ਪਾਕਿਸਤਾਨ ਦੀ ਅਦਾਲਤ ਨੇ ਵਿਰੋਧ ਪ੍ਰਦਰਸ਼ਨਾਂ ਲਈ ਸਰਕਾਰ ਤੇ ਇਮਰਾਨ ਖਾਨ ਦੀ ਪਾਰਟੀ ਦੀ ਕੀਤੀ ਆਲੋਚਨਾ
Wednesday, Dec 04, 2024 - 07:12 PM (IST)
ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੀ ਇਕ ਹਾਈ ਕੋਰਟ ਨੇ ਬੁੱਧਵਾਰ ਨੂੰ 24 ਨਵੰਬਰ ਦੇ ਪ੍ਰਦਰਸ਼ਨਾਂ ਨੂੰ ਲੈ ਕੇ ਫੈਡਰਲ ਸਰਕਾਰ ਅਤੇ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਦੋਵਾਂ ਦੀ ਆਲੋਚਨਾ ਕੀਤੀ ਹੈ। ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਅਤੇ ਪੀ.ਟੀ.ਆਈ. ਦੇ ਸੰਸਥਾਪਕ ਇਮਰਾਨ ਖਾਨ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਦੇਸ਼ ਵਿਆਪੀ ਪ੍ਰਦਰਸ਼ਨਾਂ ਦਾ ਸੱਦਾ ਦਿੱਤਾ ਸੀ। ਖਾਨ ਦੀ ਪਾਰਟੀ ਨੇ 24 ਨਵੰਬਰ ਨੂੰ ਇਸਲਾਮਾਬਾਦ ਦੇ ਰੈੱਡ ਜ਼ੋਨ ਦੇ ਡੀ-ਚੌਕ 'ਤੇ ਧਰਨਾ ਦੇਣ ਲਈ ਮਾਰਚ ਸ਼ੁਰੂ ਕੀਤਾ ਸੀ, ਜਿੱਥੇ ਜ਼ਿਆਦਾਤਰ ਸਰਕਾਰੀ ਇਮਾਰਤਾਂ ਸਥਿਤ ਹਨ।
26 ਨਵੰਬਰ ਦੀ ਰਾਤ ਨੂੰ ਜਦੋਂ ਉਨ੍ਹਾਂ ਦੇ ਸਮਰਥਕ ਡੀ-ਚੌਕ ਨੇੜੇ ਪੁੱਜੇ ਤਾਂ ਉਨ੍ਹਾਂ ਨੂੰ ਜ਼ਬਰਦਸਤੀ ਖਦੇੜ ਦਿੱਤਾ ਗਿਆ ਸੀ। 24 ਨਵੰਬਰ ਦੇ ਪ੍ਰਦਰਸ਼ਨਾਂ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਕਰਦਿਆਂ ਚੀਫ਼ ਜਸਟਿਸ ਆਮਿਰ ਫਾਰੂਕ ਨੇ ਕਿਹਾ ਕਿ ਪੀ.ਟੀ.ਆਈ. ਨੇ ਠੀਕ ਨਹੀਂ ਕੀਤਾ ਅਤੇ ਸਰਕਾਰ ਦੀ ਵੀ ਗਲਤੀ ਸੀ। ਮੈਂ ਪੀ.ਟੀ.ਆਈ. ਨੂੰ ਇਹ ਵੀ ਪੁੱਛਦਾ ਹਾਂ ਕਿ ਅਦਾਲਤੀ ਹੁਕਮਾਂ ਦੀ ਅਣਦੇਖੀ ਕਿਉਂ ਕੀਤੀ ਗਈ।" ਚੀਫ਼ ਜਸਟਿਸ ਨੇ ਹਾਲਾਂਕਿ ਸ਼ਹਿਰ ਨੂੰ ਬੰਦ ਕਰਨ ਲਈ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ, 'ਤੁਸੀਂ (ਸਰਕਾਰ ਨੇ) ਇਸਲਾਮਾਬਾਦ ਨੂੰ ਇਸ ਤਰ੍ਹਾਂ ਬੰਦ ਕਰ ਦਿੱਤਾ ਕਿ ਮੈਂ ਖੁਦ ਵੀ ਆਪਣੇ ਦਫਤਰ ਨਹੀਂ ਪਹੁੰਚ ਸਕਿਆ ਸੀ।'
ਇਹ ਵੀ ਪੜ੍ਹੋ: ਦੋ ਦਿਨਾਂ ਦੌਰੇ 'ਤੇ ਭਾਰਤ ਆਉਣਗੇ ਭੂਟਾਨ ਦੇ ਰਾਜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8