Pakistan ਨੇ PM ਨੇਤਨਯਾਹੂ ਨੂੰ ਅੱਤਵਾਦੀ ਐਲਾਨਿਆ, ਇਜ਼ਰਾਇਲੀ ਉਤਪਾਦਾਂ ''ਤੇ ਵੀ ਪਾਬੰਦੀ ਲਾਉਣ ਦੀ ਤਿਆਰੀ
Monday, Jul 22, 2024 - 03:52 AM (IST)
ਇਸਲਾਮਾਬਾਦ : ਪਾਕਿਸਤਾਨ ਸਰਕਾਰ ਨੇ ਕੱਟੜਪੰਥੀ ਪ੍ਰਦਰਸ਼ਨਕਾਰੀਆਂ ਦੇ ਦਬਾਅ ਹੇਠ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਕੱਟੜਪੰਥੀ ਟੀਐੱਲਪੀ ਪ੍ਰਦਰਸ਼ਨਕਾਰੀਆਂ ਦੇ ਦਬਾਅ ਦਾ ਸਾਹਮਣਾ ਕਰ ਰਹੀ ਪਾਕਿਸਤਾਨੀ ਸਰਕਾਰ ਨੇ ਸ਼ੁੱਕਰਵਾਰ ਨੂੰ ਨੇਤਨਯਾਹੂ ਨੂੰ ਅੱਤਵਾਦੀ ਐਲਾਨ ਕੀਤਾ ਅਤੇ ਮੰਗ ਕੀਤੀ ਕਿ ਫਲਸਤੀਨੀਆਂ ਦੇ ਖਿਲਾਫ ਜੰਗੀ ਅਪਰਾਧਾਂ ਲਈ ਮੁਕੱਦਮਾ ਚਲਾਇਆ ਜਾਵੇ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਸਿਆਸੀ ਸਲਾਹਕਾਰ ਰਾਣਾ ਸਨਾਉੱਲਾ ਨੇ ਕਿਹਾ ਕਿ ਨੇਤਨਯਾਹੂ ਇਕ ਅੱਤਵਾਦੀ ਅਤੇ ਯੁੱਧ ਅਪਰਾਧ ਦਾ ਦੋਸ਼ੀ ਸੀ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਵੀ ਹਾਲ ਹੀ ਵਿਚ ਗਾਜ਼ਾ ਵਿਚ ਇਜ਼ਰਾਈਲ ਦੀ ਕਾਰਵਾਈ ਨੂੰ ਨਸਲਕੁਸ਼ੀ ਕਿਹਾ ਸੀ।
ਇਹ ਵੀ ਪੜ੍ਹੋ : ਔਰਤ ਨੇ ਨਵਜੰਮੇ ਬੱਚੇ ਨੂੰ ਨੇੜਿਓਂ ਮਾਰੀ ਗੋਲੀ, VIDEO ਦੇਖ ਕੰਬ ਜਾਵੇਗੀ ਰੂਹ
ਵਾਇਸ ਆਫ ਅਮਰੀਕਾ ਦੀ ਰਿਪੋਰਟ ਮੁਤਾਬਕ ਸੱਜੇ ਪੱਖੀ ਪਾਰਟੀ ਤਹਿਰੀਕ-ਏ-ਲਬੈਇਕ ਪਾਕਿਸਤਾਨ (ਟੀਐੱਲਪੀ) ਪਿਛਲੇ ਕੁਝ ਸਮੇਂ ਤੋਂ ਰਾਜਧਾਨੀ ਇਸਲਾਮਾਬਾਦ ਵਿਚ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਇਸਲਾਮਾਬਾਦ ਤੋਂ ਰਾਵਲਪਿੰਡੀ ਨੂੰ ਜੋੜਨ ਵਾਲੀ ਸੜਕ 'ਤੇ ਟੀਐੱਲਪੀ ਦੇ ਲੋਕ ਪ੍ਰਦਰਸ਼ਨ ਕਰ ਰਹੇ ਸਨ। ਟੀਐੱਲਪੀ ਦੀ ਇਕ ਅਹਿਮ ਮੰਗ ਨੇਤਨਯਾਹੂ ਨੂੰ ਅੱਤਵਾਦੀ ਐਲਾਨ ਕਰਨਾ ਸੀ। ਅਜਿਹੇ ਵਿਚ ਸਰਕਾਰ ਨੇ ਇਸ ਹੜਤਾਲ ਨੂੰ ਖਤਮ ਕਰਨ ਲਈ ਟੀਐੱਲਪੀ ਨਾਲ ਸਮਝੌਤਾ ਕਰਕੇ ਇਹ ਫੈਸਲਾ ਲਿਆ ਹੈ। ਇਸਲਾਮਾਬਾਦ ਵਿਚ ਟੀਐੱਲਪੀ ਨੇਤਾਵਾਂ ਦੇ ਨਾਲ ਰਾਣਾ ਸਨਾਉੱਲ੍ਹਾ ਅਤੇ ਸੂਚਨਾ ਮੰਤਰੀ ਅਤਾਉੱਲਾ ਤਰਾਰ ਨੇ ਇਕ ਪ੍ਰੈਸ ਕਾਨਫਰੰਸ ਕੀਤੀ ਅਤੇ ਇਜ਼ਰਾਈਲੀ ਪੀਐੱਮ ਬਾਰੇ ਲਏ ਗਏ ਫੈਸਲੇ ਦੀ ਜਾਣਕਾਰੀ ਦਿੱਤੀ।
ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਚੋਟੀ ਦੇ ਸਹਿਯੋਗੀ ਰਾਣਾ ਸਨਾਉੱਲਾ ਨੇ ਕਿਹਾ ਕਿ ਅਸੀਂ ਗਾਜ਼ਾ 'ਚ ਵਹਿਸ਼ੀਆਨਾ ਹਮਲਿਆਂ ਲਈ ਇਜ਼ਰਾਈਲ ਅਤੇ ਉਸ ਦਾ ਸਮਰਥਨ ਕਰਨ ਵਾਲੀਆਂ ਸ਼ਕਤੀਆਂ ਦੀ ਸਖਤ ਨਿੰਦਾ ਕਰਦੇ ਹਾਂ। ਸਨਾਉੱਲਾ ਨੇ ਇਹ ਵੀ ਕਿਹਾ ਕਿ ਸਾਰੇ ਇਜ਼ਰਾਈਲੀ ਉਤਪਾਦਾਂ ਅਤੇ ਕੰਪਨੀਆਂ ਦਾ ਵੀ ਬਾਈਕਾਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਇਹ ਖੋਜ ਕਰਨ ਲਈ ਇਕ ਕਮੇਟੀ ਬਣਾਏਗੀ ਕਿ ਕਿਹੜੇ ਉਤਪਾਦਾਂ ਦਾ ਇਜ਼ਰਾਈਲ ਨਾਲ ਸਬੰਧ ਹੈ। ਇਸ ਤੋਂ ਬਾਅਦ ਇਨ੍ਹਾਂ ਉਤਪਾਦਾਂ 'ਤੇ ਪਾਬੰਦੀ ਲਗਾ ਦਿੱਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8