ਪਾਕਿ 'ਚ ਲੱਗੇ ਭੂਚਾਲ ਦੇ ਝਟਕੇ

10/14/2019 12:43:43 PM

ਇਸਲਾਮਾਬਾਦ (ਏਜੰਸੀ)— ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਸੋਮਵਾਰ ਨੂੰ ਭੂਚਾਲ ਦੇ ਝਟਕੇ ਲੱਗੇ। ਭੂਚਾਲ ਦੀ ਤੀਬਰਤਾ 5.8 ਸੀ। ਪਾਕਿਸਤਾਨ ਦੇ ਮੌਸਮ ਵਿਭਾਗ ਮੁਤਾਬਕ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਵਿਚ ਹਿੰਦੂ ਕੁਸ਼ ਪਹਾੜਾਂ ਵਿਚ ਸੀ, ਜੋ ਧਰਤੀ ਦੀ ਸਤਹਿ ਤੋਂ 157 ਕਿਲੋਮੀਟਰ ਹੇਠਾਂ ਸੀ। ਭੂਚਾਲ ਦੇ ਝਟਕਿਆਂ ਕਾਰਨ ਸੜਕਾਂ ਵਿਚ ਦਰਾਰਾਂ ਆ ਗਈਆਂ ਹਨ। ਇਕ ਸਮਾਚਾਰ ਏਜੰਸੀ ਵੱਲੋਂ ਇਸ ਸਬੰਧੀ ਜਾਰੀ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। 

ਸੂਬਾਈ ਆਫਤ ਪ੍ਰਬੰਧਨ ਅਥਾਰਿਟੀ (ਪੀ.ਡੀ.ਐੱਮ.ਏ.) ਦੇ ਬੁਲਾਰੇ ਤੈਮੁਰ ਅਲੀ ਨੇ ਕਿਹਾ ਕਿ ਭੂਚਾਲ ਪੇਸ਼ਾਵਰ, ਮਲਕੰਦ, ਮਰਦਨ, ਚਰਸੱਡਾ, ਸਵਾਤ ਅਤੇ ਹਜ਼ਾਰਾਂ ਖੇਤਰਾਂ ਵਿਚ ਮਹਿਸੂਸ ਕੀਤਾ ਗਿਆ। ਅਲੀ ਨੇ ਦੱਸਿਆ ਕਿ ਸੂਬੇ ਵਿਚ ਹੁਣ ਤੱਕ ਕਿਸੇ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਖਬਰ ਨਹੀਂ ਹੈ। ਇਸ ਤੋਂ ਕੁਝ ਦਿਨ ਪਹਿਲਾਂ ਪੀ.ਓ.ਕੇ. ਅਤੇ ਦੇਸ਼ ਦੇ ਹੋਰ ਖੇਤਰਾਂ ਵਿਚ ਆਏ ਸ਼ਕਤੀਸ਼ਾਲੀ ਭੂਚਾਲ ਵਿਚ 40 ਲੋਕਾਂ ਦੀ ਮੌਤ ਹੋ ਗਈ ਸੀ ਅਤੇ 450 ਤੋਂ ਵੱਧ ਜ਼ਖਮੀ ਹੋ ਗਏ ਸਨ।

Vandana

This news is Content Editor Vandana