ਕੋਰੋਨਾ ਟੀਕਾ ਨਹੀਂ ਲਗਵਾਇਆ ਤਾਂ ਬਲਾਕ ਹੋ ਸਕਦਾ ਹੈ ਸਿਮ ਕਾਰਡ

Saturday, Jun 12, 2021 - 09:43 AM (IST)

ਇਸਲਾਮਾਬਾਦ: ਪਾਕਿਸਤਾਨ ਵਿਚ ਪੰਜਾਬ ਸਰਕਾਰ ਨੇ ਕੋਰੋਨਾ ਟੀਕਾ ਨਾ ਲਗਵਾਉਣ ਵਾਲੇ ਲੋਕਾਂ ਨੂੰ ਸਿਮ ਕਾਰਡ ਬਲਾਕ ਕਰਨ ਦੀ ਧਮਕੀ ਦਿੱਤੀ ਹੈ। ਪਾਕਿਸਤਾਨ ਵਿਚ ਪੰਜਾਬ ਸੂਬੇ ਦੇ ਸਿਹਤ ਮੰਤਰੀ ਡਾ. ਯਾਸਮੀਨ ਰਾਸ਼ਿਦ ਦੀ ਪ੍ਰਧਾਨਗੀ ’ਚ ਹੋਈ ਮੀਟਿੰਗ ਵਿਚ ਫ਼ੈਸਲ ਲਿਆ ਗਿਆ ਹੈ ਕਿ ਜੋ ਲੋਕ ਵੈਕਸੀਨ ਨਹੀਂ ਲਗਵਾਉਣਗੇ, ਉਨ੍ਹਾਂ ਦੇ ਸਿਮ ਕਾਰਡ ਨੂੰ ਬਲਾਕ ਕਰ ਦਿੱਤਾ ਜਾਏਗਾ। ਇਸ ਮੀਟਿੰਗ ਵਿਚ ਸਿਵਲ ਅਤੇ ਫ਼ੌਜ ਅਧਿਕਾਰੀ ਮੌਜੂਦ ਸਨ। ਬੈਠਕ ਦੌਰਾਨ ਅਧਿਕਾਰੀਆਂ ਨੇ ਫ਼ੈਸਲਾ ਕੀਤਾ ਕਿ 12 ਜੂਨ ਤੋਂ 18 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਲਈ ਵਾਕ-ਇਨ ਟੀਕਾਕਰਨ ਦੀ ਸ਼ੁਰੂਆਤ ਕਰ ਦਿੱਤੀ ਜਾਏਗੀ। ਦੱਸ ਦੇਈਏ ਕਿ ਇਸ ਸਾਲ ਦਸੰਬਰ ਦੇ ਅੰਤ ਤੱਕ ਪਾਕਿਸਤਾਨ ਨੇ 70 ਮਿਲੀਅਨ ਲੋਕਾਂ ਨੂੰ ਟੀਕਾ ਲਗਾਉਣ ਦਾ ਟੀਚਾ ਰੱਖਿਆ ਹੈ।

ਇਹ ਵੀ ਪੜ੍ਹੋ: ਚੀਨੀ ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਲੁਭਾਉਣ ਲਈ ਦਿੱਤਾ ਸਰੀਰਕ ਸਬੰਧ ਬਣਾਉਣ ਦਾ ਆਫ਼ਰ

ਸੂਬਾ ਸਰਕਾਰ ਪੂਰੇ ਸੂਬੇ ਵਿਚ ਧਾਰਮਿਕ ਸਥਾਨਾਂ ਦੇ ਬਾਹਰ ਮੋਬਾਇਲ ਟੀਕਾਕਰਨ ਕੈਂਪ ਲਗਾਏਗੀ ਅਤੇ ਪਹਿਲ ਦੇ ਆਧਾਰ ’ਤੇ ਕੈਂਸਰ ਅਤੇ ਏਡਸ ਨਾਲ ਪੀੜਤ ਲੋਕਾਂ ਦਾ ਟੀਕਾਕਰਨ ਕਰੇਗੀ। ਸਰਕਾਰ ਨੇ ਕਿਹਾ ਕਿ ਟੀਕ ਲਗਵਾਉਣ ਦੇ ਬਾਅਦ ਹੀ ਲੋਕ ਸਿਨੇਮਾ, ਰੈਸਟੋਰੈਂਟ ਅਤੇ ਵਿਆਹਾਂ ਵਿਚ ਸ਼ਾਮਲ ਹੋ ਸਕਣੇ।

ਇਹ ਵੀ ਪੜ੍ਹੋ: 14.4 ਖਰਬ ਡਾਲਰ ਦੀ ਅਰਥਵਿਵਸਥਾ ਨਾ ਡੁੱਬ ਜਾਵੇ, ਇਸ ਲਈ ਕੋਰੋਨਾ ਦੇ ਅੰਕੜੇ ਲੁਕੋ ਰਿਹੈ ਚੀਨ!

ਇਹ ਫ਼ੈਸਲਾ ਅਜਿਹੇ ਸਮੇਂ ਵਿਚ ਆਇਆ ਹੈ, ਜਦੋਂ ਰਾਸ਼ਟਰੀ ਕਮਾਨ ਅਤੇ ਸੰਚਾਲਨ ਕੇਂਦਰ (ਐਨ.ਸੀ.ਓ.ਸੀ.) ਵੱਲੋਂ 18 ਤੋਂ ਉਪਰ ਦੇ ਸਾਰੇ ਨਾਗਰਿਕਾਂ ਲਈ ਸ਼ੁੱਕਰਵਾਰ 11 ਜੂਨ ਤੋਂ ਵਾਕ-ਇਨ ਟੀਕਾਕਰਨ ਸੁਵਿਧਾ ਖੋਲ੍ਹਣ ਦੀ ਘੋਸ਼ਣਾ ਕੀਤੀ ਗਈ। ਦੱਸ ਦੇਈਏ ਕਿ ਅੱਜ ਤੋਂ 18 ਸਾਲ ਤੋਂ ਜ਼ਿਆਦਾ ਉਮਰ ਦੇ ਲੋਕ ਵਾਕ-ਇਨ ਸੁਵਿਧਾ ਨਾਲ ਸੈਂਟਰ ’ਤੇ ਵੈਕਸੀਨ ਲੈ ਸਕਦੇ ਹਨ। ਯਾਨੀ ਪਹਿਲਾਂ ਆਓ ਅਤੇ ਪਹਿਲਾਂ ਪਾਓ ਦੇ ਆਧਾਰ ’ਤੇ ਵੈਕਸੀਨ ਲੱਗੇਗੀ।

ਇਹ ਵੀ ਪੜ੍ਹੋ: ਬੇਹੱਦ ਹੈਰਾਨੀਜਨਕ! ਔਰਤ ਨੇ ਇਕੱਠੇ 10 ਬੱਚਿਆਂ ਨੂੰ ਦਿੱਤਾ ਜਨਮ, ਬਣਾਇਆ ਨਵਾਂ ਰਿਕਾਰਡ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News