ਯੁੱਧ ਲਈ ਤਿਆਰ ਪਾਕਿਸਤਾਨ! PoK ''ਚ ਐਮਰਜੈਂਸੀ, ਛੁੱਟੀਆਂ ਰੱਦ
Sunday, Apr 27, 2025 - 10:42 AM (IST)

ਇੰਟਰਨੈਸ਼ਨਲ ਡੈਸਕ- 22 ਅਪ੍ਰੈਲ, 2025 ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਵਿੱਚ ਸਥਿਤੀ ਤਣਾਅਪੂਰਨ ਹੋ ਗਈ ਹੈ। ਪਾਕਿਸਤਾਨ ਨੂੰ ਭਾਰਤ ਵੱਲੋਂ ਹਮਲੇ ਦਾ ਡਰ ਸਤਾ ਰਿਹਾ ਹੈ। ਇਸ ਲਈ ਪਾਕਿਸਤਾਨ ਸਰਕਾਰ ਨੇ ਵੀ ਯੁੱਧ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਤਾਜ਼ਾ ਜਾਣਕਾਰੀ ਮੁਤਾਬਕ ਪਾਕਿਸਤਾਨ ਨੇ ਮਕਬੂਜ਼ਾ ਕਸ਼ਮੀਰ (ਪੀ.ਓ.ਕੇ) ਵਿੱਚ ਮੈਡੀਕਲ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਇਹ ਕਦਮ ਉਦੋਂ ਚੁੱਕਿਆ ਗਿਆ ਹੈ ਜਦੋਂ ਕੰਟਰੋਲ ਰੇਖਾ (LoC) ਨੇੜੇ ਫੌਜੀ ਗਤੀਵਿਧੀਆਂ ਵਧੀਆਂ ਹਨ ਅਤੇ ਪਾਕਿਸਤਾਨ ਨੂੰ ਭਾਰਤੀ ਹਮਲੇ ਦਾ ਖ਼ਤਰਾ ਮਹਿਸੂਸ ਹੋ ਰਿਹਾ ਹੈ। ਪਾਕਿਸਤਾਨ ਦੇ ਨੇਤਾ ਜੰਗ ਦੀ ਸੂਰਤ ਵਿੱਚ ਭਾਰਤ 'ਤੇ ਪ੍ਰਮਾਣੂ ਬੰਬ ਸੁੱਟਣ ਦੀ ਧਮਕੀ ਦੇ ਰਹੇ ਹਨ। ਦੋਵਾਂ ਦੇਸ਼ਾਂ ਵਿਚਕਾਰ ਵਧ ਰਹੇ ਤਣਾਅ ਨੇ ਖੇਤਰੀ ਸੁਰੱਖਿਆ ਬਾਰੇ ਚਿੰਤਾਵਾਂ ਨੂੰ ਹੋਰ ਵਧਾ ਦਿੱਤਾ ਹੈ।
ਪੀ.ਓ.ਕੇ ਪ੍ਰਸ਼ਾਸਨ ਨੇ ਸੁਰੱਖਿਆ ਸਥਿਤੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਐਮਰਜੈਂਸੀ ਆਦੇਸ਼ ਜਾਰੀ ਕੀਤਾ ਹੈ। ਇਸ ਤਹਿਤ ਸਾਰੇ ਮੈਡੀਕਲ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ 'ਤੇ ਬਣੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਜੇਹਲਮ ਵਾਦੀ ਦੇ ਸਿਹਤ ਡਾਇਰੈਕਟੋਰੇਟ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਸਾਰੇ ਹਸਪਤਾਲਾਂ ਅਤੇ ਮੈਡੀਕਲ ਸੈਂਟਰਾਂ ਵਿੱਚ ਡਿਊਟੀ 'ਤੇ ਤਾਇਨਾਤ ਕਰਮਚਾਰੀਆਂ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣਾ ਚਾਹੀਦਾ ਹੈ। ਇਸ ਤੋਂ ਇਲਾਵਾ ਕਿਸੇ ਵੀ ਕਰਮਚਾਰੀ ਨੂੰ ਛੁੱਟੀ ਜਾਂ ਤਬਾਦਲਾ ਨਹੀਂ ਦਿੱਤਾ ਜਾਵੇਗਾ ਅਤੇ ਸਰਕਾਰੀ ਵਾਹਨਾਂ ਦੀ ਨਿੱਜੀ ਵਰਤੋਂ 'ਤੇ ਵੀ ਪਾਬੰਦੀ ਲਗਾਈ ਗਈ ਹੈ।
ਪੜ੍ਹੋ ਇਹ ਅਹਿਮ ਖ਼ਬਰ-ਪਹਿਲਗਾਮ ਹਮਲਾ: ਪੁਤਿਨ ਬੋਲੇ- ਕਦੇ ਵੀ ਸ਼ੁਰੂ ਹੋ ਸਕਦੀ ਹੈ ਭਾਰਤ-ਪਾਕਿ ਜੰਗ! ਐਮਰਜੈਂਸੀ ਅਲਰਟ ਜਾਰੀ
ਜਾਰੀ ਕੀਤਾ ਗਿਆ ਇਹ ਆਰਡਰ
ਆਰਡਰ ਮੁਤਾਬਕ,“ਦੇਸ਼ ਵਿੱਚ ਐਮਰਜੈਂਸੀ ਸਥਿਤੀ ਦੇ ਮੱਦੇਨਜ਼ਰ ਸਾਰੇ ਸਿਹਤ ਕੇਂਦਰਾਂ ਦੇ ਇੰਚਾਰਜਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਦੇ ਨਾਲ-ਨਾਲ ਜ਼ਿਲ੍ਹੇ ਦੇ ਸਾਰੇ ਮੈਡੀਕਲ ਸੈਂਟਰਾਂ ਵਿੱਚ ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਅਤੇ ਐਂਬੂਲੈਂਸ ਡਰਾਈਵਰਾਂ ਨੂੰ ਹਰ ਸਮੇਂ ਤਿਆਰ ਰੱਖਣ। ਲਾਪਰਵਾਹੀ ਦੇ ਮਾਮਲੇ ਵਿੱਚ ਸਬੰਧਤ ਡਾਕਟਰ/"ਪੈਰਾ ਮੈਡੀਕਲ ਸਟਾਫ਼ ਵਿਰੁੱਧ ਤੁਰੰਤ ਪ੍ਰਭਾਵ ਨਾਲ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।"
ਇਹ ਕਦਮ ਪਾਕਿਸਤਾਨ ਵਿੱਚ ਵੱਧ ਰਹੀ ਦਹਿਸ਼ਤ ਨੂੰ ਦਰਸਾਉਂਦਾ ਹੈ। ਭਾਰਤੀ ਸੁਰੱਖਿਆ ਬਲਾਂ ਦੀਆਂ ਗਤੀਵਿਧੀਆਂ ਕਾਰਨ ਪਾਕਿਸਤਾਨ ਵਿੱਚ ਇਹ ਡਰ ਹੋਰ ਡੂੰਘਾ ਹੋ ਗਿਆ ਹੈ ਕਿ ਕੰਟਰੋਲ ਰੇਖਾ ਦੇ ਨੇੜੇ ਫੌਜੀ ਜਾਂ ਅੱਤਵਾਦੀ ਗਤੀਵਿਧੀਆਂ ਵਧ ਸਕਦੀਆਂ ਹਨ। ਭਾਰਤੀ ਸੁਰੱਖਿਆ ਬਲਾਂ ਨੇ ਪਹਿਲਗਾਮ ਅਤੇ ਅਨੰਤਨਾਗ ਜ਼ਿਲ੍ਹਿਆਂ ਵਿੱਚ ਗਸ਼ਤ ਅਤੇ ਨਿਗਰਾਨੀ ਤੇਜ਼ ਕਰ ਦਿੱਤੀ ਹੈ। ਭਾਰਤੀ ਫੌਜ ਨੇ ਕੰਟਰੋਲ ਰੇਖਾ ਦੇ ਨਾਲ-ਨਾਲ, ਖਾਸ ਕਰਕੇ ਜੇਹਲਮ ਘਾਟੀ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਵਿਸ਼ੇਸ਼ ਚੌਕਸੀ ਬਣਾਈ ਰੱਖੀ ਹੈ। ਖੁਫੀਆ ਰਿਪੋਰਟਾਂ ਮੁਤਾਬਕ ਦੱਖਣੀ ਕਸ਼ਮੀਰ ਦੇ ਪਹਿਲਗਾਮ ਅਤੇ ਆਸ-ਪਾਸ ਦੇ ਇਲਾਕਿਆਂ 'ਚ ਅੱਤਵਾਦੀਆਂ ਵਲੋਂ ਘੁਸਪੈਠ ਦੀਆਂ ਕੋਸ਼ਿਸ਼ਾਂ ਅਤੇ ਅੱਤਵਾਦੀ ਗਤੀਵਿਧੀਆਂ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਭਾਰਤੀ ਸੁਰੱਖਿਆ ਬਲਾਂ ਨੇ ਪਹਿਲਗਾਮ ਅਤੇ ਅਨੰਤਨਾਗ ਜ਼ਿਲ੍ਹਿਆਂ ਵਿੱਚ ਗਸ਼ਤ ਅਤੇ ਨਿਗਰਾਨੀ ਤੇਜ਼ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।