ਪਾਕਿ 'ਚ ਵਧੇ ਕੋਰੋਨਾ ਮਾਮਲੇ, ਗਿਣਤੀ ਹੋਈ 31,674
Tuesday, May 12, 2020 - 03:44 PM (IST)

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਵਿਚ ਕੋਰੋਨਾਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਇੱਥੇ 1,140 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਦੇਸ਼ ਵਿਚ ਇਨਫੈਕਸ਼ਨ ਦੇ ਕੁੱਲ ਮਾਮਲੇ ਵੱਧ ਕੇ 31,674 ਹੋ ਗਏ ਹਨ। ਇਹ ਜਾਣਕਾਰੀ ਸਿਹਤ ਅਧਿਕਾਰੀਆਂ ਨੇ ਮੰਗਲਵਾਰ ਨੂੰ ਦਿੱਤੀ। ਰਾਸ਼ਟਰੀ ਸਿਹਤ ਸੇਵਾ ਮੰਤਰਾਲੇ ਦੇ ਮੁਤਾਬਕ ਪੰਜਾਬ ਵਿਚ 11,869 ਮਾਮਲੇ, ਸਿੰਧ ਵਿਚ 12,017, ਖੈਬਰ-ਪਖਤੂਨਖਵਾ ਵਿਚ 4,875, ਬਲੋਚਿਸਤਾਨ ਵਿਚ 2,061, ਇਸਲਾਮਾਬਾਦ ਵਿਚ 716, ਗਿਲਗਿਤ-ਬਾਲਟੀਸਤਾਨ ਵਿਚ 457 ਅਤੇ ਮਕਬੂਜ਼ਾ ਕਸ਼ਮੀਰ ਵਿਚ 86 ਮਾਮਲੇ ਸਾਹਮਣੇ ਆਏ ਹਨ।
ਪੜ੍ਹੋ ਇਹ ਅਹਿਮ ਖਬਰ- 8 ਮਿਲੀਅਨ ਘਟੀਆ ਮਾਸਕ ਲਈ ਚੀਨ ਨੂੰ ਕੋਈ ਭੁਗਤਾਨ ਨਹੀਂ : ਟਰੂਡੋ
ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ 39 ਮਰੀਜ਼ਾਂ ਦੀ ਮੌਤ ਹੋਈ ਹੈ ਜਿਸ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 706 ਹੋ ਗਈ ਹੈ। ਹੁਣ ਤੱਕ ਕੁੱਲ 8,555 ਮਰੀਜ਼ ਇਲਾਜ ਦੇ ਬਾਅਦ ਠੀਕ ਹੋਏ ਹਨ। ਅਧਿਕਾਰੀਆਂ ਨੇ ਕੁੱਲ 305,851 ਜਾਂਚ ਕੀਤੀਆਂ ਹਨ। ਵਰਲਡ ਓ ਮੀਟਰ ਦੇ ਅੰਕੜਿਆਂ ਮੁਤਾਬਕ ਦੁਨੀਆ ਭਰ ਵਿਚ ਹੁਣ ਤੱਕ 287,615 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 42 ਲੱਖ 72 ਹਜ਼ਾਰ ਤੋਂ ਵਧੇਰੇ ਇਨਫੈਕਟਿਡ ਹਨ।