ਪਾਕਿਸਤਾਨ ''ਚ ਅਫਗਾਨ ਸ਼ਰਨਾਰਥੀਆਂ ''ਤੇ ਕਹਿਰ, ਘਰ ਕੀਤੇ ਗਏ ਢਹਿ ਢੇਰੀ
Sunday, Jul 19, 2026 - 02:30 PM (IST)
ਪੇਸ਼ਾਵਰ: ਪਾਕਿਸਤਾਨ ਵਿਚ ਅਫਗਾਨ ਸ਼ਰਨਾਰਥੀ ਸੁਰੱਖਿਅਤ ਨਹੀਂ ਹਨ। ਤਾਜ਼ਾ ਜਾਣਕਾਰੀ ਮੁਤਾਬਕ ਪਾਕਿਸਤਾਨੀ ਪ੍ਰਸ਼ਾਸਨ ਨੇ ਖੈਬਰ ਪਖਤੂਨਖਵਾ ਸੂਬੇ ਵਿੱਚ ਰਹਿ ਰਹੇ ਅਫਗਾਨ ਸ਼ਰਨਾਰਥੀਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਦੇ ਘਰਾਂ ਨੂੰ ਢਾਹ ਦਿੱਤਾ ਹੈ। ਇਸ ਕਾਰਵਾਈ ਨੇ ਪੇਸ਼ਾਵਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਹਿ ਰਹੇ ਅਫਗਾਨ ਨਾਗਰਿਕਾਂ ਵਿੱਚ ਭਾਰੀ ਦਹਿਸ਼ਤ ਪੈਦਾ ਕਰ ਦਿੱਤੀ ਹੈ।
ਪੇਸ਼ਾਵਰ ਸ਼ਹਿਰ ਵਿੱਚ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਅਸਥਾਈ ਚੌਕੀਆਂ ਸਥਾਪਤ ਕੀਤੀਆਂ ਹਨ, ਜਿੱਥੇ ਆਉਣ-ਜਾਣ ਵਾਲੇ ਲੋਕਾਂ ਦੇ ਪਛਾਣ ਦਸਤਾਵੇਜ਼ਾਂ ਦੀ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇੱਕ ਪੁਲਿਸ ਅਧਿਕਾਰੀ ਅਨੁਸਾਰ ਸੁਰੱਖਿਆ ਬਲਾਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਬਿਨਾਂ ਕਾਨੂੰਨੀ ਦਸਤਾਵੇਜ਼ਾਂ ਵਾਲੇ ਅਫਗਾਨ ਨਾਗਰਿਕਾਂ ਨੂੰ ਤੁਰੰਤ ਹਿਰਾਸਤ ਵਿੱਚ ਲਿਆ ਜਾਵੇ। ਇਸ ਮੁਹਿੰਮ ਦਾ ਗੰਭੀਰ ਅਸਰ ਪੇਸ਼ਾਵਰ ਦੇ ਮਸ਼ਹੂਰ 'ਮਿੰਨੀ ਕਾਬੁਲ' ਮਾਰਕੀਟ 'ਤੇ ਪਿਆ ਹੈ, ਜਿੱਥੇ ਹਜ਼ਾਰਾਂ ਦੁਕਾਨਾਂ ਅਫਗਾਨ ਵਪਾਰੀਆਂ ਦੁਆਰਾ ਚਲਾਈਆਂ ਜਾਂਦੀਆਂ ਹਨ। ਸਥਾਨਕ ਦੁਕਾਨਦਾਰਾਂ ਅਨੁਸਾਰ ਗ੍ਰਿਫ਼ਤਾਰੀ ਦੇ ਡਰ ਕਾਰਨ ਅਫਗਾਨ ਨਾਗਰਿਕ ਆਪਣੇ ਘਰਾਂ ਤੋਂ ਬਾਹਰ ਨਹੀਂ ਨਿਕਲ ਰਹੇ, ਜਿਸ ਕਾਰਨ ਗਾਹਕਾਂ ਦੀ ਗਿਣਤੀ ਨਾਮਾਤਰ ਰਹਿ ਗਈ ਹੈ ਅਤੇ ਵਪਾਰਕ ਗਤੀਵਿਧੀਆਂ ਪੂਰੀ ਤਰ੍ਹਾਂ ਰੁਕ ਗਈਆਂ ਹਨ।
ਜ਼ਿਕਰਯੋਗ ਹੈ ਕਿ ਅਫਗਾਨਿਸਤਾਨ ਦੇ ਗੁਆਂਢੀ ਦੇਸ਼ ਪਹਿਲਾਂ ਹੀ ਵਧ ਰਹੇ ਸਰਹੱਦੀ ਖ਼ਤਰਿਆਂ ਕਾਰਨ ਹਾਈ ਅਲਰਟ 'ਤੇ ਹਨ। ਇਸ ਤੋਂ ਇਲਾਵਾ ਅਮਰੀਕਾ ਤੋਂ ਵੀ ਅਫਗਾਨਾਂ ਨੂੰ ਵਾਪਸ ਤਾਲਿਬਾਨ ਦੇ ਕੰਟਰੋਲ ਵਾਲੇ ਅਫਗਾਨਿਸਤਾਨ ਵਿੱਚ ਡਿਪੋਰਟ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਹਾਲਾਤਾਂ ਵਿੱਚ ਪਾਕਿਸਤਾਨ ਵਿੱਚ ਸ਼ਰਨਾਰਥੀਆਂ ਦੇ ਰਹਿਣ-ਬਸੇਰੇ ਤਬਾਹ ਕੀਤੇ ਜਾਣ ਨਾਲ ਇਹ ਪਰਿਵਾਰ ਬੇਹੱਦ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
