23 ਤਾਰੀਖ਼ ਨੂੰ ਇਤਿਹਾਸ ਰਚ ਦਿੱਤਾ ਹੈ। ਏਜੰਸੀ ਮੁਤਾਬਕ ਚੰਦਰਯਾਨ-3 ਦੇ ਲੈਂਡਰ ਨੇ ਤੈਅ ਸਮੇਂ ਮੁਤਾਬਕ ਸ਼ਾਮ 6 ਵਜ ਕੇ 4 ਮਿੰਟ 'ਤੇ ਚੰਦਰਮਾ ਦੀ ਸਤ੍ਹਾ 'ਤੇ ਸਫ਼ਲਤਾਪੂਰਵਕ ਲੈਂਡਿੰਗ ਕਰ ਲਈ ਹੈ। ਇਸ ਖ਼ਾਸ ਮੌਕੇ 'ਤੇ ਗੁਆਂਢੀ ਮੁਲਕ ਪਾਕਿਸਤਾਨ ਨੇ ਭਾਰਤ ਨੂੰ ਵਧਾਈ ਦਿੱਤੀ ਹੈ। ਇਸ ਦੌਰਾਨ ਪਾਕਿ ਨੇ ਕਿਹਾ ਕਿ ਅਸੀਂ 'ਭਾਰਤ ਦੇ ਰੁਝਾਨ ਨੂੰ ਵਧਾਈ' ਦਿੰਦੇ ਹਾਂ।
ਇਹ ਵੀ ਪੜ੍ਹੋ : ਲੰਡਨ ਤੋਂ ਅੰਮ੍ਰਿਤਸਰ ਏਅਰਪੋਰਟ ਪੁੱਜੀ ਫਲਾਈਟ 'ਚ ਬੰਬ ਦੀ ਅਫ਼ਵਾਹ, ਪਈਆਂ ਭਾਜੜਾਂ
ਦੱਸ ਦੇਈਏ ਕਿ ਚੰਦਰਯਾਨ-3 14 ਜੁਲਾਈ ਨੂੰ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਤੋਂ ਸਫ਼ਲਤਾਪੂਰਵਕ ਪੰਧ 'ਚ ਪਹੁੰਚਾਇਆ ਗਿਆ ਹੈ। 40 ਦਿਨ ਦੀ ਯਾਤਰਾ ਮਗਰੋਂ ਚੰਦਰਯਾਨ-3 ਅੱਜ ਚੰਨ 'ਤੇ ਪਹੁੰਚ ਗਿਆ ਹੈ। ਇਸਰੋ ਨੇ ਲੈਂਡਿੰਗ ਦਾ ਲਾਈਵ ਟੈਲੀਕਾਸਟ ਸ਼ੁਰੂ ਵਿਖਾਇਆ ਹੈ। ਇਸਰੋ ਨੇ ਇਸ ਨੂੰ ਦੇਸ਼ ਅਤੇ ਦੁਨੀਆ ਲਈ ਇਤਿਹਾਸਕ ਪਲ ਦੱਸਿਆ। ਚੰਦਰਯਾਨ-3 ਦੱਖਣੀ ਧਰੁਵ 'ਤੇ ਲੈਂਡ ਕੀਤਾ ਹੈ। ਭਾਰਤ ਦੱਖਣੀ ਧਰੁਵ 'ਚ ਪਹੁੰਚਣ ਵਾਲਾ ਪਹਿਲਾਂ, ਜਦਕਿ ਸਾਫਟ ਲੈਂਡਿੰਗ ਕਰਾਉਣ ਵਾਲਾ ਚੌਥਾ ਦੇਸ਼ ਬਣ ਗਿਆ ਹੈ। ਇਸ ਤੋਂ ਪਹਿਲਾਂ ਅਮਰੀਕਾ, ਰੂਸ ਅਤੇ ਚੀਨ ਇਤਿਹਾਸ ਕਰਿਸ਼ਮੇ ਨੂੰ ਅੰਜ਼ਾਮ ਦੇ ਚੁੱਕੇ ਹਨ। ਇਸਰੋ ਦੇ ਇਸ ਮਹੱਤਵਪੂਰਨ ਮਿਸ਼ਨ ਨਾਲ ਪੂਰੀ ਦੁਨੀਆ ਦੀਆਂ ਉਮੀਦਾਂ ਜੁੜੀਆਂ ਹਨ।
ਇਹ ਵੀ ਪੜ੍ਹੋ : ਲਖਨਊ ਤੋਂ ਸ਼ਾਰਜਾਹ ਜਾ ਰਹੇ ਜਹਾਜ਼ 'ਚ 23 ਸਾਲਾ ਨੌਜਵਾਨ ਨੂੰ ਪਿਆ ਦੌਰਾ, ਜੈਪੁਰ ’ਚ ਹੋਈ ਐਮਰਜੈਂਸੀ ਲੈਂਡਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8