ਪਾਕਿ ਦੀ ਅਦਾਲਤ ਨੇ ਇਮਰਾਨ ਖਾਨ ਦੇ ਭਾਸ਼ਣਾਂ ਦੇ ਸਿੱਧੇ ਪ੍ਰਸਾਰਣ ’ਤੇ ਲੱਗੀ ਰੋਕ ਹਟਾਈ

Tuesday, Aug 30, 2022 - 11:31 AM (IST)

ਪਾਕਿ ਦੀ ਅਦਾਲਤ ਨੇ ਇਮਰਾਨ ਖਾਨ ਦੇ ਭਾਸ਼ਣਾਂ ਦੇ ਸਿੱਧੇ ਪ੍ਰਸਾਰਣ ’ਤੇ ਲੱਗੀ ਰੋਕ ਹਟਾਈ

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਭਾਸ਼ਣਾਂ ਦੇ ਸਿੱਧੇ ਪ੍ਰਸਾਰਣ ’ਤੇ ਲਗਾਈ ਗਈ ਰੋਕ ਹਟਾ ਦਿੱਤੀ ਹੈ। ਪਾਕਿਸਤਾਨ ਇਲੈਕਟ੍ਰਾਨਿਕ ਮੀਡੀਆ ਰੈਗੂਲੇਟਰੀ ਅਥਾਰਿਟੀ (ਪੀ. ਈ. ਐੱਮ. ਆਰ. ਏ.) ਨੇ ਇਮਰਾਨ ਵਲੋਂ 20 ਅਗਸਤ ਨੂੰ ਇਸਲਾਮਾਬਾਦ ਵਿਚ ਇਕ ਰੈਲੀ ਦੌਰਾਨ ਸਰਕਾਰੀ ਸੰਸਥਾਨਾਂ ਨੂੰ ਧਮਕਾਉਣ ਅਤੇ ਭੜਕਾਊ ਭਾਸ਼ਣ ਦੇਣ ਤੋਂ ਬਾਅਦ ਸੈਟੇਲਾਈਟ ਟੀ. ਵੀ. ਚੈਨਲਾਂ ’ਤੇ ਉਨ੍ਹਾਂ ਦੇ ਭਾਸ਼ਣਾਂ ਦਾ ਸਿੱਧਾ ਪ੍ਰਸਾਰਣ ਕਰਨ ’ਤੇ ਪਾਬੰਦੀ ਲਗਾ ਦਿੱਤੀ ਸੀ। 

'ਦਿ ਡਾਨ' ਅਖ਼ਬਾਰ ਅਨੁਸਾਰ 69 ਸਾਲਾ ਇਮਰਾਨ ਵੱਲੋਂ ਦਾਇਰ ਇੱਕ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਇਸਲਾਮਾਬਾਦ ਹਾਈ ਕੋਰਟ ਦੇ ਚੀਫ ਜਸਟਿਸ ਅਥਰ ਮਿਨੱਲਾਹ ਨੇ ਕਿਹਾ ਕਿ ਰੈਗੂਲੇਟਰ ਨੇ "ਆਪਣੇ ਅਧਿਕਾਰ ਖੇਤਰ ਦੀ ਉਲੰਘਣਾ ਕੀਤਾ ਹੈ"। ਉਨ੍ਹਾਂ ਨੇ ਪੀ.ਈ.ਐੱਮ.ਆਰ.ਏ. ਨੂੰ ਅਧਿਕਾਰੀ ਨਿਯੁਕਤ ਕਰਨ ਦਾ ਵੀ ਨਿਰਦੇਸ਼ ਦਿੱਤਾ, ਜੋ ਅਦਾਲਤ ਵਿੱਚ ਇਸ ਪਾਬੰਦੀ ਨੂੰ ਜਾਇਜ਼ ਠਹਿਰਾ ਸਕੇ। ਮਾਮਲੇ ਦੀ ਅਗਲੀ ਸੁਣਵਾਈ ਲਈ 5 ਸਤੰਬਰ ਦੀ ਤਰੀਕ ਤੈਅ ਕੀਤੀ ਗਈ ਹੈ। 


author

cherry

Content Editor

Related News