ਪਾਕਿਸਤਾਨ ਦੀ ਅਦਾਲਤ ਨੇ ਹਿੰਦੂ ਕੁੜੀ ਦੇ ਅਗਵਾ ਦੇ ਦੋਸ਼ੀ ਵਿਅਕਤੀ ਨੂੰ ਦਿੱਤੀ ਜ਼ਮਾਨਤ

Friday, Jan 14, 2022 - 06:20 PM (IST)

ਪੇਸ਼ਾਵਰ (ਭਾਸ਼ਾ)- ਪਾਕਿਸਤਾਨ ਦੀ ਇਕ ਸਿਖਰਲੀ ਅਦਾਲਤ ਨੇ ਪਿਛਲੇ ਮਹੀਨੇ ਪੇਸ਼ਾਵਰ ਛਾਉਣੀ ਖੇਤਰ ਦੇ ਇਕ ਰੁੱਝੇ ਹੋਏ ਇਲਾਕੇ ਵਿਚੋਂ ਇਕ ਹਿੰਦੂ ਕੁੜੀ ਦੇ ਅਗਵਾ ਦੇ ਦੋਸ਼ੀ ਨੂੰ ਠੋਸ ਸਬੂਤਾਂ ਦੀ ਘਾਟ ਕਾਰਨ ਸ਼ੁੱਕਰਵਾਰ ਨੂੰ ਜ਼ਮਾਨਤ ਦੇ ਦਿੱਤੀ। ਦੋਸ਼ੀ ਓਬੈਦੁਰ ਰਹਿਮਾਨ ਨੇ ਇੱਥੋਂ ਦੀ ਹੇਠਲੀ ਸਿਵਲ ਅਦਾਲਤ ਵੱਲੋਂ ਉਸ ਦੀ ਜ਼ਮਾਨਤ ਅਰਜ਼ੀ ਖਾਰਜ ਕੀਤੇ ਜਾਣ ਤੋਂ ਬਾਅਦ ਪੇਸ਼ਾਵਰ ਹਾਈ ਕੋਰਟ ਦਾ ਰੁਖ ਕੀਤਾ ਸੀ।

ਇਹ ਵੀ ਪੜ੍ਹੋ: ਪਾਕਿਸਤਾਨ ’ਚ ਅਗਵਾ ਦੇ ਮਾਮਲੇ ’ਚ 5 ਨੂੰ ਸੁਣਾਈ ਗਈ ਮੌਤ ਦੀ ਸਜ਼ਾ

ਹਾਈ ਕੋਰਟ ਨੇ ਠੋਸ ਸਬੂਤਾਂ ਦੀ ਘਾਟ ਕਾਰਨ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। ਕੁੜੀ ਦੀ ਮਾਂ ਨੇ ਪਿਛਲੇ ਸਾਲ ਦਸੰਬਰ ਦੇ ਸ਼ੁਰੂ ਵਿਚ ਸ਼ਿਕਾਇਤ ਦਰਜ ਕਰਵਾਈ ਸੀ। ਪੁਲਸ ਐਫ.ਆਈ.ਆਰ. ਦਰਜ ਹੋਣ ਦੇ 24 ਘੰਟਿਆਂ ਦੇ ਅੰਦਰ 20 ਸਾਲਾਂ ਕੁੜੀ ਨੂੰ ਛੁਡਾਉਣ ਵਿਚ ਕਾਮਯਾਬ ਰਹੀ ਸੀ। ਇਕ ਅਧਿਕਾਰੀ ਨੇ ਦੱਸਿਆ ਕਿ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਦੋਸ਼ੀ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਵੇਗਾ। ਰਹਿਮਾਨ ’ਤੇ ਪੇਸ਼ਾਵਰ ਛਾਉਣੀ ਦੇ ਰੁੱਝੇ ਹੋਏ ਆਰ.ਏ. ਬਾਜ਼ਾਰ ਇਲਾਕੇ ਤੋਂ ਕੁੜੀ ਨੂੰ ਅਗਵਾ ਕਰਨ ਦਾ ਦੋਸ਼ ਸੀ।

ਇਹ ਵੀ ਪੜ੍ਹੋ: ਕੀ ਓਮੀਕਰੋਨ ਖ਼ਿਲਾਫ਼ ਅਸਰਦਾਸ ਸਿੱਧ ਹੋਣਗੀਆਂ ਇਹ 2 ਦਵਾਈਆਂ? WHO ਨੇ ਕੀਤੀ ਸਿਫ਼ਾਰਿਸ਼

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News