ਪਾਕਿ ਨੇ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਹੋਣ ਦੀ ਦੂਜੀ ਵਰ੍ਹੇਗੰਢ ’ਤੇ ਭਾਰਤ ਦੀ ਆਲੋਚਨਾ ਕੀਤੀ

Friday, Aug 06, 2021 - 03:31 AM (IST)

ਪਾਕਿ ਨੇ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਹੋਣ ਦੀ ਦੂਜੀ ਵਰ੍ਹੇਗੰਢ ’ਤੇ ਭਾਰਤ ਦੀ ਆਲੋਚਨਾ ਕੀਤੀ

ਇਸਲਾਮਾਬਾਦ - ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਸਮੇਤ ਪਾਕਿਸਤਾਨ ਦੀ ਸੀਨੀਅਰ ਲੀਡਰਸ਼ਿਪ ਨੇ 2 ਸਾਲ ਪਹਿਲਾਂ ਅੱਜ ਹੀ ਦਿਨ ਦਿਨ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਰਾਜ ਦਾ ਦਰਜਾ ਰੱਦ ਕਰਨ ਦੇ ਭਾਰਤ ਦੇ ਫੈਸਲੇ ਦੀ ਵੀਰਵਾਰ ਨੂੰ ਆਲੋਚਨਾ ਕੀਤੀ ਅਤੇ ਕਸ਼ਮੀਰੀ ਲੋਕਾਂ ਨਾਲ ਇਕਜੁੱਟਤਾ ਜ਼ਾਹਿਰ ਕੀਤੀ।

ਇਹ ਵੀ ਪੜ੍ਹੋ - ਬੱਚੇ ਨੂੰ ਗਰਮ ਕੁਹਾੜੀ ਚੱਟਣ ਲਈ ਕੀਤਾ ਮਜ਼ਬੂਰ, 3 ਗ੍ਰਿਫਤਾਰ

ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ 5 ਅਗਸਤ 2019 ਦੀ ਭਾਰਤ ਦੀ ਇਕਤਰਫਾ ਅਤੇ ਗ਼ੈਰ-ਕਾਨੂੰਨੀ ਕਾਰਵਾਈ ਨੂੰ ਅੱਜ 2 ਸਾਲ ਹੋ ਗਏ ਹਨ। ਪਾਕਿਸਤਾਨ ਇਸ ਮੌਕੇ ‘ਯੌਮ-ਏ-ਇਸਤੇਹਸਾਲ’ ਮਨਾ ਰਿਹਾ ਹੈ। ਉਨ੍ਹਾਂ ਭਾਰਤ ’ਤੇ ਖੇਤਰ ਦੀ ਮਰਦਮਸ਼ੁਮਾਰੀ ਵਿਚ ਬਦਲਾਅ ਦੀ ਕੋਸ਼ਿਸ਼ ਦਾ ਇਲਜ਼ਾਮ ਲਗਾਉਂਦੇ ਹੋਏ ਦਾਅਵਾ ਕੀਤਾ ਕਿ ਇਨ੍ਹਾਂ 2 ਸਾਲਾਂ ਵਿਚ ਦੁਨੀਆ ਇਸ ਦਮਨ ਦਾ ਗਵਾਹ ਬਣੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਕਸ਼ਮੀਰ ਦੇ ਲੋਕਾਂ ਦੇ ਅਧਿਕਾਰ ਲਈ ਹਰ ਮੰਚ ’ਤੇ ਵਿਰੋਧ ਦਰਜ ਕਰਾਉਂਦਾ ਰਹੇਗਾ ।

ਫੌਜ ਦੇ ਇਕ ਬਿਆਨ ਦੇ ਮੁਤਾਬਕ ਜਨਰਲ ਬਾਜਵਾ ਨੇ ਇਲਜ਼ਾਮ ਲਾਇਆ ਕਿ ਭਾਰਤ ਕਸ਼ਮੀਰ ਦੇ ਲੋਕਾਂ ਨੂੰ ਫੌਜੀ ਘੇਰਾਬੰਦੀ ਵਿਚ ਰੱਖ ਰਿਹਾ ਹੈ ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰਕੇ ਦਿਓ ਆਪਣੀ ਰਾਏ।
 


author

Inder Prajapati

Content Editor

Related News